ਮੋਰਿੰਡਾ, 8 ਜੁਲਾਈ (ਲਖਵੀਰ ਸਿੰਘ)
ਮੋਰਿੰਡਾ ਪੁਲਿਸ ਵਲੋਂ ਨਸ਼ਾ ਕਰਨ ਦੇ ਦੋ ਆਦੀ ਵਿਅਕਤੀਆਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੋਰਿੰਡਾ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਵਿਸ਼ਾਲ ਕੁਮਾਰ ਵਲੋਂ ਪੁਲਿਸ ਪਾਰਟੀ ਸਮੇਤ ਕਾਸੋ ਆਪਰੇਸ਼ਨ ਤਹਿਤ ਗੁੰਮਟ ਚੌਂਕ ਮੋਰਿੰਡਾ ਵਿੱਚ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ ਮੁਖਬਰ ਦੀ ਇਤਲਾਹ ’ਤੇ ਲਵਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਬੀਰਦਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਾਰਡ ਨੰਬਰ 9 ਨਗਰ ਖੇੜਾ ਮੋਰਿੰਡਾ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ। ਉਹਨਾਂ ਦੱਸਿਆ ਕਿ ਦੋਨਾਂ ਦਾ ਸਰਕਾਰੀ ਹਸਪਤਾਲ ਮੋਰਿੰਡਾ ਵਿੱਚ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਰਿਪੋਰਟ ਪਾਜ਼ੇਟਿਵ ਆਈ ਹੈ। ਦੋਨਾਂ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ।