Tuesday, August 19, 2025  

ਪੰਜਾਬ

ਸੱਪ ਦੇ ਡੰਗਣ ਨਾਲ 13 ਸਾਲਾ ਵਿਦਿਆਰਥਣ ਦੀ ਮੌਤ

June 28, 2025

ਖੰਨਾ 28 ਜੂਨ:-

ਅੱਜ ਸਵੇਰੇ ਖੰਨਾ ਇਲਾਕੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਖੰਨਾ ਦੇ ਦੇ ਲਲਹੇੜੀ ਰੋਡ ਨੇੜੇ ਜੀਟੀਬੀ ਨਗਰ ਵਿਖੇ ਇੱਕ ਘਰ ਵਿੱਚ ਸੁੱਤੀ ਪਈ 13 ਸਾਲਾ ਨਿਕਿਤਾ ਨਾਮ ਦੀ ਲੜਕੀ ਨੂੰ ਸਵੇਰੇ ਸੱਪ ਨੇ ਪਿੱਠ ’ਤੇ ਡੰਗ ਮਾਰਿਆ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ 6 ਵੀਂ ਜਮਾਤ ਵਿੱਚ ਪੜ੍ਹਦੀ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ, ਨਿਕਿਤਾ ਆਪਣੇ ਮਾਪਿਆਂ ਅਤੇ ਛੋਟੇ ਭਰਾ ਨਾਲ ਕਮਰੇ ਵਿੱਚ ਫਰਸ਼ ’ਤੇ ਵਿਛੇ ਬਿਸਤਰੇ ’ਤੇ ਸੁੱਤੀ ਪਈ ਸੀ। ਜਦੋਂ ਉਸਦੀ ਮਾਂ ਸ਼ਨੀਵਾਰ ਸਵੇਰੇ 4 ਵਜੇ ਦੇ ਕਰੀਬ ਬਾਥਰੂਮ ਲਈ ਉੱਠੀ ਤਾਂ ਉਸਨੇ ਵਿਹੜੇ ਵਿੱਚ ਇੱਕ ਸੱਪ ਨੂੰ ਰੀਂਗਦਾ ਦੇਖਿਆ। ਇਸ ਦੌਰਾਨ, ਨਿਕਿਤਾ ਦੀ ਸਿਹਤ ਅਚਾਨਕ ਵਿਗੜਨ ਲੱਗੀ। ਜਿਵੇਂ ਹੀ ਉਹ ਜਾਗੀ, ਉਸਨੇ ਪੇਟ ਦਰਦ ਅਤੇ ਉਲਟੀਆਂ ਦੀ ਸ਼ਿਕਾਇਤ ਕੀਤੀ।
ਜਦੋਂ ਨਿਕਿਤਾ ਨੂੰ ਨਹਾਇਆ ਜਾ ਰਿਹਾ ਸੀ, ਤਾਂ ਉਸਦੀ ਪਿੱਠ ’ਤੇ ਸੱਪ ਦੇ ਡੰਗਣ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ। ਉਦੋਂ ਤੱਕ ਜ਼ਹਿਰ ਉਸਦੇ ਸਰੀਰ ਵਿੱਚ ਫੈਲ ਚੁੱਕਾ ਸੀ। ਪਰਿਵਾਰ ਤੁਰੰਤ ਉਸਨੂੰ ਸਿਵਲ ਹਸਪਤਾਲ ਲੈ ਗਿਆ, ਪਰ ਡਾਕਟਰਾਂ ਨੇ ਕਿਹਾ ਕਿ ਜ਼ਹਿਰ ਉਸਦੇ ਦਿਮਾਗ ਤੱਕ ਪਹੁੰਚ ਗਿਆ ਸੀ ਅਤੇ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ। ਇਸ ਸਬੰਧੀ ਨਿਕਿਤਾ ਦੇ ਪਿਤਾ ਅਰਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਉਨ੍ਹਾਂ ਦੀ ਧੀ ਨੂੰ ਸੱਪ ਨੇ ਡੰਗ ਲਿਆ ਹੈ। ਉਨ੍ਹਾਂ ਕਿਹਾ ਕਿ ਸਵੇਰੇ ਲੜਕੀ ਨੇ ਪੇਟ ਦਰਦ ਅਤੇ ਬੇਚੈਨੀ ਦੀ ਸ਼ਿਕਾਇਤ ਕੀਤੀ ਸੀ, ਪਰ ਉਨ੍ਹਾਂ ਨੂੰ ਅੰਦਾਜ਼ਾ ਨਹੀਂ ਸੀ ਕਿ ਸਥਿਤੀ ਇੰਨੀ ਗੰਭੀਰ ਹੋ ਜਾਵੇਗੀ।
ਹਸਪਤਾਲ ਵਿੱਚ ਡਿਊਟੀ ’ਤੇ ਮੌਜੂਦ ਡਾਕਟਰਾਂ ਦੇ ਅਨੁਸਾਰ, ਪਰਿਵਾਰ ਦੁਆਰਾ ਦਿਖਾਈ ਗਈ ਸੱਪ ਦੀ ਤਸਵੀਰ ਤੋਂ ਪਤਾ ਲੱਗਦਾ ਕਿ ਇਹ ਸੱਪ ਜਿਆਦਾਤਰ ਰਾਤ ਨੂੰ ਹੀ ਸਰਗਰਮ ਰਹਿੰਦਾ ਹੈ ਅਤੇ ਅਕਸਰ ਜ਼ਮੀਨ ਜਾਂ ਬਿਸਤਰੇ ’ਤੇ ਸੌਂ ਰਹੇ ਲੋਕਾਂ ਨੂੰ ਕੱਟਦਾ ਹੈ। ਇਸਦੇ ਕੱਟਣ ’ਤੇ ਅਕਸਰ ਕੋਈ ਦਰਦ ਮਹਿਸੂਸ ਨਹੀਂ ਹੁੰਦਾ, ਪਰ ਇਸਦਾ ਜ਼ਹਿਰ ਦਿਮਾਗੀ ਪ੍ਰਣਾਲੀ ਨੂੰ ਤੇਜ਼ੀ ਨਾਲ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਜੇਕਰ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਮੌਤ ਹੋ ਸਕਦੀ ਹੈ। ਇਸ ਤੋਂ ਪ੍ਰਭਾਵਿਤ ਵਿਆਕਤੀ ਕੌਮਾਂ ਵਿੱਚ ਵੀ ਚੱਲਿਆ ਜਾਂਦਾ ਹੈ।ਮਾਹਿਰਾਂ ਦਾ ਕਹਿਣਾ ਹੈ ਕਿ ਨੇ ਬਰਸਾਤ ਦੇ ਮੌਸਮ ਦੌਰਾਨ ਖਾਸ ਤੌਰ ’ਤੇ ਸਾਵਧਾਨ ਰਹਿਣ ਅਤੇ ਜ਼ਮੀਨ ’ਤੇ ਸੌਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹੜਾਂ ਸਬੰਧੀ ਅਗਾਊ ਪ੍ਰਬੰਧਾਂ ਲਈ ਮੈਡੀਕਲ ਟੀਮਾਂ ਦਾ ਕੀਤਾ ਗਠਨ : ਡਾ. ਦਵਿੰਦਰਜੀਤ ਕੌਰ।

ਹੜਾਂ ਸਬੰਧੀ ਅਗਾਊ ਪ੍ਰਬੰਧਾਂ ਲਈ ਮੈਡੀਕਲ ਟੀਮਾਂ ਦਾ ਕੀਤਾ ਗਠਨ : ਡਾ. ਦਵਿੰਦਰਜੀਤ ਕੌਰ।

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ