ਸ੍ਰੀ ਫਤਿਹਗੜ੍ਹ ਸਾਹਿਬ/29 ਜੂਨ :
(ਰਵਿੰਦਰ ਸਿੰਘ ਢੀਂਡਸਾ)
ਦੀ ਚਨਾਰਥਲ ਖੁਰਦ ਕੋਆਪਰੇਟਿਵ ਖੇਤੀਬਾੜੀ ਸੇਵਾ ਸਰਵਿਸ ਸੁਸਾਇਟੀ ਪਿੰਡ ਚਨਾਰਥਲ ਖੁਰਦ ਦੀ ਚੋਣ ਸਰਬ ਸੰਮਤੀ ਦੇ ਨਾਲ ਹੋਈ, ਜਿਸ ਦੇ ਵਿੱਚ ਭਰਪੂਰ ਸਿੰਘ ਅਤਾਪੁਰ ਨੂੰ ਪ੍ਰਧਾਨ, ਗੁਰਮੇਲ ਸਿੰਘ ਪੰਡਰਾਲੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨੇਤਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ। ਵਿਧਾਇਕ ਲਖਬੀਰ ਸਿੰਘ ਰਾਏ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਕਤ ਸੁਸਾਇਟੀ ਦੀ ਚੋਣ ਸਰਬ ਸੰਮਤੀ ਦੇ ਨਾਲ ਹੋਈ ਹੈ ਜੋ ਕਿ ਇਲਾਕੇ ਦੇ ਲਈ ਮਾਣ ਵਾਲੀ ਗੱਲ ਹੈ ਤੇ ਅਸੀਂ ਆਸ ਕਰਦੇ ਹਾਂ ਕਿ ਨਵੇਂ ਚੁਣੇ ਗਏ ਅਹੁਦੇਦਾਰ ਅਤੇ ਕਮੇਟੀ ਮੈਂਬਰ ਕਿਸਾਨਾਂ ਦੇ ਸਰਬਪੱਖੀ ਵਿਕਾਸ ਲਈ ਸੰਜੀਦਗੀ ਨਾਲ ਕੰਮ ਕਰਨਗੇ। ਇਸ ਮੌਕੇ ਸੁਸਾਇਟੀ ਦੇ ਸਕੱਤਰ ਸਤਾਰ ਮੁਹੰਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰਪੂਰ ਸਿੰਘ ਅਤਾਪੁਰ ਨੂੰ ਸਰਬ ਸੰਮਤੀ ਦੇ ਨਾਲ ਪ੍ਰਧਾਨ, ਗੁਰਮੇਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਨੇਤਰ ਸਿੰਘ ਨੂੰ ਯੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਜਗਮੋਹਨ ਸਿੰਘ, ਰਣਜੀਤ ਸਿੰਘ, ਗੁਰਿੰਦਰ ਸਿੰਘ, ਰਾਜਵੰਤ ਕੌਰ, ਮਲਕੀਤ, ਸਿੰਘ, ਤਜਿੰਦਰ ਸਿੰਘ, ਕਮਲਜੀਤ ਕੌਰ ਅਤੇ ਹਰਤੇਜ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਜਿੰਦੂ, ਦਰਸ਼ਨ ਸਿੰਘ ਪੰਡਰਾਲੀ, ਰਾਜਦੀਪ ਸਿੰਘ ਰਾਜੂ, ਹਰਮੇਸ਼ ਛੰਨਾ ਅਤੇ ਲਾਲਾ ਜਖਵਾਲੀ ਵੀ ਹਾਜ਼ਰ ਸਨ।