Thursday, August 28, 2025  

ਪੰਜਾਬ

ਪੰਚਾਇਤ ਦੀਆਂ ਉਪ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋਵੇਗੀ- ਡਾ. ਸੋਨਾ ਥਿੰਦ 

July 12, 2025

 ਸ੍ਰੀ ਫ਼ਤਹਿਗੜ੍ਹ ਸਾਹਿਬ/ 12 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤਾਂ ਦੀਆਂ ਉਪ-ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰਾਂ ਰਾਹੀਂ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫਸਰ- ਕਮ- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਦੀ ਗਿਣਤੀ ਵੋਟਾਂ ਵਾਲੇ ਦਿਨ ਹੀ ਸ਼ਾਮ ਨੂੰ ਪੋਲਿੰਗ ਸਟੇਸ਼ਨਾਂ ’ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਰਪੰਚ ਦੀ ਕੋਈ ਵੀ ਜਿਮਨੀ ਚੋਣ ਨਹੀਂ ਹੋਵੇਗੀ ਜਦਕਿ ਪੰਚਾਂ ਦੀਆਂ 35 ਸੀਟਾਂ ਲਈ ਉਪ ਚੋਣਾਂ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਚਾਂ ਦੀ ਚੋਣ ਲਈ ਨਾਮਜ਼ਦਗੀਆਂ 14 ਜੁਲਾਈ ਤੋਂ ਸ਼ੁਰੂ ਹੋਣਗੀਆਂ ਤੇ ਵੋਟਿੰਗ 27 ਜੁਲਾਈ ਨੂੰ ਹੋਏਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ 14 ਤੋਂ 17 ਜੁਲਾਈ ਤੱਕ ਭਰੀਆਂ ਜਾਣਗੀਆਂ ਅਤੇ ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ ਨੂੰ ਕੀਤੀ ਜਾਵੇਗੀ ਤੇ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਮਿਤੀ 19 ਜੁਲਾਈ ਹੈ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਪੰਚ ਦੇ ਅਹੁਦੇ ਲਈ ਖ਼ਰਚ ਹੱਦ 30 ਹਜ਼ਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

“ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”

“ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਚਾਕ ਤੋਂ ਚੈਟਬੋਟਸ ਤੱਕ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਕਸਟੈਂਸ਼ਨ ਲੈਕਚਰ

ਚਾਕ ਤੋਂ ਚੈਟਬੋਟਸ ਤੱਕ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਕਸਟੈਂਸ਼ਨ ਲੈਕਚਰ

ਹੜਾਂ ਦੇ ਸੰਭਾਵੀ ਖਤਰੇ ਦੇ ਮੱਦੇ ਨਜ਼ਰ ਸਿਹਤ ਵਿਭਾਗ ਨੇ ਐਡਵਾਈਜਰੀ ਕੀਤੀ ਜਾਰੀ

ਹੜਾਂ ਦੇ ਸੰਭਾਵੀ ਖਤਰੇ ਦੇ ਮੱਦੇ ਨਜ਼ਰ ਸਿਹਤ ਵਿਭਾਗ ਨੇ ਐਡਵਾਈਜਰੀ ਕੀਤੀ ਜਾਰੀ

ਪਠਾਨਕੋਟ ਦੇ ਸੁਜਾਨਪੁਰ ਵਿੱਚ ਰਾਵੀ ਨਦੀ ਦੇ ਪਾਣੀ ਵਿੱਚ ਵਾਧੇ ਤੋਂ ਬਾਅਦ ਹੜ੍ਹ ਵਰਗੀ ਸਥਿਤੀ

ਪਠਾਨਕੋਟ ਦੇ ਸੁਜਾਨਪੁਰ ਵਿੱਚ ਰਾਵੀ ਨਦੀ ਦੇ ਪਾਣੀ ਵਿੱਚ ਵਾਧੇ ਤੋਂ ਬਾਅਦ ਹੜ੍ਹ ਵਰਗੀ ਸਥਿਤੀ

ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 288 ਬੱਚੇ ਕੀਤੇ ਕਵਰ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 288 ਬੱਚੇ ਕੀਤੇ ਕਵਰ : ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਰੈਗਿੰਗ-ਮੁਕਤ ਕੈਂਪਸ ਸੰਬੰਧੀ ਕਰਵਾਇਆ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਰੈਗਿੰਗ-ਮੁਕਤ ਕੈਂਪਸ ਸੰਬੰਧੀ ਕਰਵਾਇਆ ਭਾਸ਼ਣ 

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ : ਵਧੀਕ ਜ਼ਿਲ੍ਹਾ ਚੋਣ ਅਫਸਰ

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ : ਵਧੀਕ ਜ਼ਿਲ੍ਹਾ ਚੋਣ ਅਫਸਰ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿਗੜੀ, ਸੱਤ ਜ਼ਿਲ੍ਹਿਆਂ ਦੇ ਸਕੂਲ ਬੰਦ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿਗੜੀ, ਸੱਤ ਜ਼ਿਲ੍ਹਿਆਂ ਦੇ ਸਕੂਲ ਬੰਦ

ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ

ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ