ਸ੍ਰੀ ਫ਼ਤਹਿਗੜ੍ਹ ਸਾਹਿਬ/11 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ "ਮੇਰਾ ਯੁਵਾ ਭਾਰਤ" ਫਤਿਹਗੜ੍ਹ ਸਾਹਿਬ ਵਲੋਂ ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿੱਚ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਫਲੈਗਸ਼ਿਪ ਸਕੀਮਾਂ 'ਤੇ ਇੱਕ ਦਿਨਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਮੂਹ ਯੂਥ ਕਲੱਬਾਂ ਦੇ ਮੈਬਰਾਂ ਨਾਲ ਮੇਰਾ ਯੁਵਾ ਭਾਰਤ ਦੇ ਸਾਲ 2025-26 ਦੇ ਦੌਰਾਨ ਹੋਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਯੂਨੀਵਰਸਿਟੀ ਕੈਂਪਸ ਵਿੱਚ "ਏਕ ਪੇੜ ਮਾਂ ਕੇ ਨਾਮ" ਤਹਿਤ ਬੂਟੇ ਲਗਾਏ ਗਏ ਅਤੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਫਲੈਗਸ਼ਿਪ ਸਕੀਮਾਂ ਸੰਬਧੀ ਦਿੱਤੀਆ ਸਕੀਮਾਂ ਦੀ ਜਾਣਕਾਰੀ ਦੇ ਉਦਮ ਦੀ ਸ਼ਲਾਘਾ ਕੀਤੀ।ਇਸ ਮੌਕੇ ਬੋਲਦਿਆਂ "ਮੇਰਾ ਯੁਵਾ ਭਾਰਤ" ਫਤਿਹਗੜ੍ਹ ਸਾਹਿਬ ਦੇ ਕੋਆਡੀਨੇਟਰ ਕਾਰਤਿਕ ਸਿੰਗਲਾ ਨੇ ਦੱਸਿਆ ਕਿ ਇਸ ਮੌਕੇ ਵਰਕਸ਼ਾਪ ਵਿੱਚ ਭਾਰਤ ਸਰਕਾਰ ਵੱਲੋਂ ਚੱਲ ਰਹੀਆਂ ਸਕੀਮਾਂ ਆਯੂਸ਼ਮਾਨ ਭਾਰਤ, ਸਕਿੱਲ ਇੰਡੀਆ, ਮੁਦਰਾ ਯੋਜਨਾ,ਸਵੱਛ ਭਾਰਤ ਅਭਿਆਨ, ਡਿਜੀਟਲ ਇੰਡੀਆ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਸਾਨੂੰ ਇਹਨਾਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ ਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਇਹਨਾਂ ਸਕੀਮਾਂ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਰਕਾਰ ਵੱਲੋਂ ਚੱਲ ਰਹੀਆ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਹੋ ਸਕੇ।ਇਸ ਮੌਕੇ ਐਸਬੀਆਈ ਆਰ ਐਸ.ਈ.ਟੀ.ਆਈ. ਫਤਿਹਗੜ੍ਹ ਸਾਹਿਬ ਦੇ ਕੁਲਵਿੰਦਰ ਕੌਰ ਨੇ ਵੀ ਭਾਰਤ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਤੇ ਐਸਬੀਆਈ ਆਰ ਐਸ.ਈ.ਟੀ.ਆਈ. ਵੱਲੋਂ ਪਿੰਡਾਂ ਦੇ ਨੌਜਵਾਨਾਂ ਲਈ ਚਲਾਏ ਜਾ ਰਹੇ ਕੋਰਸਾਂ ਬਾਰੇ ਮਾਰਗ ਦਰਸ਼ਨ ਕੀਤਾ। ਇਸ ਮੌਕੇ ਹਰਮਨਦੀਪ ਸਿੰਘ ਐਮਪਲੋਇਮੈਂਟ ਅਫਸਰ ਫਤਿਹਗੜ੍ਹ ਸਾਹਿਬ ਵੱਲੋਂ ਸਕਿੱਲ ਇੰਡੀਆ, ਵਿਸ਼ਵਕਰਮਾਂ ਤੇ ਸਟੈਂਡ ਅੱਪ ਸਕੀਮਾਂ ਬਾਰੇ ਨੌਜਵਾਨਾਂ ਨਾਲ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਰੁਜ਼ਗਾਰ ਉਤਪਤੀ ਬਿਊਰੋ ਵੱਲੋਂ ਚੱਲ ਰਹੀਆਂ ਸਕੀਮਾਂ ਅਤੇ ਰੋਜ਼ਗਾਰ ਦਫਤਰ, ਫਤਿਹਗੜ੍ਹ ਸਾਹਿਬ ਵਿੱਚ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ।ਇਸ ਮੌਕੇ ਸਟੇਜ ਸੰਚਾਲਨ ਪ੍ਰੋ. ਰਮਨਦੀਪ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਐਨਜੀਓ ਜਾਗੋ ਵਲੋਂ ਗੁਰਵਿੰਦਰ ਸਿੰਘ ਸੋਹੀ, ਤਰਲੋਚਨ ਸਿੰਘ ਲਾਲੀ, ਜਗਦੇਵ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।