Wednesday, November 05, 2025  

ਪੰਜਾਬ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

July 16, 2025

ਚੰਡੀਗੜ੍ਹ, 16 ਜੁਲਾਈ 

ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਅੱਜ ਇੱਕ ਬਿਆਨ ਵਿੱਚ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਹੁਣ ਇਹ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਿਹਾ ਹੈ।

ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਨੀਲ ਗਰਗ ਨੇ ਕਿਹਾ ਕਿ ਹਾਲ ਹੀ ਵਿੱਚ 'ਆਪ' ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ ਕੀਤੇ ਗਏ ਸਨ। ਜਿੱਥੇ ਲੋਕਾਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਪਿੰਡਾਂ ਵਿੱਚ ਨਾ ਤਾਂ ਨਸ਼ਾ ਵਿਕਣ ਦੇਣਗੇ ਅਤੇ ਨਾ ਹੀ ਕਿਸੇ ਨੂੰ ਨਸ਼ਾ ਕਰਨ ਦੇਣਗੇ। ਕਰੀਬ 7,000 ਤੋਂ ਵੱਧ ਪਿੰਡਾਂ ਵਿੱਚ ਇਹ ਸਮਿਨਾਰ ਆਯੋਜਿਤ ਕੀਤੇ ਗਏ ਅਤੇ ਨਤੀਜਾ ਇਹ ਨਿਕਲਿਆ ਕਿ ਅੱਜ 4,500 ਤੋਂ ਵੱਧ ਪਿੰਡਾਂ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਚੁੱਕੇ ਹਨ। 

ਗਰਗ ਨੇ ਕਾਂਗਰਸੀ ਆਗੂ ਰਾਜਾ ਵੜ੍ਹਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵੜਿੰਗ ਵਰਗੇ ਆਗੂ ਦਾਅਵੇ ਕਰਦੇ ਸਨ ਕਿ ਪੰਜਾਬ ਕਦੇ ਵੀ ਨਸ਼ਾ ਮੁਕਤ ਨਹੀਂ ਹੋ ਸਕਦਾ। ਇਸ ਦੇ ਉਲਟ, ਮਾਨ ਸਰਕਾਰ ਨੇ ਵੱਡੇ ਨਸ਼ਾ ਤਸਕਰਾਂ  'ਤੇ ਕਾਰਵਾਈ ਕਰ ਕੇ ਉਨ੍ਹਾਂ ਨੂੰ ਨੂੰ ਜੇਲ ਭੇਜਿਆ। ਉਨ੍ਹਾਂ ਕਿਹਾ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਸਫਲਤਾ ਜ਼ਰੂਰ ਮਿਲਦੀ ਹੈ।

ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਦਮ ਚੁੱਕੇ ਹਨ।  ਹੁਣ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਰਹੇ ਹਨ ਜਾਂ ਸਲਾਖਾਂ ਪਿੱਛੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹਰ ਗਲੀ, ਮੁਹੱਲੇ ਅਤੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।

ਗਰਗ ਨੇ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੀ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਮਾਨ ਸਰਕਾਰ ਨੇ ਅਗਲੇ 6 ਮਹੀਨਿਆਂ ਵਿੱਚ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ 3,000 ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਹਾ ਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨ ਅਪਰਾਧੀ ਨਹੀਂ ਹਨ, ਉਹ ਮਰੀਜ਼ ਹਨ। ਮਾਨ ਸਰਕਾਰ ਉਨ੍ਹਾਂ ਦਾ ਇਲਾਜ ਕਰਵਾਉਣ ਅਤੇ ਮੁੱਖ ਧਾਰਾ ਵਿੱਚ ਲਿਆਉਣ ਲਈ ਕੰਮ ਕਰ ਰਹੀ ਹੈ।

ਨੀਲ ਗਰਗ ਨੇ ਕਿਹਾ ਕਿ ਪਿਛਲੀਆਂ  ਕਾਂਗਰਸ, ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ  ਇਨ੍ਹਾਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਅੱਜ ਪੰਜਾਬ ਬਦਲਾਅ ਵੱਲ ਵਧ ਰਿਹਾ ਹੈ ਅਤੇ ਅਸੀਂ ਪੂਰੀ ਉਮੀਦ ਨਾਲ ਕਹਿ ਸਕਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ "ਨਸ਼ਾ ਮੁਕਤ, ਰੰਗਲਾ ਪੰਜਾਬ" ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ