Thursday, August 28, 2025  

ਪੰਜਾਬ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇਤਾਂ ਨਾਲ ਕੀਤੀ ਵਿਸੇਸ ਮੀਟਿੰਗ

July 12, 2025

ਪਠਾਨਕੋਟ, 12 ਜੂਲਾਈ (ਰਮਨ ਕਾਲੀਆ)

ਵਿਧਾਨ ਸਭਾ ਹਲਕਾ ਭੋਆ ਦੀਆਂ ਵੱਖ ਵੱਖ ਪੰਚਾਇਤਾਂ ਨੂੰ ਮਿਲਣ ਦਾ ਸਿਲਸਿਲਾ ਅੱਗੇ ਤੋਰਿਆ ਹੈ ਅੱਜ ਵੀ ਬਲਾਕ ਘਰੋਟਾ ਦੀਆਂ 35 ਪੰਚਾਇਤਾਂ ਨਾਲ ਮੁਲਾਕਾਤ ਕੀਤੀ ਹੈ ਪਿੰਡਾਂ ਅੰਦਰ ਵੱਖ ਵੱਖ ਮੂੱਦਿਆਂ ਤੇ ਚਰਚਾ ਵੀ ਕੀਤੀ ਗਈ ਹੈ ਜਿੱਥੇ ਵੱਖ ਵੱਖ ਪੰਚਾਇਤਾਂ ਦੇ ਸਰਪੰਚ ਅਤੇ ਮੈਂਬਰ ਪੰਚਾਇਤ ਹਾਜਰ ਹਨ ਇਸ ਤੋਂ ਇਲਾਵਾ ਪ੍ਰਸਾਸਨਿਕ ਅਧਿਕਾਰੀ ਵੀ ਮੋਕੇ ਤੇ ਮੋਜੂਦ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਦਫਤਰ ਵਧੀਕ ਡਿਪਟੀ ਕਮਿਸਨਰ (ਵਿਕਾਸ) ਸਰਨਾ ਵਿਖੇ ਵੱਖ ਵੱਖ ਪੰਚਾਇਤਾਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਪ੍ਰਸਾਸਨਿਕ ਅਧਿਕਾਰੀ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਵੀ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਪੂਰੇ ਪੰਜਾਬ ਅੰਦਰ ਵਿਕਾਸ ਕਾਰਜ ਚਲ ਰਹੇ ਹਨ। ਅੱਜ ਵਿਧਾਨ ਸਭਾ ਹਲਕਾ ਭੋਆ ਦੇ ਘਰੋਟਾ ਬਲਾਕ ਦੀਆਂ ਲਗਭਗ 35 ਪੰਚਾਇਤਾਂ ਜਿਨ੍ਹਾਂ ਨਾਲ ਅੱਜ ਮੀਟਿੰਗ ਕੀਤੀ ਗਈ ਹੈ ਅਤੇ ਪੰਚਾਇਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਪਿੰਡਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਕੀਤਾ ਗਿਆ ਅਤੇ ਜਲਦੀ ਹੀ ਇਹ ਵਿਕਾਸ ਕਾਰਜ ਕਰਨ ਲਈ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪਿਛਲੇ ਕੂਝ ਦਿਨ੍ਹਾਂ ਤੋਂ ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੀਆਂ ਵੱਖ ਵੱਖ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾ ਨਰੋਟ ਜੈਮਲ ਸਿੰਘ ਬਲਾਕ ਅਧੀਨ ਆਉਂਦੀਆਂ ਪੰਚਾਇਤਾਂ ਅਤੇ ਘਰੋਟਾ ਬਲਾਕ ਦੀਆਂ ਵੀ ਕਾਫੀ ਪੰਚਾਇਤਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਇੱਕ ਹੀ ਉਦੇਸ ਹੈ ਕਿ ਇੱਕ ਤਾਂ ਉਨ੍ਹਾਂ ਕੰਮਾਂ ਦਾ ਪਤਾ ਲਗਾਇਆ ਜਾ ਸਕੇ ਜੋ ਕੰਮ ਪਿੰਡਾਂ ਅੰਦਰ ਅੱਜ ਤੱਕ ਨਹੀਂ ਹੋਏ। ਇਸ ਤੋਂ ਇਲਾਵਾ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਆਪਸ ਵਿੱਚ ਵਧੀਆ ਤਾਲਮੇਲ ਹੋਵੇਗਾ ਤੱਕ ਹੀ ਵਿਕਾਸ ਕਾਰਜ ਪੂਰਨ ਤੋਰ ਤੇ ਮੁਕੰਮਲ ਹੋ ਸਕਦੇ ਹਨ । ਇਸ ਤੋਂ ਇਲਾਵਾ ਜੋ ਵਿਕਾਸ ਕਾਰਜ ਪਹਿਲਾ ਤੋਂ ਪਿੰਡਾਂ ਅੰਦਰ ਚਲ ਰਹੇ ਹਨ ਉਨ੍ਹਾਂ ਵਿੱਚ ਕੋਈ ਪ੍ਰੇਸਾਨੀ ਤਾਂ ਨਹੀਂ ਆ ਰਹੀ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਦੀਆਂ ਪੰਚਾਇਤਾਂ ਅੰਦਰ ਵਿਕਾਸ ਕਾਰਜ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਕਰਵਾਏ ਜਾ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਤੱਦ ਹੀ ਮੁਕੰਮਲ ਕੀਤੇ ਜਾ ਸਕਦੇ ਹਨ ਜਦੋਂ ਪ੍ਰਸਾਸਨਿਕ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਵਧੀਆ ਤਾਲਮੇਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਵੱਖ ਵੱਖ ਪਿੰਡਾਂ ਅੰਦਰ ਕਿਸੇ ਅੰਦਰ ਕੰਮਿਊਨਿਟੀ ਹਾਲ ਦਾ ਨਿਰਮਾਣ, ਸੜਕਾਂ ਦੇ ਕਿਨਾਰੇ ਡੰਗਿਆਂ ਦਾ ਨਿਰਮਾਣ ਕਾਰਜ, ਸਮਸਾਨ ਘਾਟ ਦਾ ਨਿਰਮਾਣ ਕਾਰਜ, ਛੱਪੜਾਂ ਦਾ ਨਿਰਮਾਣ ਕਾਰਜ, ਖੇਡ ਮੈਦਾਨਾਂ ਦਾ ਨਿਰਮਾਣ ਕਾਰਜ, ਪਿੰਡਾਂ ਅੰਦਰ ਸੋਲਰ ਲਾਈਟਾਂ ਲਗਾਉਂਣ ਦਾ ਕੰਮ , ਗਲੀਆਂ -ਨਾਲੀਆਂ ਦਾ ਨਿਰਮਾਣ ਕਾਰਜ ਆਦਿ ਜੋ ਕਾਰਜ ਪਹਿਲਾਂ ਤੋਂ ਚਲ ਰਹੇ ਹਨ ਇਨ੍ਹਾਂ ਕਾਰਜਾਂ ਦੇ ਨਿਰਮਾਣ ਅੰਦਰ ਤੇਜੀ ਲਿਆਉਂਣ ਦੀ ਲੋੜ ਹੈ ਤਾਂ ਜੋ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਵੀ ਵੱਖ ਵੱਖ ਪੰਚਾਇਤਾਂ ਵੱਲੋਂ ਕੂਝ ਵਿਕਾਸ ਕਾਰਜ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਹਨ। ਉਹ ਵੀ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੀਆਂ ਵੱਖ ਵੱਖ ਪੰਚਾਇਤਾ ਨਾਲ ਗੱਲਬਾਤ ਕਰਕੇ ਬਿਨ੍ਹਾਂ ਕਿਸੇ ਪੱਖਪਾਤ ਦੇ ਬਿਨ੍ਹਾਂ ਕਿਸੇ ਮਤਭੇਦ ਦੇ ਪੰਚਾਇਤੀ ਰਾਜ ਐਕਟ ਦੀ ਭਾਵਨਾਂ ਨਾਲ ਪਿੰਡਾਂ ਅੰਦਰ ਵਿਕਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਖੇਤਰ ਅੰਦਰ ਵਿਕਾਸ ਕਾਰਜਾਂ ਦੇ ਨਿਰਮਾਣ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

“ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”

“ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ”

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਚਾਕ ਤੋਂ ਚੈਟਬੋਟਸ ਤੱਕ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਕਸਟੈਂਸ਼ਨ ਲੈਕਚਰ

ਚਾਕ ਤੋਂ ਚੈਟਬੋਟਸ ਤੱਕ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਕਸਟੈਂਸ਼ਨ ਲੈਕਚਰ

ਹੜਾਂ ਦੇ ਸੰਭਾਵੀ ਖਤਰੇ ਦੇ ਮੱਦੇ ਨਜ਼ਰ ਸਿਹਤ ਵਿਭਾਗ ਨੇ ਐਡਵਾਈਜਰੀ ਕੀਤੀ ਜਾਰੀ

ਹੜਾਂ ਦੇ ਸੰਭਾਵੀ ਖਤਰੇ ਦੇ ਮੱਦੇ ਨਜ਼ਰ ਸਿਹਤ ਵਿਭਾਗ ਨੇ ਐਡਵਾਈਜਰੀ ਕੀਤੀ ਜਾਰੀ

ਪਠਾਨਕੋਟ ਦੇ ਸੁਜਾਨਪੁਰ ਵਿੱਚ ਰਾਵੀ ਨਦੀ ਦੇ ਪਾਣੀ ਵਿੱਚ ਵਾਧੇ ਤੋਂ ਬਾਅਦ ਹੜ੍ਹ ਵਰਗੀ ਸਥਿਤੀ

ਪਠਾਨਕੋਟ ਦੇ ਸੁਜਾਨਪੁਰ ਵਿੱਚ ਰਾਵੀ ਨਦੀ ਦੇ ਪਾਣੀ ਵਿੱਚ ਵਾਧੇ ਤੋਂ ਬਾਅਦ ਹੜ੍ਹ ਵਰਗੀ ਸਥਿਤੀ

ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 288 ਬੱਚੇ ਕੀਤੇ ਕਵਰ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ 288 ਬੱਚੇ ਕੀਤੇ ਕਵਰ : ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਰੈਗਿੰਗ-ਮੁਕਤ ਕੈਂਪਸ ਸੰਬੰਧੀ ਕਰਵਾਇਆ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਰੈਗਿੰਗ-ਮੁਕਤ ਕੈਂਪਸ ਸੰਬੰਧੀ ਕਰਵਾਇਆ ਭਾਸ਼ਣ 

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ : ਵਧੀਕ ਜ਼ਿਲ੍ਹਾ ਚੋਣ ਅਫਸਰ

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ : ਵਧੀਕ ਜ਼ਿਲ੍ਹਾ ਚੋਣ ਅਫਸਰ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿਗੜੀ, ਸੱਤ ਜ਼ਿਲ੍ਹਿਆਂ ਦੇ ਸਕੂਲ ਬੰਦ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿਗੜੀ, ਸੱਤ ਜ਼ਿਲ੍ਹਿਆਂ ਦੇ ਸਕੂਲ ਬੰਦ

ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ

ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ 26 ਅਗਸਤ ਨੂੰ ਸਿੱਖਿਆ ਅਦਾਰੇ ਰਹਿਣਗੇ ਬੰਦ