ਸੁਲਤਾਨਪੁਰ ਲੋਧੀ 11 ਜੁਲਾਈ (ਮਲਕੀਤ ਕੌਰ)
ਡੀਐਸਪੀ ਸੁਲਤਾਨਪੁਰ ਲੋਧੀ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਥਾਣਾ ਕਬੀਰਪੁਰ ਪੁਲਿਸ ਨੂੰ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਜਦ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ । ਜਾਣਕਾਰੀ ਦਿੰਦੇ ਹੋਏ ਏਐਸਆਈ ਮੱਖਣ ਸਿੰਘ ਨੇ ਦੱਸਿਆ ਕਿ ਐਸ ਐਚ ਓ ਸਬ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਆਪਣੇ ਸਾਥੀ ਕਰਮਚਾਰੀਆਂ ਨਾਲ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਲਾਟਵਾਲਾ ਪਹੁੰਚੀ ਤਾਂ ਇੱਕ ਨੌਜਵਾਨ ਨੂੰ ਲਾਟਵਾਲਾ ਪਿੰਡ ਤੋਂ ਪੈਦਲ ਆਉਂਦਾ ਦੇਖਿਆ ਗਿਆ। ਉਸਨੂੰ ਬਿਨਾਂ ਸ਼ੱਕ ਗ੍ਰਿਫ਼ਤਾਰ ਕਰ ਲਿਆ ਗਿਆ। ਉਸਨੇ ਆਪਣਾ ਨਾਮ ਹਰਸ਼ਪ੍ਰੀਤ ਸਿੰਘ ਉਰਫ਼ ਹਰਸ਼ ਪੁੱਤਰ ਜਗਜੀਵਨ ਸਿੰਘ ਵਾਸੀ ਲਾਟਵਾਲਾ ਥਾਣਾ ਕਬੀਰਪੁਰ, ਜ਼ਿਲ੍ਹਾ ਕਪੂਰਥਲਾ ਦੱਸਿਆ। ਗ੍ਰਿਫ਼ਤਾਰ ਵਿਅਕਤੀ ਤੋਂ 76 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਧਾਰਾ 22-61-85 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।