Wednesday, July 09, 2025  

ਪੰਜਾਬ

ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ

July 08, 2025

ਚੰਡੀਗੜ੍ਹ, 8 ਜੁਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ (ਕੈਸ਼ਲੈੱਸ ਟਰੀਟਮੈਂਟ) ਮਿਲੇਗਾ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਪਰਿਵਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੁੰਦੇ ਸਨ ਪਰ ਇਲਾਜ ਮਹਿੰਗਾ ਹੋਣ ਕਰਕੇ ਬੇਵੱਸੀ ਦੇ ਆਲਮ ਵਿੱਚ ਜ਼ਿੰਦਗੀ ਬਤੀਤ ਕਰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਤਾਂ ਆਸਾਂ-ਉਮੀਦਾਂ ਵੀ ਛੱਡ ਦਿੱਤੀਆਂ ਸਨ ਕਿਉਂਕਿ ਉਨ੍ਹਾਂ ਨੂੰ ਇਲਾਜ ਲਈ ਜ਼ਮੀਨ ਜਾਂ ਘਰ-ਬਾਰ ਵੇਚਣਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਇਸ ਸੰਜੀਦਾ ਮਸਲੇ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪਾਕਿਸਤਾਨ ਨਾਲ ਪੈਦਾ ਹੋਈ ਜੰਗ ਵਰਗੀ ਸਥਿਤੀ ਵਿੱਚ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਪਰ ਦੇਸ਼ ਨੇ ‘ਆਪ੍ਰੇਸ਼ਨ ਸਿੰਧੂਰ’ ਦੇ ਨਾਮ 'ਤੇ ਸਿਆਸੀ ਡਰਾਮਾ ਦੇਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਭਾਜਪਾ ਅਤੇ ਕੇਂਦਰ ਸਰਕਾਰ ਨੇ ਬਿਨਾਂ ਕਿਸੇ ਤਰਕ ਦੇ ਹਰ ਘਰ ਵਿੱਚ ਸਿੰਧੂਰ ਭੇਜ ਦਿੱਤਾ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਉਡਾਇਆ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਦੀਆਂ ਇਨ੍ਹਾਂ ਨੋਟੰਕੀਆਂ ਦਾ ਸੂਬੇ ਅਤੇ ਦੇਸ਼ ਦੇ ਸਿਆਣੇ ਲੋਕ ਕਦੇ ਵੀ ਇਸ ਦਾ ਸ਼ਿਕਾਰ ਨਹੀਂ ਹੋਏ।

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵਰਗੀ ਸੂਝਵਾਨ ਸ਼ਖਸੀਅਤ ਹੀ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਵਰਗਾ ਵਿਅਕਤੀ ਦੇਸ਼ ਦੀ ਅਗਵਾਈ ਕਰੇਗਾ ਤਾਂ ਹੀ ਇਹ ਮੁਲਕ ਦੁਨੀਆ ਦੀ ਅਗਵਾਈ ਕਰੇਗਾ ਅਤੇ ਸਾਰੀਆਂ ਸਮਾਜਿਕ ਅਲਾਮਤਾਂ ਖਤਮ ਹੋ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਇਹ ਦਿਨ ਦੂਰ ਨਹੀਂ ਹੈ ਕਿਉਂਕਿ ਲੋਕ ਪ੍ਰਧਾਨ ਮੰਤਰੀ ਦੀ ਕੁਰਸੀ 'ਤੇ ਬੈਠੇ ਵਿਅਕਤੀ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ-ਮਹਾਂਪੁਰਸ਼, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਲੱਗਾ ਇਹ ਕਲੰਕ ਛੇਤੀ ਹੀ ਮਿਟ ਜਾਵੇਗਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਦੇ ਗੱਭਰੂਆਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਲਈ ਜ਼ਿੰਮੇਵਾਰ 'ਜਰਨੈਲਾਂ' ਨੂੰ ਹਰ ਹਾਲ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ, “ਇਹ ਹੰਕਾਰੀ ਸਿਆਸਤਦਾਨ ਜੋ ਆਪਣੀਆਂ ਮੁੱਛਾਂ ਚੜ੍ਹਾ ਕੇ ਤਸਵੀਰਾਂ ਖਿਚਵਾਉਣ ਦੇ ਸ਼ੌਕੀਨ ਸਨ, ਹੁਣ ਸਲਾਖਾਂ ਪਿੱਛੇ ਹਨ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਅਤੇ ਇਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਅਜਿਹੇ ਲੋਕਾਂ ਨੂੰ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਮਿਲੇ।

ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਿਹਤ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਕੱਪੜਾ ਵਪਾਰੀ ਦੇ ਕਤਲ ਵਿੱਚ ਸ਼ਾਮਲ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ ਵਿੱਚ ਕੱਪੜਾ ਵਪਾਰੀ ਦੇ ਕਤਲ ਵਿੱਚ ਸ਼ਾਮਲ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ ਵਿੱਚ ਬਿਸ਼ਨੋਈ ਗੈਂਗ ਦਾ ਕਾਰਕੁਨ ਗ੍ਰਿਫ਼ਤਾਰ, ਹਥਿਆਰ ਜ਼ਬਤ

ਪੰਜਾਬ ਵਿੱਚ ਬਿਸ਼ਨੋਈ ਗੈਂਗ ਦਾ ਕਾਰਕੁਨ ਗ੍ਰਿਫ਼ਤਾਰ, ਹਥਿਆਰ ਜ਼ਬਤ

40 ਕਿਲੋਗ੍ਰਾਮ ਹੈਰੋਇਨ ਬਰਾਮਦ, ਛੇ ਦੋਸ਼ੀ ਗ੍ਰਿਫਤਾਰ ਜਾਂਚ ਸੁਰੂ

40 ਕਿਲੋਗ੍ਰਾਮ ਹੈਰੋਇਨ ਬਰਾਮਦ, ਛੇ ਦੋਸ਼ੀ ਗ੍ਰਿਫਤਾਰ ਜਾਂਚ ਸੁਰੂ

ਦੇਸ਼ ਭਗਤ ਗਲੋਬਲ ਸਕੂਲ ਦੇ ਅਧਿਆਪਕ ਐਜੂਕੇਟਰ ਪਿਨੈਕਲ ਐਵਾਰਡਜ਼ ਨਾਲ ਸਨਮਾਨਿਤ

ਦੇਸ਼ ਭਗਤ ਗਲੋਬਲ ਸਕੂਲ ਦੇ ਅਧਿਆਪਕ ਐਜੂਕੇਟਰ ਪਿਨੈਕਲ ਐਵਾਰਡਜ਼ ਨਾਲ ਸਨਮਾਨਿਤ

ਮੋਰਿੰਡਾ ਪੁਲਿਸ ਵਲੋਂ ਨਸ਼ੇ ਦੇ ਆਦੀ ਦੋ ਵਿਅਕਤੀ ਕਾਬੂ-

ਮੋਰਿੰਡਾ ਪੁਲਿਸ ਵਲੋਂ ਨਸ਼ੇ ਦੇ ਆਦੀ ਦੋ ਵਿਅਕਤੀ ਕਾਬੂ-

ਦੇਸ਼ ਭਗਤ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਵਿਕਸਤ ਕੀਤੀ ‘ਮਲਟੀ-ਯੂਟੀਲਿਟੀ ਪਾਵਰ ਜਨਰੇਟਿੰਗ ਕਿੱਟ’  

ਦੇਸ਼ ਭਗਤ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਵਿਕਸਤ ਕੀਤੀ ‘ਮਲਟੀ-ਯੂਟੀਲਿਟੀ ਪਾਵਰ ਜਨਰੇਟਿੰਗ ਕਿੱਟ’  

ਵੱਖ-ਵੱਖ ਤਖ਼ਤਾਂ ਤੋਂ ਹੁਕਮਨਾਮੇ ਜਾਰੀ ਕਰਕੇ, ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਹਾਨਤਾ ਅਤੇ ਸਰਬਉੱਚਤਾ ਨੂੰ ਚੁਣੋਤੀ ਦੇਣ ਦੀ ਗੁਸਤਾਖੀ ਨਾ ਕੀਤੀ ਜਾਵੇ : ਟਿਵਾਣਾ

ਵੱਖ-ਵੱਖ ਤਖ਼ਤਾਂ ਤੋਂ ਹੁਕਮਨਾਮੇ ਜਾਰੀ ਕਰਕੇ, ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਹਾਨਤਾ ਅਤੇ ਸਰਬਉੱਚਤਾ ਨੂੰ ਚੁਣੋਤੀ ਦੇਣ ਦੀ ਗੁਸਤਾਖੀ ਨਾ ਕੀਤੀ ਜਾਵੇ : ਟਿਵਾਣਾ

ਸਿਹਤ ਨਾਲ ਜੁੜੇ ਪ੍ਰੋਡਕਟ ਬਿਨਾਂ ਕੈਮੀਕਲ ਤੋਂ ਵਰਤੇ ਜਾਣ : ਕਨਨ ਸੇਠ 

ਸਿਹਤ ਨਾਲ ਜੁੜੇ ਪ੍ਰੋਡਕਟ ਬਿਨਾਂ ਕੈਮੀਕਲ ਤੋਂ ਵਰਤੇ ਜਾਣ : ਕਨਨ ਸੇਠ 

ਅਬੋਹਰ ਵਿੱਚ ਪੰਜਾਬ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਦੀ ਉਸਦੇ ਸਟੋਰ ਨੇੜੇ ਗੋਲੀ ਮਾਰ ਕੇ ਹੱਤਿਆ

ਅਬੋਹਰ ਵਿੱਚ ਪੰਜਾਬ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਦੀ ਉਸਦੇ ਸਟੋਰ ਨੇੜੇ ਗੋਲੀ ਮਾਰ ਕੇ ਹੱਤਿਆ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਅਧੀਨ ਡੇਂਗੂ ਤੋ ਬਚਾਅ ਸੰਬੰਧੀ ਕੀਤਾ ਗਿਆ ਲੋਕਾਂ ਨੂੰ ਜਾਗਰੂਕ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਅਧੀਨ ਡੇਂਗੂ ਤੋ ਬਚਾਅ ਸੰਬੰਧੀ ਕੀਤਾ ਗਿਆ ਲੋਕਾਂ ਨੂੰ ਜਾਗਰੂਕ