Tuesday, August 19, 2025  

ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਵੱਖ ਵੱਖ ਤਰ੍ਹਾਂ ਦੀ ਪਾਬੰਦੀ ਦੇ ਹੁਕਮ ਕੀਤੇ ਜਾਰੀ 

June 27, 2025
ਸ੍ਰੀ ਫ਼ਤਹਿਗੜ੍ਹ ਸਾਹਿਬ/ 27 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਰਿੱਲਿੰਗ ਏਜੰਸੀਆਂ ਦਾ ਰਜਿਸਟਰ ਹੋਣਾ ਜ਼ਰੂਰੀ ਹੈ, ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ।ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਬਣਾਇਆ ਜਾਵੇ।ਉਸਾਰੀ ਉਪਰੰਤ ਖ਼ਾਲੀ ਥਾਂ ਨੂੰ ਮਿੱਟੀ ਨਾਲ, ਖ਼ਾਲੀ ਪਏ ਬੋਰਵੈਲ ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਵਾਂਗ ਕੀਤਾ ਜਾਵੇ। ਇੱਕ ਵੱਖਰੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ’ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸਦਾ ਪਹਿਚਾਣ ਪੱਤਰ ਵੇਖ ਕੇ ਕੀਤੀ ਜਾਵੇ। ਵਰਤੋਂ ਕਰਨ ਵਾਲਾ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਕਰੇਗਾ।ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਐਕਟੀਵਿਟੀ ਸਰਵਰ ਲੌਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸਦਾ ਰਿਕਾਰਡ ਮੁੱਖ ਸਰਵਰ ਵਿਚ ਘਟੋ ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਵੇ।ਇੱਕ ਵੱਖਰੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਦੀ ਪਟੜੀ 'ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਚਲਾਇਆ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਤੈਰਾਕੀ ਕੀਤੀ ਜਾਵੇ।ਇੱਕ ਵੱਖਰੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ਜਿਵੇਂਕਿ ਟਕੂਏ, ਬਰਛੇ  ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ।ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ 'ਤੇ ਜਾਂ ਕਾਨੂੰਨੀ ਤੌਰ 'ਤੇ ਰੀਤੀ ਰਿਵਾਜਾਂ ਤਹਿਤ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ 'ਤੇ ਲਾਗੂ ਨਹੀਂ ਹੋਣਗੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ