Tuesday, August 19, 2025  

ਪੰਜਾਬ

ਨਾਭਾ ਪੁਲਿਸ ਵੱਲੋਂ ਚਾਈਨਾ ਮੇਡ 32 ਬੋਰ ਪਿਸਤੋਲ ਸਮੇਤ 4 ਗ੍ਰਿਫਤਾਰ

June 27, 2025

ਨਾਭਾ 27 ਜੂਨ ( ਅਮਰਦੀਪ ਅਹੂਜਾ)

ਨਾਭਾ ਪੁਲਿਸ ਵੱਲੋਂ ਇੱਕ ਵੱਡੇ ਗਰੋਹ ਨੂੰ ਹਥਿਆਰਾਂ ਅਤੇ ਨਸ਼ੀਲੀ ਗੋਲੀਆਂ ਸਮੇਤ ਫੜਿਆ ਗਿਆ ਹੈ । ਡੀਐਸਪੀ ਨਾਭਾ ਮਨਦੀਪ ਕੌਰ ਅਤੇ ਸਰਬਜੀਤ ਸਿੰਘ ਚੀਮਾ ਵੱਲੋਂ ਆਪਣੇ ਦਫਤਰ ਵਿੱਚ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਭਾ ਕੋਤਵਾਲੀ ਪੁਲਿਸ ਦੇ ਇਨਚਾਰਜ ਸਰਬਜੀਤ ਸਿੰਘ ਚੀਮਾ ਨੂੰ ਮੁਖਬਰਾ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਨਾਭਾ ਦੇ ਬੱਸ ਸਟੈਂਡ ਨੇੜੇ ਅਚਾਨਕ ਰੇਡ ਕੀਤੀ ਗਈ ਜਿਸ ਦੌਰਾਨ ਇੱਕ ਕਾਰ ਵਿੱਚ ਸਵਾਰ ਲਵਪ੍ਰੀਤ ਸਿੰਘ ਭਾਊ , ਰਾਜਦੀਪ ਸਿੰਘ ਭਾਊ,,, ਸੁਖਦਰਸ਼ਨ ਸਿੰਘ ਜੋ ਤਿੰਨੇ ਆਪਸ ਵਿੱਚ ਭਾਈ ਹਨ ਅਤੇ ਉਹਨਾਂ ਦੇ ਸਾਥੀ ਕਮਲਜੀਤ ਸਿੰਘ ਭਾਊ ਅਤੇ ਗੌਤਮ ਬਾਦਸ਼ਾਹ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਪੁਲਿਸ ਨੇ ਰੇਡ ਦੌਰਾਨ ਇਹਨਾਂ ਵਿੱਚੋਂ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ ਗੌਤਮ ਬਾਦਸ਼ਾਹ ਹਨੇਰੇ ਦਾ ਫਾਇਦਾ ਉਠਾਉਂਦਾ ਹੋਇਆ ਭੱਜ ਗਿਆ। ਫੜੇ ਗਏ ਮੁਲਜਮਾਂ ਕੋਲੋਂ ਪੁਲਿਸ ਨੇ 900 ਨਸ਼ੀਲੀ ਗੋਲੀਆਂ, ਇੱਕ ਪਿਸਟਲ ਮੇਡ ਇਨ ਚਾਈਨਾ, ਇੱਕ ਕਾਰ, ਤਿੰਨ ਲੋਹੇ ਦੇ ਦਾਤਰ , ਦੋ ਚਾਕੂ ਅਤੇ ਇੱਕ ਲੋਹਾ ਪਾਈਪ ਬਰਾਮਦ ਕੀਤਾ ਹੈ ।

ਪੁਲਿਸ ਵੱਲੋਂ ਫੜਿਆ ਗਿਆ ਗਰੋਹ ਦੇ ਵਿੱਚ ਤਿੰਨ ਸਕੇ ਭਰਾ ਤੇ ਇੱਕ ਚਚੇਰਾ ਭਰਾ ਸ਼ਾਮਿਲ ਹੈ ਜਿਨਾਂ ਦੇ ਖਿਲਾਫ ਪਹਿਲਾ ਵੀ ਬਹੁਤ ਸਾਰੇ ਮੁਕਦਮੇ ਦਰਜ ਹਨ ਜਿਸ ਵਿੱਚ ਕਤਲ ਸਮੇਤ , ਕੁੱਟਮਾਰ ਕਰਨ ਧਮਕਾਨ ਸਬੰਧੀ ਅਤੇ ਚੋਰੀ ਦੇ ਮੁਕਦਮੇ ਵੀ ਦਰਜ ਹਨ ਪਰ ਫੜੇ ਗਏ ਇਸ ਗਰੋਹ ਨੂੰ ਨਸ਼ੇ ਨਾਲ ਪਹਿਲੀ ਵਾਰ ਗਿਰਫਤਾਰ ਕੀਤਾ ਗਿਆ ਹੈ ਹੈਰਾਨੀ ਦੀ ਗੱਲ ਇਹ ਹੈ ਕਿ ਫੜੇ ਗਏ ਆਰੋਪੀ ਉਮਰ ਵਿੱਚ 20 ਤੋਂ 25 ਸਾਲ ਦੇ ਹਨ ਤੇ ਇਨੀ ਘੱਟ ਉਮਰ ਵਿੱਚ ਇਸ ਤਰਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣਾ ਨੌਜਵਾਨ ਪੀੜੀ ਲਈ ਖਤਰਨਾਕ ਹੈ
ਡੀਐਸਪੀ ਨਾਭਾ ਨੇ ਵੀ ਨੌਜਵਾਨਾਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਇੰਨੀ ਘੱਟ ਉਮਰ ਦੇ ਵਿੱਚ ਇਸ ਤਰ੍ਹਾਂ ਦੀ ਵਾਰਦਾਤਾਂ ਦੇ ਵਿੱਚ ਸ਼ਾਮਿਲ ਹੋਣਾ ਤੁਸੀਂ ਆਪਣਾ ਭਵਿੱਖ ਖਰਾਬ ਕਰ ਰਹੇ ਹੋ ਨੌਜਵਾਨ ਖੇਡਾਂ ਵੱਲ ਅਤੇ ਪੜ੍ਹਾਈ ਵੱਲ ਧਿਆਨ ਦੇਣ ਤਾਂ ਜੋ ਉਹਨਾਂ ਦਾ ਭਵਿੱਖ ਚੰਗਾ ਹੋ ਸਕੇ । ਡੀਐਸਪੀ ਨਾਭਾ ਨੇ ਦਾਅਵਾ ਕੀਤਾ ਕਿ ਨਾਭਾ ਪੁਲਿਸ ਲਗਾਤਾਰ ਨਸ਼ਿਆਂ ਖਿਲਾਫ ਸਰਗਰਮ ਹੈ ਅਤੇ ਕਿਸੇ ਨੂੰ ਵੀ ਨਾਭਾ ਵਿੱਚ ਕੋਈ ਵਾਰਦਾਤ ਅਤੇ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ। ਐਫਆਈਆਰ ਨੰਬਰ 59 ਐਨਡੀਪੀਸੀ ਐਕਟ ਦੀ ਧਾਰਾ 22/61/85 ਅਤੇ ਆਰਮਜ਼ ਐਕਟ ਦੀ ਧਾਰਾ 27/54/59 ਤਹਿਤ ਦਰਜ ਕੀਤੀ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ