Friday, July 11, 2025  

ਪੰਜਾਬ

ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਨੂੰ ਬਚਾਉਣ ਲਈ ਐਸ.ਐਸ.ਐਫ਼ ਦੀਆਂ ਟੀਮਾਂ 24 ਘੰਟੇ ਹਨ ਕਾਰਜਸ਼ੀਲ : ਸ਼ੁਭਮ ਅਗਰਵਾਲ

July 11, 2025
ਸ੍ਰੀ ਫ਼ਤਹਿਗੜ੍ਹ ਸਾਹਿਬ, 11 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਜ਼ਖ਼ਮੀਆਂ ਦੀ ਕੀਮਤੀ ਜਾਨ ਨੂੰ ਬਚਾਉਣ ਲਈ ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਫੋਰਸ ਸ਼ਾਨਦਾਰ ਸੇਵਾਵਾਂ ਨਿਭਾਅ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸ਼ੁਭਮ ਅਗਰਵਾਲ (ਆਈ.ਪੀ.ਐਸ) ਨੇ ਦੱਸਿਆ ਕਿ ਜ਼ਿਲ੍ਹੇ ਦੇ 5 ਪ੍ਰਮੁੱਖ ਮਾਰਗਾਂ 'ਤੇ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ 24 ਘੰਟੇ ਮੁਸਤੈਦੀ ਨਾਲ ਕਾਰਜਸ਼ੀਲ ਰਹਿੰਦੀਆਂ ਹਨ ਜਿਨ੍ਹਾਂ ਵੱਲੋਂ ਜਨਵਰੀ 2025 ਤੋਂ 10 ਜੁਲਾਈ 2025 ਤੱਕ ਜ਼ਿਲ੍ਹੇ ਵਿੱਚ ਵਾਪਰੇ ਸੜਕ ਹਾਦਸਿਆਂ ਦੌਰਾਨ ਫੱਟੜ ਹੋਏ ਵਿਅਕਤੀਆਂ ਵਿੱਚੋਂ ਜਿਥੇ 36 ਨੂੰ ਤੁਰੰਤ ਮੁਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਉਥੇ ਹੀ 260 ਜ਼ਖਮੀਆਂ ਨੂੰ ਡਾਕਟਰੀ ਦੇਖਭਾਲ ਲਈ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਜਿਸ ਨਾਲ ਸੈਂਕੜੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਿਆ ਹੈ।ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਆਪਕ ਲੋਕ ਹਿੱਤ ਵਿੱਚ ਇਸ ਫੋਰਸ ਦਾ ਗਠਨ ਕੀਤਾ ਗਿਆ ਸੀ ਜਿਹੜੀ ਕਿ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਜਿੰਮੇਵਾਰੀ ਨੂੰ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਫੋਰਸ ਵਿੱਚ 52 ਮੁਲਾਜ਼ਮਾਂ ਤੋਂ ਇਲਾਵਾ 8 ਐਨ.ਜੀ.ਓਜ਼ ਤੇ 44 ਹੋਰ ਵਲੰਟੀਅਰ ਵੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਇਹ ਫੋਰਸ, ਮੰਡੀ ਗੋਬਿੰਦਗੜ੍ਹ ਤੋਂ ਅਮਲੋਹ ਤੋਂ ਕਾਹਨਪੁਰਾ ਦੇ ਨਾਲ ਨਾਲ ਬਸੰਤਪੁਰਾ ਤੋਂ ਮੰਡੀ ਗੋਬਿੰਦਗੜ੍ਹ, ਫੱਗਣ ਮਾਜਰਾ ਤੋਂ ਬਸੀ ਪਠਾਣਾ ਤੋਂ ਰਾਮਪੁਰ ਕਲੇਰਾਂ, ਚਾਵਲਾ ਚੌਂਕ ਤੋਂ ਚੁੰਨੀ ਕਲਾਂ ਅਤੇ ਖੰਟ ਮਾਨਪੁਰ ਤੋਂ ਉੱਚਾ ਜਟਾਣਾ ਤੱਕ ਦੇ ਰੂਟਾਂ ਉਪਰ ਵਾਪਰਨ ਵਾਲੇ ਹਾਦਸਿਆਂ ਦੌਰਾਨ ਲੋੜਵੰਦਾਂ ਦੀ ਮਦਦ ਲਈ ਸੇਵਾਵਾਂ ਪ੍ਰਦਾਨ ਕਰਦੀ ਹੈ।
ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸੁਰੱਖਿਅਤ ਆਵਾਜਾਈ ਲਈ ਇਹ ਰਾਜ ਸਰਕਾਰ ਦਾ ਇੱਕ ਸ਼ਾਨਦਾਰ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਫੋਰਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਵਾਹਨ ਮਿਲੇ ਹੋਏ ਹਨ ਅਤੇ ਪਿਛਲੇ ਵਰ੍ਹੇ ਇਸ ਫੋਰਸ ਦੇ ਗਠਨ ਤੋਂ ਬਾਅਦ ਪੰਜਾਬ ਵਿੱਚ ਸੜਕ ਦੁਰਘਟਨਾਵਾਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਸ਼੍ਰੀ ਅਗਰਵਾਲ ਨੇ ਦੱਸਿਆ ਕਿ ਜੇਕਰ ਸੜਕ ਉਤੇ 30 ਕਿਲੋਮੀਟਰ ਦੇ ਦਾਇਰੇ ਅੰਦਰ ਕੋਈ ਵੀ ਹਾਦਸਾ ਹੁੰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਕਿਸੇ ਵੀ ਰਾਹਗੀਰ ਵੱਲੋਂ ਹੈਲਪਲਾਈਨ ਨੰਬਰ 112 ਉਤੇ ਦਿੱਤੀ ਜਾ ਸਕਦੀ ਹੈ ਅਤੇ ਕੰਟਰੋਲ ਰੂਮ ਰਾਹੀਂ ਸੜਕ ਸੁਰੱਖਿਆ ਫੋਰਸ ਨੂੰ ਘਟਨਾ ਸਥਾਨ ਉਤੇ ਪੁੱਜਣ ਲਈ ਸੂਚਿਤ ਕਰ ਦਿੱਤਾ ਜਾਂਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ

ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ"

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਵਲੋਂ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਵਲੋਂ ਸਮਾਗਮ

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਕੈਸ਼ ਲੈਸ ਇਲਾਜ : ਵਿਧਾਇਕ ਰਾਏ 

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਕੈਸ਼ ਲੈਸ ਇਲਾਜ : ਵਿਧਾਇਕ ਰਾਏ 

ਗੁਰੂ ਨਾਨਕ ਸਕੂਲ ਧਰਮਗੜ੍ਹ ਚ ਲਗਾਏ ਕੈਂਪ ਚ ਵਿਦਿਆਰਥੀਆਂ ਦੀ ਅੱਖਾਂ ਦੀ ਕੀਤੀ ਜਾਂਚ

ਗੁਰੂ ਨਾਨਕ ਸਕੂਲ ਧਰਮਗੜ੍ਹ ਚ ਲਗਾਏ ਕੈਂਪ ਚ ਵਿਦਿਆਰਥੀਆਂ ਦੀ ਅੱਖਾਂ ਦੀ ਕੀਤੀ ਜਾਂਚ

ਗੁਰੂ ਪੂਰਨਿਮਾ ਦੇ ਮੌਕੇ ਤੇ ਮੰਡਲ ਪ੍ਰਧਾਨ ਸੁਭਾਸ਼ ਪੰਡਿਤ ਦੀ ਅਗਵਾਈ ਚ ਭਾਜਪਾ ਵਰਕਰਾਂ ਨੇ  ਧਾਰਮਿਕ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਗੁਰੂ ਪੂਰਨਿਮਾ ਦੇ ਮੌਕੇ ਤੇ ਮੰਡਲ ਪ੍ਰਧਾਨ ਸੁਭਾਸ਼ ਪੰਡਿਤ ਦੀ ਅਗਵਾਈ ਚ ਭਾਜਪਾ ਵਰਕਰਾਂ ਨੇ  ਧਾਰਮਿਕ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਸਿਹਤ ਕੇਂਦਰਾਂ ਤੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਮੀ ਨਾ ਛੱਡੀ ਜਾਵੇ : ਡਾ. ਦਵਿੰਦਰਜੀਤ ਕੌਰ 

ਸਿਹਤ ਕੇਂਦਰਾਂ ਤੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਮੀ ਨਾ ਛੱਡੀ ਜਾਵੇ : ਡਾ. ਦਵਿੰਦਰਜੀਤ ਕੌਰ 

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ. ਐਲ. ਓਜ਼ ਦੀ ਟ੍ਰੇਨਿੰਗ ਹੋਈ ਮੁਕੰਮਲ-ਚੋਣਕਾਰ ਰਜਿਸਟਰੇਸ਼ਨ ਅਫਸਰ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ. ਐਲ. ਓਜ਼ ਦੀ ਟ੍ਰੇਨਿੰਗ ਹੋਈ ਮੁਕੰਮਲ-ਚੋਣਕਾਰ ਰਜਿਸਟਰੇਸ਼ਨ ਅਫਸਰ

ਇੰਜੀਨੀਅਰ ਰਵਿੰਦਰ ਸਿੰਘ ਸੈਣੀ ਨੇ ਪੀ.ਐਸ.ਈ.ਆਰ.ਸੀ. ਮੈਂਬਰ ਵਜੋਂ ਅਹੁਦਾ ਸੰਭਾਲਿਆ

ਇੰਜੀਨੀਅਰ ਰਵਿੰਦਰ ਸਿੰਘ ਸੈਣੀ ਨੇ ਪੀ.ਐਸ.ਈ.ਆਰ.ਸੀ. ਮੈਂਬਰ ਵਜੋਂ ਅਹੁਦਾ ਸੰਭਾਲਿਆ

ਦੂਰਅੰਦੇਸ਼ੀ ਤੇ ਅਸਰਦਾਰ ਪ੍ਰਸ਼ਾਸਕ ਇੰਜ਼ ਰਵਿੰਦਰ ਸਿੰਘ ਸੈਣੀ ਪੰਜਾਬ ਸਟੇਟ ਇਲੈਕਟੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਨਿਯੁਕਤ

ਦੂਰਅੰਦੇਸ਼ੀ ਤੇ ਅਸਰਦਾਰ ਪ੍ਰਸ਼ਾਸਕ ਇੰਜ਼ ਰਵਿੰਦਰ ਸਿੰਘ ਸੈਣੀ ਪੰਜਾਬ ਸਟੇਟ ਇਲੈਕਟੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਨਿਯੁਕਤ