Tuesday, August 19, 2025  

ਪੰਜਾਬ

ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਲੋਕਾਂ ਲਈ ਵਰਦਾਨ ਬਣੀਆਂ : ਐਡਵੋਕੇਟ ਲਖਬੀਰ ਸਿੰਘ ਰਾਏ

July 02, 2025

ਸ੍ਰੀ ਫਤਹਿਗੜ੍ਹ ਸਾਹਿਬ/ 2 ਜੁਲਾਈ :
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਆਪਕ ਲੋਕ ਹਿੱਤ ਨੂੰ ਯਕੀਨੀ ਬਣਾਉਣ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਯੋਜਨਾਵਾਂ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਪਿੰਡ ਭੱਲਮਾਜਰਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਆਗਾਜ਼ ਕਰਦਿਆਂ ਕੀਤਾ। ਵਿਧਾਇਕ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਦੀਆਂ ਪ੍ਰਮੁੱਖ ਜ਼ਰੂਰਤਾਂ ਦੀ ਫੀਡਬੈਕ ਲੈ ਕੇ ਯੋਜਨਾਵਾਂ ਨੂੰ ਵਿਉਤਬੱਧ ਢੰਗ ਨਾਲ ਉਲੀਕਿਆ ਜਾਂਦਾ ਹੈ ਤਾਂ ਜੋ ਕਮੀਆਂ ਦੀ ਕੋਈ ਸੰਭਾਵਨਾ ਨਾ ਰਹੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਸਕੀਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਸਰਕਾਰ ਨੇ ਇਤਿਹਾਸਕ ਉਪਰਾਲਾ ਕੀਤਾ ਹੈ ਜਿਸ ਕਾਰਨ ਲੋਕਾਂ ਨੇ ਵਿੱਤੀ ਤੌਰ 'ਤੇ ਵੱਡੀ ਰਾਹਤ ਮਹਿਸੂਸ ਕੀਤੀ ਹੈ । ਉਨ੍ਹਾਂ ਕਿਹਾ ਕਿ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਆਮ ਆਦਮੀ ਕਲੀਨਿਕ ਸਫਲ ਉਦਮ ਸਾਬਤ ਹੋਏ ਹਨ।ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਮੀਨ ਦੀ ਰਜਿਸਟਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਈਜ਼ੀ ਰਜਿਸਟਰੇਸ਼ਨ ਨਾਮ ਹੇਠ ਮਹੱਤਵਪੂਰਨ ਪ੍ਰੋਜੈਕਟ ਆਰੰਭ ਕੀਤਾ ਹੈ ਜਿਸ ਦਾ ਆਗਾਜ਼ ਪਿਛਲੇ ਦਿਨੀ ਐਸ.ਏ.ਐਸ ਨਗਰ ਤੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਈਜ਼ੀ ਰਜਿਸਟਰੇਸ਼ਨ ਵੀ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।ਵਿਧਾਇਕ ਵੱਲੋਂ ਪਿੰਡ ਭੱਲਮਾਜਰਾ ਵਿੱਚ ਇੰਟਰਲੋਕ ਟਾਈਲਾਂ ਨਾਲ ਬਣੀਆਂ ਗਲੀਆਂ, ਸੀਵਰੇਜ ਅਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੇ ਥਾਂ ਨੂੰ ਇੰਟਰਲੋਕ ਟਾਈਲਾਂ ਨਾਲ ਪੱਕਾ ਕੀਤੇ ਜਾਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕਰਮਜੀਤ ਕੌਰ, ਠੇਕੇਦਾਰ ਅਵਤਾਰ ਸਿੰਘ, ਮਾਸਟਰ ਬਲਦੇਵ ਸਿੰਘ, ਜਗਤਾਰ ਸਿੰਘ ਲੱਖਾ, ਅਮਰੀਕ ਸਿੰਘ ਤੇਜੇ, ਰਾਜਵੰਤ ਸਿੰਘ, ਸੱਜਣ ਸਿੰਘ, ਪਰਮਿੰਦਰ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਕੌਰ ਡੀ ਡੀ ਪੀ ਓ, ਦੀਪ ਸ਼ਿਖਾ ਬੀਡੀਪੀਓ ਸਰਹਿੰਦ, ਗਗਨਦੀਪ ਸਿੰਘ ਜੇ. ਈ. ਸੈਕਟਰੀ ਰਜਿੰਦਰ ਸਿੰਘ, ਅਭੇ ਸਿੰਘ, ਕਿੰਦਰ ਸਿੰਘ ਭਲ ਮਾਜਰਾ, ਜਗਬੀਰ ਸਿੰਘ, ਸੰਦੀਪ ਸਿੰਘ, ਜਗੀਰ ਸਿੰਘ, ਰਾਜ ਦਵਿੰਦਰ ਸਿੰਘ ਲਾਡੀ, ਰਾਜਦੀਪ ਸਿੰਘ ਰਾਜੂ, ਸਤਪਾਲ ਸਿੰਘ ਖਰੇ, ਗੁਰਮੇਲ ਪੰਡਰਾਲੀ, ਮਨਦੀਪ ਸਿੰਘ ਪੋਲਾ, ਮਾਨਵ ਟਿਵਾਣਾ, ਰਮੇਸ਼ ਕੁਮਾਰ ਸੋਨੂੰ, ਜਸ਼ਨਦੀਪ ਸਿੰਘ, ਧਰਮਿੰਦਰ ਸਿੰਘ, ਬਲਜਿੰਦਰ ਕੌਰ (ਤਿੰਨੋ ਪੰਚ) ਆਦਿ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹੜਾਂ ਸਬੰਧੀ ਅਗਾਊ ਪ੍ਰਬੰਧਾਂ ਲਈ ਮੈਡੀਕਲ ਟੀਮਾਂ ਦਾ ਕੀਤਾ ਗਠਨ : ਡਾ. ਦਵਿੰਦਰਜੀਤ ਕੌਰ।

ਹੜਾਂ ਸਬੰਧੀ ਅਗਾਊ ਪ੍ਰਬੰਧਾਂ ਲਈ ਮੈਡੀਕਲ ਟੀਮਾਂ ਦਾ ਕੀਤਾ ਗਠਨ : ਡਾ. ਦਵਿੰਦਰਜੀਤ ਕੌਰ।

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ