Wednesday, November 05, 2025  

ਪੰਜਾਬ

ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ : ਡਾ. ਦਵਿੰਦਰਜੀਤ ਕੌਰ 

July 15, 2025
ਸ੍ਰੀ ਫਤਿਹਗੜ੍ਹ ਸਾਹਿਬ /15 ਜੁਲਾਈ : 
(ਰਵਿੰਦਰ ਸਿੰਘ ਢੀਂਡਸਾ )
 
 ਗੁਰਦੁਆਰਾ ਸਾਹਿਬ ਜੈਲਦਾਰ ਪ੍ਰਬੰਧਕ ਕਮੇਟੀ, ਸਰਹਿੰਦ ਵੱਲੋਂ ਸਵਰਗਵਾਸੀ ਹਰਬੰਸ ਸਿੰਘ ਦੀ ਯਾਦ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਉਚੇਚੇ ਤੌਰ ਤੇ ਸਿਰਕਤ ਕੀਤੀ ਜਿੱਥੇ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਿਵਲ ਸਰਜਨ ਨੇ ਪ੍ਰਬੰਧਕ ਕਮੇਟੀ ਅਤੇ ਖੂਨ ਦਾਨੀਆ ਦਾ ਧੰਨਵਾਦ ਕੀਤਾ ਤੇ ਹੌਸਲਾ ਅਫਜਾਈ ਕੀਤੀ । ਡਾ. ਦਵਿੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ , ਖੂਨਦਾਨ ਕਰਨ ਨਾਲ ਸਾਡੇ ਸਰੀਰ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਸਗੋਂ ਵਿਅਕਤੀ ਨੂੰ ਮਾਨਸਿਕ ਸੰਤੁਸ਼ਟੀ ਮਿਲਦੀ ਹੈ ਤੇ ਅਜਿਹਾ ਕਰਨ ਨਾਲ ਸਾਡਾ ਦਿਲ ਦੀਆਂ ਕਈ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ ਅਤੇ ਇਨਸਾਨੀਅਤ ਪ੍ਰਤੀ ਸੇਵਾ ਭਾਵਨਾ ਪੈਦਾ ਹੁੰਦੀ ਹੈ । ਉਨਾ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਘੱਟੋ ਘੱਟ ਸਾਲ ਵਿੱਚ ਦੋ ਵਾਰੀ ਖੂਨਦਾਨ ਕਰਨਾ ਚਾਹੀਦਾ ਹੈ ਅਜਿਹਾ ਕਰਨ ਨਾਲ ਸਾਡੇ ਸਰੀਰ ਦਾ ਮੈਟਾਬੋਲਿਜਮ ਸਿਸਟਮ ਹੋਰ ਚੁਸਤ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਖੂਨ ਅਤੇ ਖੂਨ ਦੇ ਉਤਪਾਦਾਂ ਦਾ ਸੰਚਾਰ ਹਰ ਸਾਲ ਲੱਖਾਂ ਜਾਨਾਂ ਬਚਾਉਣ ਵਿੱਚ ਮਦਦ ਕਰਦਾ ਹੈ। ਇਸ ਲਈ ਸਾਨੂੰ ਸਵੈ ਇੱਛਾ ਅਨੁਸਾਰ ਹਰ ਸਾਲ ਖੂਨ ਦਾਨ ਕਰਨਾ ਚਾਹੀਦਾ ਹੈ ਇਸ ਮੌਕੇ ਤੇ ਜ਼ਿਲਾ ਹਸਪਤਾਲ ਦੀ ਬਲੱਡ ਬੈਂਕ ਦੇ ਇੰਚਾਰਜ, ਬੀਟੀਓ ਡਾ. ਪ੍ਰਵੀਨ ਕੌਰ , ਗੁਰਦੁਆਰਾ ਸਾਹਿਬ ਜੈਲਦਾਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਧਾਲੀਵਾਲ , ਸਤਪਾਲ ਸਿੰਘ, ਮਨਜੀਤ ਕੌਰ, ਰਣਧੀਰ ਸਿੰਘ ਧੀਰਾ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਮਾਲਵਾ, ਸਿਮਰਜੋਤ ਕੌਰ, ਸਵੈ-ਸੇਵੀ ਸੰਸਥਾ ਜਾਗੋ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਹੀ ,ਮਨਵੀਰ ਸਿੰਘ, ਇਕਬਾਲ ਸਿੰਘ, ਧੰਨ ਜੀਤ ਸਿੰਘ, ਸਟਾਫ ਨਰਸ ਜਸਪਾਲ ਕੌਰ, ਸੁਖਵੰਤ ਸਿੰਘ ,ਮਨਕਰਨ ਸਿੰਘ ਧਾਲੀਵਾਲ, ਨਿਰਮਲ ਸਿੰਘ ਧਾਲੀਵਾਲ , ਅਵਤਾਰ ਸਿੰਘ ਜੱਸਲ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਐਲ ਟੀ ਕਮਲ ਸਿੰਘ, ਆਦਿ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ