ਸ੍ਰੀ ਫਤਿਹਗੜ੍ਹ ਸਾਹਿਬ/27 ਜੂਨ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ.ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਨੋਡਲ/ਪ੍ਰੋਗਰਾਮ ਅਫਸਰਾਂ ਵੱਲੋਂ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਜਿਲ੍ਹੇ ਅੰਦਰ ਪੈਂਦੇ ਸਾਰੇ ਹਾਟ ਸਪਾਟ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਤਹਿਤ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਤਹਿਤ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ ਵੱਲੋਂ ਆਦਰਸ਼ ਨਗਰ , ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਵੱਲੋਂ ਜੱਟਪੁਰਾ ਮਹਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਵੱਲੋਂ ਬਰਾਹਮਣ ਮਾਜਰਾ, ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ ਵੱਲੋਂ ਅਰਬਨ ਤਲਾਣੀਆ , ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਹਰਨਾਮ ਨਗਰ, ਸਰਹਿੰਦ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪੋ ਆਪਣੇ ਖੇਤਰ ਵਿੱਚ ਮੱਛਰ ਦੇ ਲਾਰਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ , ਸ਼ਹਿਰੀ ਖੇਤਰ ਵਿੱਚ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਚਲਾਨ ਕੀਤੇ ਗਏ ਅਤੇ ਆਮ ਲੋਕਾਂ ਨੂੰ ਵਿਅਕਤੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਵੀ ਕੀਤਾ ਗਿਆ । ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ। ਇਸ ਲਈ ਗਮਲਿਆਂ ਵਿੱਚ ਜਾਂ ਕਿਤੇ ਹੋਰ ਪਾਣੀ ਨੂੱ ਖੜਾ ਨਾ ਹੋਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਮੱਛਰ ਤੋਂ ਬਚਾਓ ਲਈ ਸਾਨੂੰ ਪੂਰੀ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ, ਮੱਛਰ ਭਜਾਉ ਕਰੀਮਾ, ਜਾਲੀਦਾਰ ਦਰਵਾਜੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ। ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ , ਸਿਹਤ ਕਰਮਚਾਰੀ ਗੱਜਣ ਸਿੰਘ, ਹਰੀ ਸਿੰਘ, ਬਲਵਿੰਦਰ ਸਿੰਘ, ਇਨਸੈਕਟ ਕੁਲੈਕਰ ਮਨਦੀਪ ਕੌਰ, ਨਗਰ ਪਾਲਿਕਾ ਤੋਂ ਸੈਨਟਰੀ ਇੰਸਪੈਕਟਰ ਮਨੋਜ ਕੁਮਾਰ, ਨਰਸਿੰਗ ਵਿਦਿਆਰਥੀ ਅਤੇ ਆਸ਼ਾ ਵਰਕਰ ਵੀ ਹਾਜ਼ਰ ਸਨ।