Tuesday, August 19, 2025  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

July 01, 2025
ਸ੍ਰੀ ਫਤਿਹਗੜ੍ਹ ਸਾਹਿਬ/1 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
 
ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਜਿਹਨਾਂ ਚੋਂ ਬਹੁਤੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕਰਵਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਸੂਬਾ ਬਣਾਉਣ ਦੇ ਲਈ ਦੇ ਦਿਨ ਰਾਤ ਮਿਹਨਤ ਕਰ ਰਹੀ ਹੈ। ਜਿੱਥੇ ਸੂਬੇ ਨੂੰ ਉਦਯੋਗਿਕ ਪੱਖ ਤੋਂ ਸੁਧਾਰਿਆ ਜਾ ਰਿਹਾ ਹੈ, ਉੱਥੇ ਹੀ ਨਸ਼ੇ ਵਰਗੀਆਂ ਅਲਾਮਤਾਂ ਨੂੰ ਸੂਬੇ ਚੋਂ ਕੱਢਣ ਦੇ ਲਈ ਯਤਨ ਜਾਰੀ ਹਨ। ਉਦਯੋਗਿਕ ਪੱਖ ਵੱਲ ਇਸ ਲਈ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਸੂਬੇ ਦੇ ਵਿੱਚ ਵਪਾਰ ਨੂੰ ਬੜਾਵਾ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਿਕਸਿਤ ਸੂਬਾ ਬਣਾਉਣ ਦੇ ਲਈ ਜਿੱਥੇ ਨਵੇਂ ਅਰਬਨ ਸਟੇਟ ਵਿਕਸਿਤ ਕਰ ਰਹੀ ਹੈ, ਉੱਥੇ ਹੀ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਕੀਤਾ ਜਾ ਰਿਹਾ ਹੈ। ਆਰਥਿਕ ਤੌਰ ਤੇ ਕਮਜ਼ੋਰ ਵਿਅਕਤੀਆਂ ਦੇ ਲਈ ਪਿੰਡਾਂ ਦੇ ਵਿੱਚ ਕਮਿਊਨਿਟੀ ਹਾਲ ਉਸਾਰੇ ਜਾ ਰਹੇ ਹਨ, ਤਾਂ ਜੋ ਮਹਿੰਗੇ ਪੈਲਸਾਂ ਤੋਂ ਛੁਟਕਾਰਾ ਮਿਲ ਸਕੇ। ਸਿੱਖਿਆ ਹਰ ਮਨੁੱਖ ਦਾ ਜਨਮ ਸਿੱਧ ਅਧਿਕਾਰ ਹੈ, ਹਰ ਵਿਅਕਤੀ ਨੂੰ ਪੜ੍ਹਾਈ ਜਰੂਰ ਕਰਨੀ ਚਾਹੀਦੀ ਹੈ। ਉਸ ਦੇ ਲਈ ਸਰਕਾਰੀ ਸਕੂਲਾਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਆਮ ਆਦਮੀ ਕਲੀਨਿਕ ਖੋਲ੍ਹ ਕੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਕਈ ਤਰਾਂ ਦੇ ਖੂਨ ਦੇ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਤੇ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਉਕਤ ਗੱਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਸੂਬਾ ਦੂਸਰੇ ਸੂਬਿਆਂ ਦੇ ਮੁਕਾਬਲੇ ਪਛੜ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਫਤਰ ਸਕੱਤਰ ਬਹਾਦਰ ਖਾਨ, ਸਰਪੰਚ ਹਰਪਾਲ ਸਿੰਘ, ਬਲਦੇਵ ਨਲੀਨਾ, ਗੁਰਮੇਲ ਪੰਡਰਾਲੀ, ਦਰਸ਼ਨ ਪੰਡਰਾਲੀ, ਅਸ਼ਵਨੀ ਭੱਟ ਮਾਜਰਾ, ਬਲਵੀਰ ਸੋਢੀ, ਭਰਪੂਰ ਅਤਾਪੁਰ, ਅਵਤਾਰ ਪੰਜੋਲਾ, ਮਨਦੀਪ ਪੋਲਾ, ਸਰਪੰਚ ਮਲਕੀਤ ਸਿੰਘ, ਕਰਮਜੀਤ ਸਿੰਘ ਜੋਗੀ, ਨਿੱਜੀ ਸਕੱਤਰ ਮਾਨਵ ਟਿਵਾਣਾ, ਪੀ.ਏ. ਸਤੀਸ਼ ਲਟੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹੜਾਂ ਸਬੰਧੀ ਅਗਾਊ ਪ੍ਰਬੰਧਾਂ ਲਈ ਮੈਡੀਕਲ ਟੀਮਾਂ ਦਾ ਕੀਤਾ ਗਠਨ : ਡਾ. ਦਵਿੰਦਰਜੀਤ ਕੌਰ।

ਹੜਾਂ ਸਬੰਧੀ ਅਗਾਊ ਪ੍ਰਬੰਧਾਂ ਲਈ ਮੈਡੀਕਲ ਟੀਮਾਂ ਦਾ ਕੀਤਾ ਗਠਨ : ਡਾ. ਦਵਿੰਦਰਜੀਤ ਕੌਰ।

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ