Tuesday, August 26, 2025  

ਹਰਿਆਣਾ

ਦੇਸੀ ਕੱਟਾ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

July 04, 2025

ਪੀ.ਪੀ. ਵਰਮਾ
ਪੰਚਕੂਲਾ, 4 ਜੁਲਾਈ

ਕ੍ਰਾਈਮ ਬ੍ਰਾਂਚ ਸੈਕਟਰ 26 ਪੰਚਕੂਲਾ ਦੀ ਟੀਮ ਨੇ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਫੜ ਲਿਆ। ਇਹ ਕਾਰਵਾਈ ਉਦੋਂ ਕੀਤੀ ਗਈ ਜਦੋਂ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨੌਜਵਾਨ ਪਿੰਡ ਬਾਗਵਾਲਾ ਨੂੰ ਜਾਣ ਵਾਲੀ ਸੜਕ ’ਤੇ ਸ਼ੱਕੀ ਹਾਲਤ ਵਿੱਚ ਖੜ੍ਹਾ ਹੈ ਅਤੇ ਉਸ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਦੀ ਸੰਭਾਵਨਾ ਹੈ। ਸੂਚਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਕ੍ਰਾਈਮ ਬ੍ਰਾਂਚ-26 ਦੇ ਇੰਚਾਰਜ ਇੰਸਪੈਕਟਰ ਦਲੀਪ ਸਿੰਘ ਤੁਰੰਤ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਮੌਕੇ ’ਤੇ ਮੌਜੂਦ ਨੌਜਵਾਨ ਨੂੰ ਫੜ ਲਿਆ। ਪੁੱਛਗਿੱਛ ਦੌਰਾਨ ਨੌਜਵਾਨ ਦੀ ਪਛਾਣ ਮੁਹੰਮਦ ਕੈਫ (20) ਵਜੋਂ ਹੋਈ। ਜਦੋਂ ਟੀਮ ਨੇ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸਦੀ ਕਮਰ ਦੇ ਪਿੱਛੇ ਟੀ-ਸ਼ਰਟ ਦੇ ਹੇਠਾਂ ਲੁਕਾਇਆ ਹੋਇਆ ਇੱਕ ਦੇਸੀ ਕੱਟਾ ਮਿਲਿਆ, ਜਿਸਨੂੰ ਮੌਕੇ ’ਤੇ ਹੀ ਜ਼ਬਤ ਕਰ ਲਿਆ ਗਿਆ। ਇਸ ਤੋਂ ਇਲਾਵਾ, ਫੜ੍ਹੇ ਗਏ ਵਿਅਕਤੀ ਤੋਂ ਇੱਕ ਜ਼ਿੰਦਾ ਰਾਊਂਡ ਵੀ ਬਰਾਮਦ ਹੋਇਆ। ਉਪਰੋਕਤ ਮਾਮਲੇ ਵਿੱਚ, ਰਾਏਪੁਰ ਰਾਣੀ ਥਾਣੇ ਵਿੱਚ ਆਰਮਜ਼ ਐਕਟ ਦੀ ਧਾਰਾ 25(1)(a) ਤਹਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਸੀਸ ਕੋਸ਼ਿਸ਼ ਕਰ ਰਹੀ ਹੈ ਕਿ ਉਸਦੇ ਖਿਲਾਫ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਹੈ ਜਾਂ ਨਹੀਂ। ਇਸ ਦੇ ਨਾਲ ਹੀ, ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਦੋਸ਼ੀ ਨੂੰ ਇਹ ਹਥਿਆਰ ਕਿਵੇਂ ਅਤੇ ਕਿੱਥੋਂ ਮਿਲਿਆ। ਮੁੱਢਲੀ ਪੁੱਛਗਿੱਛ ਤੋਂ ਬਾਅਦ, ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਇੱਕ ਨਵਾਂ, ਬਿਹਤਰ ਹਰਿਆਣਾ ਬਣਾਉਣ ਲਈ ਇਕੱਠੇ ਕੰਮ ਕਰੋ: ਮੁੱਖ ਮੰਤਰੀ ਸੈਣੀ ਅਧਿਕਾਰੀਆਂ ਨੂੰ

ਇੱਕ ਨਵਾਂ, ਬਿਹਤਰ ਹਰਿਆਣਾ ਬਣਾਉਣ ਲਈ ਇਕੱਠੇ ਕੰਮ ਕਰੋ: ਮੁੱਖ ਮੰਤਰੀ ਸੈਣੀ ਅਧਿਕਾਰੀਆਂ ਨੂੰ

ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਯਤਨ ਜਾਰੀ: ਹਰਿਆਣਾ ਦੇ ਮੁੱਖ ਮੰਤਰੀ

ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਯਤਨ ਜਾਰੀ: ਹਰਿਆਣਾ ਦੇ ਮੁੱਖ ਮੰਤਰੀ

ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ; ਫਰੀਦਾਬਾਦ ਕ੍ਰਾਈਮ ਬ੍ਰਾਂਚ ਟੀਮ ਨਾਲ ਗੋਲੀਬਾਰੀ ਤੋਂ ਬਾਅਦ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ

ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ; ਫਰੀਦਾਬਾਦ ਕ੍ਰਾਈਮ ਬ੍ਰਾਂਚ ਟੀਮ ਨਾਲ ਗੋਲੀਬਾਰੀ ਤੋਂ ਬਾਅਦ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ

ਹਰਿਆਣਾ ਨੌਜਵਾਨਾਂ ਨੂੰ ਉੱਦਮਤਾ ਵਿੱਚ ਪ੍ਰੇਰਿਤ ਕਰਨ ਲਈ ਰਾਜ ਉਦਮਿਤਾ ਆਯੋਗ ਸਥਾਪਤ ਕਰੇਗਾ

ਹਰਿਆਣਾ ਨੌਜਵਾਨਾਂ ਨੂੰ ਉੱਦਮਤਾ ਵਿੱਚ ਪ੍ਰੇਰਿਤ ਕਰਨ ਲਈ ਰਾਜ ਉਦਮਿਤਾ ਆਯੋਗ ਸਥਾਪਤ ਕਰੇਗਾ

ਹਰਿਆਣਾ ਦੀ ਅਧਿਆਪਕਾ ਦਾ ਅੱਠਵੇਂ ਦਿਨ ਪੁਲਿਸ ਤਾਇਨਾਤੀ ਵਿਚਕਾਰ ਅੰਤਿਮ ਸੰਸਕਾਰ ਕੀਤਾ ਗਿਆ

ਹਰਿਆਣਾ ਦੀ ਅਧਿਆਪਕਾ ਦਾ ਅੱਠਵੇਂ ਦਿਨ ਪੁਲਿਸ ਤਾਇਨਾਤੀ ਵਿਚਕਾਰ ਅੰਤਿਮ ਸੰਸਕਾਰ ਕੀਤਾ ਗਿਆ

ਹਰਿਆਣਾ ਨੇ ਅਧਿਆਪਕ ਦੀ ਮੌਤ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ, ਮੁੱਖ ਮੰਤਰੀ ਸੈਣੀ ਨੇ ਕਿਹਾ

ਹਰਿਆਣਾ ਨੇ ਅਧਿਆਪਕ ਦੀ ਮੌਤ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ, ਮੁੱਖ ਮੰਤਰੀ ਸੈਣੀ ਨੇ ਕਿਹਾ

ਹਰਿਆਣਾ ਪੁਲਿਸ ਨੇ ਅਧਿਆਪਕ ਦੀ ਮੌਤ ਦੇ ਮਾਮਲੇ ਵਿੱਚ 10 ਸੋਸ਼ਲ ਮੀਡੀਆ ਆਪਰੇਟਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ

ਹਰਿਆਣਾ ਪੁਲਿਸ ਨੇ ਅਧਿਆਪਕ ਦੀ ਮੌਤ ਦੇ ਮਾਮਲੇ ਵਿੱਚ 10 ਸੋਸ਼ਲ ਮੀਡੀਆ ਆਪਰੇਟਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ

ਹਰਿਆਣਾ ਦੇ ਮੁੱਖ ਮੰਤਰੀ ਨੇ ਅਪਰਾਧ, ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅਪਰਾਧ, ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ

ਨਸ਼ਾ ਮੁਕਤ ਭਾਰਤ ਅਭਿਆਨ ਲੋਕ ਲਹਿਰ: ਹਰਿਆਣਾ ਦੇ ਮੁੱਖ ਮੰਤਰੀ

ਨਸ਼ਾ ਮੁਕਤ ਭਾਰਤ ਅਭਿਆਨ ਲੋਕ ਲਹਿਰ: ਹਰਿਆਣਾ ਦੇ ਮੁੱਖ ਮੰਤਰੀ

ਰਵਾਇਤੀ ਕਲਾ ਨੂੰ ਆਧੁਨਿਕ ਤਕਨਾਲੋਜੀ ਨਾਲ ਮਜ਼ਬੂਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਜਾਪਤੀ ਭਾਈਚਾਰੇ ਨੂੰ ਕਿਹਾ

ਰਵਾਇਤੀ ਕਲਾ ਨੂੰ ਆਧੁਨਿਕ ਤਕਨਾਲੋਜੀ ਨਾਲ ਮਜ਼ਬੂਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਜਾਪਤੀ ਭਾਈਚਾਰੇ ਨੂੰ ਕਿਹਾ