Wednesday, August 27, 2025  

ਪੰਜਾਬ

ਗੁਰੂ ਨਾਨਕ ਸਕੂਲ ਧਰਮਗੜ੍ਹ ਚ ਲਗਾਏ ਕੈਂਪ ਚ ਵਿਦਿਆਰਥੀਆਂ ਦੀ ਅੱਖਾਂ ਦੀ ਕੀਤੀ ਜਾਂਚ

July 10, 2025

ਚੰਦਰਪਾਲ ਅੱਤਰੀ
ਲਾਲੜੂ : 10 ਜੁਲਾਈ

ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਅੱਖਾਂ ਦੀ ਜਾਂਚ ਦਾ ਮੁਫਤ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਾਕਟਰ ਅਕਰਮ ਖਾਨ ਦੀ ਅਗਵਾਈ ਹੇਠ ਵਿਸ਼ੇਸ ਤੌਰ ’ਤੇ ਪੁੱਜੀ ਸ੍ਰੀ ਓਕਾਂਰ ਆਈ ਐਂਡ ਈਐਨਟੀ ਕੇਅਰ ਸੈਂਟਰ ਅੰਬਾਲਾ ਦੀ ਟੀਮ ਨੇ ਵਿਦਿਆਰਥੀਆਂ ਦੀ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ 200 ਤੋਂ ਵੱਧ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਮੁਫਤ ’ਚ ਦਵਾਈ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਡਾਕਟਰ ਅਕਰਮ ਖਾਨ ਨੇ ਕਿਹਾ ਕਿ ਉਨ੍ਹਾਂ ਦੇ ਹਸਪਤਾਲ ਵੱਲੋਂ ਪੰਜਾਬ ਤੇ ਹਰਿਆਣਾ ਸਮੇਤ ਵੱਖ-ਵੱਖ ਥਾਵਾਂ ’ਤੇ ਅੱਖਾਂ ਦੇ ਮੁਫਤ ਜਾਂਚ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਅੱਖਾਂ ਨੂੰ ਸਿਹਤਮੰਦ ਰੱਖਣ ਦੇ ਗੁਰ ਦੱਸੇ ਅਤੇ ਅੱਖਾਂ ਦੀ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੀ ਵਰਤੋਂ ਕਰਨ ਤੋਂ ਵਰਜਦਿਆਂ ਕਿਹਾ ਕਿ ਮੋਬਾਇਲ ਵੇਖਣ ਦਾ ਸਿੱਧਾ ਅਸਰ ਉਨ੍ਹਾਂ ਦੀਆਂ ਅੱਖਾਂ ਉੱਤੇ ਪੈਂਦਾ ਹੈ, ਜਿਸ ਕਾਰਨ ਅੱਜ ਦੇ ਦੌਰ ਵਿੱਚ ਵਿਦਿਆਰਥੀਆਂ ਨੂੰ ਅੱਖਾਂ ਦੇ ਰੋਗ ਲੱਗ ਰਹੇ ਹਨ ਅਤੇ ਨਜ਼ਰ ਵੀ ਕਮਜ਼ੋਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਟੀਵੀ ਦੀ ਵੀ ਵਰਤੋਂ ਬਹੁਤ ਘੱਟ ਕਰਨ ਤੇ ਟੀ.ਵੀਂ ਦੇਖਣ ਲਈ ਦੂਰੀ ਘੱਟੋ-ਘੱਟ 10 ਫੁੱਟ ਦੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੀ ਨਜ਼ਰ ਕਮਜੋਰ ਹੋਣ ਦੇ ਕਾਰਨ ਮੋਬਾਇਲ ਅਤੇ ਟੀ.ਵੀ ਹਨ। ਇਸ ਮੌਕੇ ਸਕੂਲ ਦੇ ਐਮਡੀ ਅਮਰਜੀਤ ਸਿੰਘ ਵੱਲੋਂ ਆਈ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਡਾਕਟਰਾਂ ਦੀ ਟੀਮ ’ਚ ਆਏ ਰਵੀ, ਹਰਪ੍ਰੀਤ ਸਿੰਘ ਅਤੇ ਰਜਨੀਸ਼ ਕੁਮਾਰ ਸਮੇਤ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪਠਾਨਕੋਟ ਦੇ ਸੁਜਾਨਪੁਰ ਵਿੱਚ ਰਾਵੀ ਨਦੀ ਦੇ ਪਾਣੀ ਵਿੱਚ ਵਾਧੇ ਤੋਂ ਬਾਅਦ ਹੜ੍ਹ ਵਰਗੀ ਸਥਿਤੀ

ਪਠਾਨਕੋਟ ਦੇ ਸੁਜਾਨਪੁਰ ਵਿੱਚ ਰਾਵੀ ਨਦੀ ਦੇ ਪਾਣੀ ਵਿੱਚ ਵਾਧੇ ਤੋਂ ਬਾਅਦ ਹੜ੍ਹ ਵਰਗੀ ਸਥਿਤੀ

ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 288 ਬੱਚੇ ਕੀਤੇ ਕਵਰ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 288 ਬੱਚੇ ਕੀਤੇ ਕਵਰ : ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਰੈਗਿੰਗ-ਮੁਕਤ ਕੈਂਪਸ ਸੰਬੰਧੀ ਕਰਵਾਇਆ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਰੈਗਿੰਗ-ਮੁਕਤ ਕੈਂਪਸ ਸੰਬੰਧੀ ਕਰਵਾਇਆ ਭਾਸ਼ਣ 

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ : ਵਧੀਕ ਜ਼ਿਲ੍ਹਾ ਚੋਣ ਅਫਸਰ

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ : ਵਧੀਕ ਜ਼ਿਲ੍ਹਾ ਚੋਣ ਅਫਸਰ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿਗੜੀ, ਸੱਤ ਜ਼ਿਲ੍ਹਿਆਂ ਦੇ ਸਕੂਲ ਬੰਦ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿਗੜੀ, ਸੱਤ ਜ਼ਿਲ੍ਹਿਆਂ ਦੇ ਸਕੂਲ ਬੰਦ

ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ

ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ

ਸਿਵਲ ਸਰਜਨ ਨੇ

ਸਿਵਲ ਸਰਜਨ ਨੇ "ਕੌਮੀ ਅੱਖਾਂ ਦਾਨ ਪੰਦਰਵਾੜੇ" ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ 

ਦੇਸ਼ ਭਗਤ ਗਲੋਬਲ ਸਕੂਲ ਵਿੱਚ ਜਸਮੀਤ ਸਿੰਘ ਹੈੱਡ ਬੁਆਏ ਅਤੇ ਜਸ਼ਨਦੀਪ ਕੌਰ ਹੈੱਡ ਗਰਲ ਬਣੇ  

ਦੇਸ਼ ਭਗਤ ਗਲੋਬਲ ਸਕੂਲ ਵਿੱਚ ਜਸਮੀਤ ਸਿੰਘ ਹੈੱਡ ਬੁਆਏ ਅਤੇ ਜਸ਼ਨਦੀਪ ਕੌਰ ਹੈੱਡ ਗਰਲ ਬਣੇ  

ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਚਾਰ ਹੈਂਡ ਗ੍ਰਨੇਡ, ਦੋ ਕਿਲੋ RDX-ਅਧਾਰਿਤ IED ਜ਼ਬਤ

ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਚਾਰ ਹੈਂਡ ਗ੍ਰਨੇਡ, ਦੋ ਕਿਲੋ RDX-ਅਧਾਰਿਤ IED ਜ਼ਬਤ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਮਨਾਇਆ ਗਿਆ ਐਂਟੀ ਰੈਗਿੰਗ ਸਪਤਾਹ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਮਨਾਇਆ ਗਿਆ ਐਂਟੀ ਰੈਗਿੰਗ ਸਪਤਾਹ