Wednesday, November 05, 2025  

ਪੰਜਾਬ

ਦੂਰਅੰਦੇਸ਼ੀ ਤੇ ਅਸਰਦਾਰ ਪ੍ਰਸ਼ਾਸਕ ਇੰਜ਼ ਰਵਿੰਦਰ ਸਿੰਘ ਸੈਣੀ ਪੰਜਾਬ ਸਟੇਟ ਇਲੈਕਟੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਨਿਯੁਕਤ

July 09, 2025

ਪੰਜਾਬ,09 ਜੁਲਾਈ 

ਪੰਜਾਬ ਸਰਕਾਰ ਵੱਲੋਂ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਨੂੰ ਪੰਜਾਬ ਸਟੇਟ ਇਲੈਕਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ ਦਾ ਮੈਂਬਰ 5 ਸਾਲਾਂ ਲਈ ਨਿਯੁਕਤ ਕੀਤਾ ਗਿਆ ਹੈ। ਇੰਜ: ਰਵਿੰਦਰ ਸਿੰਘ ਸੈਣੀ ਦਾ ਜਨਮ 1 ਜੁਲਾਈ ,1965 ਨੂੰ ਨਵੀਂ ਦਿੱਲੀ ਵਿਖੇ ਪਿਤਾ ਸਰਦਾਰ ਅਜਮੇਰ ਸਿੰਘ ਅਤੇ ਮਾਤਾ ਸਵਰਗੀ ਸ੍ਰੀਮਤੀ ਮੋਹਨ ਕੋਰ ਦੇ ਘਰ ਹੋਇਆ। ਉਨਾਂ ਨੇ ਆਪਣੀ ਮੁੱਢਲੀ ਸਿੱਖਿਆ ਖਾਲਸਾ ਸਕੂਲ ਲਾਜਪਤ ਨਗਰ, ਨਵੀਂ ਦਿੱਲੀ ਅਤੇ ਸਰਕਾਰੀ ਮਾਡਲ ਸਕੂਲ ਵਿਵੇਕ ਵਿਹਾਰ ਨਵੀਂ ਦਿੱਲੀ ਤੋਂ ਪ੍ਰਾਪਤ ਕੀਤੀ। ਉਨਾਂ ਨੇ ਬੀ.ਐਸ.ਸੀ. ਇੰਜੀਨੀਅਰਿੰਗ ਮਕੈਨੀਕਲ (ਆਨਰਜ਼) ਦੀ ਡਿਗਰੀ ਰਿਜਨਲ ਇੰਜੀਨੀਅਰਿੰਗ ਕਾਲਜ ਰੂੜਕੇਲਾ ( ਰਿਜਨਲ ਇੰਜੀਨੀਅਰਿੰਗ ਕਾਲਜ ਅਜਕਲ ਐਨਆਈਟੀ) ਤੋਂ 1986 ਵਿੱਚ ਪ੍ਰਾਪਤ ਕੀਤੀ।

ਉਨ੍ਹਾਂ ਨੇ ਮਈ 6, 1987 ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲਾਂ ਪੰਜਾਬ ਸਟੇਟ ਇਲੈਕਟੀਸਿਟੀ ਬੋਰਡ ਵਿੱਚ ਬਤੌਰ ਸਹਾਇਕ ਇੰਜੀਨੀਅਰ ਵਜੋਂ ਆਪਣੀ ਸੇਵਾ ਸ਼ੁਰੂ ਕੀਤੀ ਅਤੇ ਇੰਜੀਨੀਅਰ ਇਨ ਚੀਫ਼ ਦੇ ਪੱਧਰ ਤੱਕ ਪਹੁੰਚੇ। ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ 1 ਮਾਰਚ 2023 ਤੋਂ 28 ਮਾਰਚ 2025 ਤੱਕ ਬਤੌਰ ਡਾਇਰੈਕਟਰ ਕਰਮਸ਼ੀਅਲ ਅਤੇ ਡਾਇਰੈਕਟਰ ਐਚ ਆਰ ਦੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਈਆਂ ਹਨ। ਪੰਜਾਬ ਵਿੱਚ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਖਪਤਕਾਰਾਂ ਨੂੰ ਚੰਗੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਵੱਖ ਵੱਖ ਸ਼੍ਰੇਣੀਆਂ ਵਿਚ ਜਿਨ੍ਹਾਂ ਵਿੱਚ ਟੈਕਨੀਕਲ ਅਤੇ ਨਾਨ ਟੈਕਨੀਕਲ ਅਸਾਮੀਆਂ ਤੇ ਪੜੇ ਲਿਖੇ ਤੇ ਯੋਗ ਨੋਜਵਾਨਾਂ ਨੂੰ ਯੋਗ ਪ੍ਰਣਾਲੀ ਅਧੀਨ 5704 ਨੋਕਰੀਆਂ ਦਿਤੀਆਂ ਗਈਆਂ। ਬਿਜਲੀ ਖਪਤਕਾਰਾਂ ਜਿਨ੍ਹਾਂ ਦੀ ਆਰਥਿਕ ਹਾਲਤ ਕਾਰਨ ਸਮੇਂ ਸਿਰ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਨਹੀਂ ਕਰ ਸਕਦੇ ਲਈ ਸਮੇਂ ਸਮੇਂ ਤੇ ਵੱਖ ਵੱਖ ਸਕੀਮਾਂ ਖਪਤਕਾਰ ਪੱਖੀ ਲਿਆਂਦੀਆਂ ਗਈਆਂ।ਜਿਸ ਦੇ ਨਤੀਜੇ ਵਜੋਂ ਇੰਜ ਰਵਿੰਦਰ ਸਿੰਘ ਸੈਣੀ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਅਗਲੇ 5 ਸਾਲਾਂ ਲਈ ਲੈਣ ਲਈ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਪੀਐਸਈਬੀ/ਪੀਐਸਪੀਸੀਐਲ ਵਿੱਚ ਲਗਭਗ 38 ਸਾਲਾਂ ਤੱਕ ਸੇਵਾ ਨਿਭਾਈ।

ਇੰਜ: ਰਵਿੰਦਰ ਸਿੰਘ ਸੈਣੀ ਨੇ ਆਪਣੀ 60 ਸਾਲਾਂ ਦੀ ਉਮਰ ਵਿਚੋਂ 38 ਸਾਲ ਪਾਵਰ ਸੈਕਟਰ ਵਿੱਚ ਪੰਜਾਬ ਦੇ ਇਕ ਕਰੋੜ ਤੋਂ ਵੱਧ ਵੱਖ ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਸਸਤੀ,ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਵੱਖ ਵੱਖ ਖੇਤਰਾਂ ਵਿੱਚ ਵੱਖ ਵੱਖ ਅਹੁਦਿਆਂ ਤੇ ਸੇਵਾਵਾਂ ਦੇਂਦਿਆਂ ਵਡਮੁੱਲਾ ਯੋਗਦਾਨ ਪਾਇਆ ਹੈ।
ਇੰਜ: ਰਵਿੰਦਰ ਸਿੰਘ ਸੈਣੀ ਨੂੰ ਇਕ ਦੂਰਅੰਦੇਸ਼ੀ ਅਤੇ ਅਸਰਦਾਰ ਪ੍ਰਸ਼ਾਸਕ ਵਜੋਂ ਵੀ ਜਾਣਿਆ ਜਾਂਦਾ ਹੈ ਕਿਉਂਕਿ ਕਿ ਉਹ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਲਈ ਲੋੜੀਂਦੇ ਪ੍ਰਬੰਧ ਐਡਵਾਸ ਵਿਚ ਕਰਨ ਦਾ ਟਿਚਾ ਰਖਦੇ ਹਨ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਲਈ ਝੋਨੇ ਅਤੇ ਗਰਮੀਆਂ ਵਿੱਚ 14 ਲੱਖ ਤੋਂ ਵੱਧ ਵੱਖ ਵੱਖ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਲੋੜੀਂਦੇ ਬੁਨਿਆਦੀ ਬੁਨਿਆਦੀ ਢਾਂਚੇ ਅਤੇ ਸਾਜੋ ਸਮਾਨ ਲਈ ਸਮੇਂ ਸਿਰ ਸਾਰੇ ਪ੍ਰਬੰਧ ਕੀਤੇ ਜਾਂਦੇ ਹਨ।ਸਾਲ 2022,2023,2024 ਅਤੇ 2025 ਮਾਜੂਦਾ ਝੋਨੇ ਅਤੇ ਗਰਮੀਆਂ ਦਾ ਮੌਸਮ ਇਨ੍ਹਾਂ ਪ੍ਰਬੰਧਾਂ ਦਾ ਗਵਾਹ ਹੈ ।

ਪੰਜਾਬ ਵਿੱਚ ਮੋਹਾਲੀ ਇਕ ਅਜਿਹਾ ਜ਼ਿਲਾ ਜਿਥੇ ਪਿਛਲੇ 15 ਕੁਝ ਸਾਲਾਂ ਵਿੱਚ ਬਿਨਾਂ ਕਿਸੇ ਵਿਉਂਤਬੰਦੀ ਦੇ ਵਿਕਾਸ ਹੋਇਆ ਹੈ, ਅਜੋਕੇ ਯੁੱਗ ਵਿੱਚ ਬਿਜਲੀ ਤੋਂ ਬਿਨਾਂ ਸੁਖਮਈ ਜੀਵਨ ਬਤੀਤ ਕਰਨਾ ਅਸੰਭਵ ਹੈ।ਇੰਜ: ਸੈਣੀ ਨੇ ਜ਼ਿਲਾ ਮੋਹਾਲੀ ਵਿੱਚ ਬਿਜਲੀ ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ।
ਪੰਜਾਬ ਵਿੱਚ ਸਮਾਰਟ ਮੀਟਰ ਦੀ ਸ਼ੁਰੂਆਤ ਮੋਹਾਲੀ ਸ਼ਹਿਰ ਤੋਂ ਹੀ ਹੋਈ ਸੀ। ਸਮਾਰਟ ਮੀਟਰ ਸਦਕਾ ਹੁਣ ਬਿਜਲੀ ਖਪਤਕਾਰ ਆਪਣੇ ਮੋਬਾਈਲ ਫੋਨ ਤੇ ਹਰ ਦਿਨ ਆਪਣੀ ਬਿਜਲੀ ਦੀ ਖਪਤ ਦੀ ਨਿਗਰਾਨੀ, ਅਤੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਅਤੇ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਵੀ ਦਰਜ਼ ਕਰਵਾ ਸਕਦੇ ਹਨ।
ਉਨਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜੀਵੀਕੇ ਪਾਵਰ ਤੋਂ ਥਰਮਲ ਪਲਾਂਟ ਦੀ ਰਣਨੀਤਕ ਖਰੀਦ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਿਸ ਸਦਕਾ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਤੋਂ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ।

ਵਲੋਂ
ਮਨਮੋਹਨ ਸਿੰਘ
ਲੋਕ ਸੰਪਰਕ ਮਾਹਰ
ਉਪ ਸਕੱਤਰ ਲੋਕ ਸੰਪਰਕ (ਸੇਵਾ ਮੁਕਤ)
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ,
ਫੋਨ 8437725172

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ