Wednesday, July 02, 2025  

ਪੰਜਾਬ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦਾ ਸੱਦਾ 

July 01, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ, 1 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
 
ਅੱਜ ਗ੍ਰਾਮ ਪੰਚਾਇਤ ਪੱਧਰ 'ਤੇ ਵਿੱਤੀ ਸਮਾਵੇਸ਼ ਯੋਜਨਾਵਾਂ ਦੀ ਸੰਤ੍ਰਿਪਤਤਾ ਮੁਹਿੰਮ ਤਹਿਤ, ਰਾਜ ਪੱਧਰੀ ਕੈਂਪ ਪਿੰਡ ਮਹਾਦੀਆ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਲਖਬੀਰ ਸਿੰਘ ਰਾਏ ਨੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਕੈਂਪ ਨੂੰ ਸੰਬੋਧਨ ਕਰਦਿਆਂ ਸੁਰਿੰਦਰ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਇਹ ਹੈ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸੇ ਵੀ ਪਿੰਡ ਦਾ ਕੋਈ ਵੀ ਵਿਅਕਤੀ ਬੈਂਕ ਖਾਤੇ ਦੀ ਸਹੂਲਤ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ, ਉਸ ਕੋਲ ਸਰਕਾਰੀ ਬੀਮੇ ਦਾ ਸੁਰੱਖਿਆ ਕਵਰ ਹੋਣਾ ਚਾਹੀਦਾ ਹੈ। ਲੋਕਾਂ ਨੂੰ ਬੈਂਕਿੰਗ ਸੇਵਾਵਾਂ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ ਗਿਆ। ਰਾਜ ਪੱਧਰੀ ਬੈਂਕਰਜ਼ ਕਮੇਟੀ ਦੇ ਡਿਪਟੀ ਜਨਰਲ ਮੈਨੇਜਰ ਆਰ.ਕੇ. ਮੀਨਾ ਨੇ ਪਿੰਡਾਂ ਦੇ ਨਿਵਾਸੀਆਂ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ ਅਤੇ ਜਨ ਧਨ ਖਾਤਿਆਂ ਬਾਰੇ ਦੱਸਿਆ। ਇਸ ਦੇ ਨਾਲ ਹੀ ਲੋਕਾਂ ਨੂੰ ਸਾਈਬਰ ਅਪਰਾਧ ਅਤੇ ਧੋਖਾਧੜੀ ਤੋਂ ਕਿਵੇਂ ਬਚਿਆ ਜਾਵੇ, ਬਾਰੇ ਵੀ ਜਾਣਕਾਰੀ ਦਿੱਤੀ ਗਈ।ਬੁਲਾਰਿਆਂ ਨੇ ਦੱਸਿਆ ਕਿ ਦਿਨੋਂ-ਦਿਨ ਵੱਧ ਰਹੀਆਂ ਘਟਨਾਵਾਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਦੇ ਹੋਏ ਆਪਣਾ ਖਾਤਾ, ਆਧਾਰ ਕਾਰਡ, ਪਾਸਵਰਡ ਅਤੇ ਏਟੀਐਮ ਨਾਲ ਸਬੰਧਤ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕੀਤੀ ਜਾਵੇ। ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਮੈਨੇਜਰ ਰਮਨ ਕੁਕਰੇਤੀ ਨੇ ਬੀਮਾ ਯੋਜਨਾ ਬਾਰੇ ਜਾਣੂ ਕਰਵਾਇਆ ਅਤੇ ਅਟਲ ਪੈਨਸ਼ਨ ਯੋਜਨਾ ਬਾਰੇ ਦੱਸਿਆ। ਕੈਂਪ ਦੌਰਾਨ, ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਤੋਂ ਰਾਮ ਲਾਲ ਔਜਲਾ ਦੀ ਅਗਵਾਈ ਹੇਠ ਸਿਖਿਆਰਥੀਆਂ ਦੁਆਰਾ ਬਣਾਏ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ। ਲੋਕਾਂ ਨੇ ਪ੍ਰਦਰਸ਼ਿਤ ਉਤਪਾਦਾਂ ਅਤੇ ਸੰਸਥਾ ਦੁਆਰਾ ਦਿੱਤੀ ਜਾ ਰਹੀ ਸਿਖਲਾਈ ਵਿੱਚ ਦਿਲਚਸਪੀ ਦਿਖਾਈ। ਕੈਂਪ ਦੌਰਾਨ ਮਹਾਦੀਆ ਗ੍ਰਾਮ ਪੰਚਾਇਤ ਅਤੇ ਆਸ ਪਾਸ ਦੀਆਂ ਹੋਰ ਪੰਚਾਇਤਾਂ ਦੇ ਵੱਡੀ ਗਿਣਤੀ ਨੁਮਾਇੰਦਿਆਂ ਅਤੇ ਲੋਕਾਂ ਨੇ ਹਿੱਸਾ ਲਿਆ। ਲੀਡ ਬੈਂਕ ਮੈਨੇਜਰ ਮੁਕੇਸ਼ ਕੁਮਾਰ ਸੈਣੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਅਗਲੇ ਤਿੰਨ ਮਹੀਨਿਆਂ ਵਿੱਚ ਜ਼ਿਲ੍ਹੇ ਦੀ ਹਰ ਗ੍ਰਾਮ ਪੰਚਾਇਤ ਵਿੱਚ ਬੈਂਕਾਂ ਵੱਲੋਂ ਕੈਂਪ ਲਗਾਏ ਜਾਣੇ ਹਨ।ਇਸ ਮੌਕੇ ਪ੍ਰਬੰਧਕਾਂ ਵੱਲੋਂ ਵਿਧਾਇਕ ਐਡਵੋਕੇਟ ਰਾਏ ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰੋਟਰੀ ਕਲਬ ਨੇ 'ਕੌਮੀ ਡਾਕਟਰ ਦਿਵਸ' ਦੇ ਮੌਕੇ 'ਤੇ ਡਾਕਟਰਾਂ ਨੂੰ ਕੀਤਾ ਸਨਮਾਨਤ 

ਰੋਟਰੀ ਕਲਬ ਨੇ 'ਕੌਮੀ ਡਾਕਟਰ ਦਿਵਸ' ਦੇ ਮੌਕੇ 'ਤੇ ਡਾਕਟਰਾਂ ਨੂੰ ਕੀਤਾ ਸਨਮਾਨਤ 

ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਡੀਬੀਯੂ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਦਾ ਕੀਤਾ ਸਨਮਾਨ

ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਡੀਬੀਯੂ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਦਾ ਕੀਤਾ ਸਨਮਾਨ

ਵਿਧਾਇਕ ਲਖਬੀਰ ਸਿੰਘ ਰਾਏ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਲਖਬੀਰ ਸਿੰਘ ਰਾਏ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਕੌਂਸਲ ਵੱਲੋਂ 01 ਜੁਲਾਈ ਤੋਂ 31 ਜੁਲਾਈ ਤੱਕ ਚਲਾਈ ਜਾਵੇਗੀ ਸਵੱਛਤਾ ਅਪਣਾਓ, ਬਿਮਾਰੀਆਂ ਭਜਾਓ ਮੁਹਿੰਮ

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਕੌਂਸਲ ਵੱਲੋਂ 01 ਜੁਲਾਈ ਤੋਂ 31 ਜੁਲਾਈ ਤੱਕ ਚਲਾਈ ਜਾਵੇਗੀ ਸਵੱਛਤਾ ਅਪਣਾਓ, ਬਿਮਾਰੀਆਂ ਭਜਾਓ ਮੁਹਿੰਮ

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਵਿਖੇ ਈ.ਪੀ.ਐਫ.ਓ. ਵਿਭਾਗ ਵਲੋਂ ਜਾਗਰੁਕਤਾ ਸੈਮੀਨਾਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਵਿਖੇ ਈ.ਪੀ.ਐਫ.ਓ. ਵਿਭਾਗ ਵਲੋਂ ਜਾਗਰੁਕਤਾ ਸੈਮੀਨਾਰ

ਚਨਾਰਥਲ ਖੁਰਦ ਸੁਸਾਇਟੀ ਦੇ ਪ੍ਰਧਾਨ ਬਣੇ ਭਰਪੂਰ ਸਿੰਘ ਦਾ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਨਮਾਨ

ਚਨਾਰਥਲ ਖੁਰਦ ਸੁਸਾਇਟੀ ਦੇ ਪ੍ਰਧਾਨ ਬਣੇ ਭਰਪੂਰ ਸਿੰਘ ਦਾ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਨਮਾਨ

ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਲਈ ਕੈਬਨਿਟ ਮੰਤਰੀ ਪੰਜਾਬ ਨੇ ਕਾਰਜਕਰਤਾਵਾਂ ਨਾਲ ਕੀਤੀ ਅਹਿੰਮ ਮੀਟਿੰਗ

ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਲਈ ਕੈਬਨਿਟ ਮੰਤਰੀ ਪੰਜਾਬ ਨੇ ਕਾਰਜਕਰਤਾਵਾਂ ਨਾਲ ਕੀਤੀ ਅਹਿੰਮ ਮੀਟਿੰਗ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

7 ਗ੍ਰਾਮ ਚਿੱਟੇ ਸਮੇਤ 1 ਗ੍ਰਿਫਤਾਰ

7 ਗ੍ਰਾਮ ਚਿੱਟੇ ਸਮੇਤ 1 ਗ੍ਰਿਫਤਾਰ

ਸੱਪ ਦੇ ਡੰਗਣ ਨਾਲ 13 ਸਾਲਾ ਵਿਦਿਆਰਥਣ ਦੀ ਮੌਤ

ਸੱਪ ਦੇ ਡੰਗਣ ਨਾਲ 13 ਸਾਲਾ ਵਿਦਿਆਰਥਣ ਦੀ ਮੌਤ