ਸ੍ਰੀ ਚਮਕੌਰ ਸਾਹਿਬ,15 ਜੁਲਾਈ(ਲੱਖਾ ਚੌਧਰੀ)
ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ੍ਰੀ ਚਮਕੌਰ ਸਾਹਿਬ ਦੇ ਡੀ ਐਸ ਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਪੁਲਿਸ ਵੱਲੋਂ ਛੇੜੀ ਮੁਹਿੰਮ ਤਹਿਤ ਸਥਾਨਕ ਭੂਰੜੇ ਰੋਡ ਤੋਂ ਇੱਕ ਨੌਜਵਾਨ ਸੁਰਜੀਤ ਸਿੰਘ ਉਰਫ ਕਾਲੂ ਪੁੱਤਰ ਚੇਤ ਰਾਮ ਵਾਸੀ ਭੂਰੜੇ ਰੋਡ ਸ੍ਰੀ ਚਮਕੌਰ ਸਾਹਿਬ ਨੂੰ 10 ਗ੍ਰਾਮ ਤੋਂ ਵੱਧ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ ਐਸ ਆਈ ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਤੇ ਸੀ ਕਿ ਉਨ੍ਹਾਂ ਨੂੰ ਉਕਤ ਸਬੰਧੀ ਮਿਲੀ ਇਤਲਾਹ ਤੇ ਜਦੋਂ ਭੂਰੜੇ ਰੋਡ ਤੇ ਆਪਣੇ ਨਵੇਂ ਬਣ ਰਹੇ ਘਰ ਵਿਚ ਆਪਣੇ ਭਰੋਸੇ ਦੇ ਗਾਹਕਾਂ ਨੂੰ ਨਸ਼ਾ ਸਪਲਾਈ ਕਰਨ ਦੀ ਉਡੀਕ ਵਿਚ ਸੀ ਤਾਂ ਪੁਲਿਸ ਵੱਲੋ ਕੀਤੀ ਛਾਪੇ ਮਾਰੀ ਦੌਰਾਨ ਉਸ ਕੋਲੋ 10.24 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਪੁਲਿਸ ਨੇ ਸੁਰਜੀਤ ਸਿੰਘ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।