Tuesday, August 26, 2025  

ਰਾਜਨੀਤੀ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

July 03, 2025

ਚੰਡੀਗੜ੍ਹ, 3 ਜੁਲਾਈ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਰਾਜਪਾਲ ਦੀ ਇਜਾਜ਼ਤ ਨਾਲ ਸਮਾਗਮ ਦੀ ਕਾਰਵਾਈ ਚਲਾਈ। ਹਲਫ਼ ਲੈਣ ਤੋਂ ਬਾਅਦ ਸੰਜੀਵ ਅਰੋੜਾ ਨੇ ਸਹੁੰ ਪੱਤਰ ’ਤੇ ਦਸਤਖ਼ਤ ਕੀਤੇ ਜਿਸ ’ਤੇ ਰਾਜਪਾਲ ਨੇ ਵੀ ਦਸਤਖਤ ਕੀਤੇ।
ਸਹੁੰ ਚੁੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਮਹਿੰਦਰ ਭਗਤ, ਡਾ. ਰਵਜੋਤ ਸਿੰਘ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਸਮਾਗਮ ਦੌਰਾਨ ਵੱਖ-ਵੱਖ ਵਿਧਾਇਕ, ਪਾਰਟੀ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਨਵੇਂ ਬਣੇ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੰਵੇਦਨਸ਼ੀਲ ਸਰਕਾਰੀ ਜਾਣਕਾਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜੰਮੂ-ਕਸ਼ਮੀਰ ਵਿੱਚ ਅਧਿਕਾਰਤ ਡਿਵਾਈਸਾਂ 'ਤੇ ਪੈੱਨ ਡਰਾਈਵ ਦੀ ਵਰਤੋਂ 'ਤੇ ਪਾਬੰਦੀ

ਵੋਟਰ ਅਧਿਕਾਰ ਯਾਤਰਾ: ਰਾਹੁਲ ਗਾਂਧੀ ਕਟਿਹਾਰ ਵਿੱਚ ਮਖਾਨਾ ਕਿਸਾਨਾਂ ਨੂੰ ਮਿਲੇ

ਨਵੇਂ ਪੁਲਿਸ ਕਮਿਸ਼ਨਰ ਸਤੀਸ਼ ਗੋਲਚਾ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਾਨੂੰਨ ਵਿਵਸਥਾ ਬਾਰੇ ਚਰਚਾ ਕੀਤੀ

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਚੋਣਾਂ ਤੋਂ ਪਹਿਲਾਂ 50,000 ਨੌਕਰੀਆਂ ਦੇਣ ਦਾ ਵਾਅਦਾ ਕੀਤਾ, 5 ਸਾਲਾਂ ਵਿੱਚ ਇੱਕ ਕਰੋੜ

ਬਿਹਾਰ SIR 'ਤੇ ਰਾਜਨੀਤਿਕ ਪਾਰਟੀਆਂ ਦੇ ਦੋ ਇਤਰਾਜ਼, ਹੁਣ ਤੱਕ ਵੋਟਰਾਂ ਤੋਂ 70,895: ECI

ਜੰਮੂ-ਕਸ਼ਮੀਰ ਸੜਕ ਹਾਦਸਾ: ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦੁੱਖ ਪ੍ਰਗਟ ਕੀਤਾ

ਦਿੱਲੀ ਦੇ ਮੁੱਖ ਮੰਤਰੀ 'ਤੇ ਹਮਲਾ: ਰੇਖਾ ਗੁਪਤਾ ਦੇ ਘਰ ਦੀ ਸੁਰੱਖਿਆ ਵਧਾਈ, ਸੀਆਰਪੀਐਫ ਤਾਇਨਾਤ

ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਲਈ ਵਿਰੋਧੀ ਧਿਰ ਦਾ ਇਕਜੁੱਟਤਾ ਪ੍ਰਦਰਸ਼ਨ

ਯਮੁਨਾ ਨੂੰ ਸਾਫ਼ ਕਰਨ ਲਈ ਕੇਂਦਰ, ਹਰਿਆਣਾ, ਦਿੱਲੀ ਦਾ ਸਾਂਝਾ ਪੈਨਲ: ਹਰਿਆਣਾ ਦੇ ਮੁੱਖ ਮੰਤਰੀ

ਲੋਕਤੰਤਰੀ ਪ੍ਰਣਾਲੀ ਵਿੱਚ ਹਿੰਸਾ ਲਈ ਕੋਈ ਜਗ੍ਹਾ ਨਹੀਂ: ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ 'ਤੇ ਹਮਲੇ ਦੀ ਨਿੰਦਾ ਕੀਤੀ