Tuesday, August 26, 2025  

ਪੰਜਾਬ

ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਡਾ. ਸੋਨਾ ਥਿੰਦ

July 03, 2025

ਸ੍ਰੀ ਫ਼ਤਹਿਗੜ੍ਹ ਸਾਹਿਬ/3 ਜੁਲਾਈ :
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੀਆਂ ਕੇਂਦਰ ਪ੍ਰਾਯੋਜਿਤ ਸਕੀਮਾਂ ਦੀ ਪ੍ਰਗਤੀ ਬਾਰੇ ਵਿਸਤ੍ਰਿਤ ਸਮੀਖਿਆ ਮੀਟਿੰਗ ਹੋਈ ਜਿਸ ਵਿੱਚ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਨਾਲ ਇਮਪੈਨਲਡ ਨੈਸ਼ਨਲ ਲੈਵਲ ਮੋਨੀਟਰਜ਼ (ਐਨ.ਐਲ.ਐਮਜ਼) ਅਧਾਰਿਤ ਟੀਮ ਨੇ ਵੀ ਹਿੱਸਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੀਆਂ ਵੱਖ-ਵੱਖ ਕੇਂਦਰ ਪ੍ਰਾਯੋਜਿਤ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਐਨ.ਐਲ.ਐਮਜ਼ ਟੀਮ ਵੱਲੋਂ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ, ਪੀ.ਐਮ. ਆਵਾਸ ਯੋਜਨਾ, ਮਗਨਰੇਗਾ, ਪੀ.ਐਮ. ਕ੍ਰਿਸ਼ੀ ਸਿੰਚਾਈ ਯੋਜਨਾ, ਜਲ ਜੀਵਨ ਮਿਸ਼ਨ, ਹੁਨਰ ਵਿਕਾਸ ਮਿਸ਼ਨ ਸਮੇਤ ਸਵਾਮੀਤੱਵ ਸਕੀਮ ਅਧੀਨ ਪ੍ਰਾਪਰਟੀ ਕਾਰਡ ਜਾਰੀ ਕਰਨ ਸਬੰਧੀ, ਵੱਖ-ਵੱਖ ਪੈਨਸ਼ਨ ਸਕੀਮਾਂ, ਆਰਸੇਟੀ ਵਿਖੇ ਦਿੱਤੀ ਜਾ ਰਹੀ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਸਬੰਧੀ ਅਧਿਕਾਰੀਆਂ ਤੋਂ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।ਟੀਮ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਇੱਥੇ ਜਾਣ ਦੀ ਪ੍ਰਗਤੀ ਬਾਰੇ ਮੁਕੰਮਲ ਰਿਪੋਰਟ ਤਿਆਰ ਕੀਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਕੇਂਦਰੀ ਟੀਮ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਵਿੱਚ ਸਰਕਾਰ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਐਨ.ਐਲ.ਐਮ ਟੀਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ ਅਤੇ ਨੈਸ਼ਨਲ ਲੈਵਲ ਮੋਨੀਟਰਿੰਗ ਟੀਮ ਮੈਂਬਰ ਮਨੋਜ ਦਿਕਸ਼ਿਤ, ਸੈਲੇਸ਼ ਸ਼ਰਮਾ ਤੇ ਕ੍ਰਿਸ਼ਨ ਗੋਪਾਲ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ

ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ

ਸਿਵਲ ਸਰਜਨ ਨੇ

ਸਿਵਲ ਸਰਜਨ ਨੇ "ਕੌਮੀ ਅੱਖਾਂ ਦਾਨ ਪੰਦਰਵਾੜੇ" ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ 

ਦੇਸ਼ ਭਗਤ ਗਲੋਬਲ ਸਕੂਲ ਵਿੱਚ ਜਸਮੀਤ ਸਿੰਘ ਹੈੱਡ ਬੁਆਏ ਅਤੇ ਜਸ਼ਨਦੀਪ ਕੌਰ ਹੈੱਡ ਗਰਲ ਬਣੇ  

ਦੇਸ਼ ਭਗਤ ਗਲੋਬਲ ਸਕੂਲ ਵਿੱਚ ਜਸਮੀਤ ਸਿੰਘ ਹੈੱਡ ਬੁਆਏ ਅਤੇ ਜਸ਼ਨਦੀਪ ਕੌਰ ਹੈੱਡ ਗਰਲ ਬਣੇ  

ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਚਾਰ ਹੈਂਡ ਗ੍ਰਨੇਡ, ਦੋ ਕਿਲੋ RDX-ਅਧਾਰਿਤ IED ਜ਼ਬਤ

ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਚਾਰ ਹੈਂਡ ਗ੍ਰਨੇਡ, ਦੋ ਕਿਲੋ RDX-ਅਧਾਰਿਤ IED ਜ਼ਬਤ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਮਨਾਇਆ ਗਿਆ ਐਂਟੀ ਰੈਗਿੰਗ ਸਪਤਾਹ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਮਨਾਇਆ ਗਿਆ ਐਂਟੀ ਰੈਗਿੰਗ ਸਪਤਾਹ

ਪੰਜਾਬ ਦੇ ਮੁੱਖ ਮੰਤਰੀ ਨੇ ਭਾਜਪਾ 'ਤੇ 'ਵੋਟ ਚੋਰੀ' ਤੋਂ 'ਰਾਸ਼ਨ ਚੋਰੀ' ਵੱਲ ਵਧਣ ਦਾ ਦੋਸ਼ ਲਗਾਇਆ

ਪੰਜਾਬ ਦੇ ਮੁੱਖ ਮੰਤਰੀ ਨੇ ਭਾਜਪਾ 'ਤੇ 'ਵੋਟ ਚੋਰੀ' ਤੋਂ 'ਰਾਸ਼ਨ ਚੋਰੀ' ਵੱਲ ਵਧਣ ਦਾ ਦੋਸ਼ ਲਗਾਇਆ

ਡਾ. ਅਮਰਪਾਲ ਸਿੰਘ ਨੇ ਡੀਬੀਯੂ ਦੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਅਤੇ ਸਿੱਖਣ ਵਿੱਚ ਖੁਸ਼ੀ ਲਈ ਕੀਤਾ ਪ੍ਰੇਰਿਤ

ਡਾ. ਅਮਰਪਾਲ ਸਿੰਘ ਨੇ ਡੀਬੀਯੂ ਦੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਅਤੇ ਸਿੱਖਣ ਵਿੱਚ ਖੁਸ਼ੀ ਲਈ ਕੀਤਾ ਪ੍ਰੇਰਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਵਿਖੇ ਟਿਕਾਊ ਵਿਕਾਸ ਟੀਚਿਆਂ ਲਈ ਸਥਾਨਕ ਯੁਵਾ ਕਾਰਵਾਈਆਂ 'ਤੇ ਚਰਚਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਵਿਖੇ ਟਿਕਾਊ ਵਿਕਾਸ ਟੀਚਿਆਂ ਲਈ ਸਥਾਨਕ ਯੁਵਾ ਕਾਰਵਾਈਆਂ 'ਤੇ ਚਰਚਾ 

ਜੀ.ਆਰ.ਪੀ. ਥਾਣਾ ਸਰਹਿੰਦ ਦੇ ਐਸ.ਐਚ.ਓ. ਇੰਸਪੈਕਟਰ ਰਤਨ ਲਾਲ ਦੂਸਰੀ ਵਾਰ ਡੀ.ਜੀ.ਪੀ. ਡਿਸਕ ਨਾਲ ਸਨਮਾਨਤ

ਜੀ.ਆਰ.ਪੀ. ਥਾਣਾ ਸਰਹਿੰਦ ਦੇ ਐਸ.ਐਚ.ਓ. ਇੰਸਪੈਕਟਰ ਰਤਨ ਲਾਲ ਦੂਸਰੀ ਵਾਰ ਡੀ.ਜੀ.ਪੀ. ਡਿਸਕ ਨਾਲ ਸਨਮਾਨਤ

ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਢੁਕਵੀਂ ਰਾਹਤ ਦਾ ਐਲਾਨ ਕੀਤਾ

ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਢੁਕਵੀਂ ਰਾਹਤ ਦਾ ਐਲਾਨ ਕੀਤਾ