Saturday, July 19, 2025  

ਪੰਜਾਬ

ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸ ਦੀ ਸਿਖਲਾਈ ਦਿੱਤੀ

July 19, 2025
ਸ੍ਰੀ ਫ਼ਤਹਿਗੜ੍ਹ ਸਾਹਿਬ/ 19 ਜੁਲਾਈ :
(ਰਵਿੰਦਰ ਸਿੰਘ ਢੀਂਡਸਾ)

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਨਸ਼ਿਆਂ ਦਾ ਤਿਆਗ ਕਰਨ ਵਾਲਿਆਂ ਨੂੰ ਸਮਾਜ ਅੰਦਰ ਮੁੜ ਤੋਂ ਬਿਹਤਰ ਜਿੰਦਗੀ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਨਸ਼ੇ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਨੂੰ ਕਿੱਤਾ ਮੁਖੀ ਕੋਰਸ ਦੇ ਸਰਟੀਫਿਕੇਟ ਵੰਡਣ ਮੌਕੇ ਕੀਤਾ। ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਬ੍ਰਾਹਮਣ ਮਾਜਰਾ ਦੇ ਮੁੜ ਵਸੇਬਾ ਕੇਂਦਰ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਵੱਲੋਂ "ਫਾਸਟ ਫੂਡ ਸਟਾਲ ਆਪਰੇਟਰ" ਨਾਮਕ ਵਿਸ਼ੇਸ਼ ਹੁਨਰ ਸਿਖਲਾਈ ਕੋਰਸ ਚਲਾਇਆ ਗਿਆ। ਇਹ ਸਿਖਲਾਈ ਕੋਰਸ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਗਿਆ ਜਿਸ ਵਿੱਚ ਇਨ੍ਹਾਂ ਵਿਅਕਤੀਆਂ ਨੂੰ 12 ਦਿਨ ਦੀ ਸਿਖਲਾਈ ਦਿੱਤੀ ਗਈ।
ਏ.ਡੀ.ਸੀ ਧਾਲੀਵਾਲ ਨੇ ਦੱਸਿਆ ਕਿ ਇਸ ਕੋਰਸ ਦਾ ਉਦੇਸ਼, ਨਸ਼ਾ ਪੀੜਤ ਵਿਅਕਤੀਆਂ ਨੂੰ ਜੀਵਨ ਵਿਚ ਨਵੀਂ ਸ਼ੁਰੂਆਤ ਲਈ ਤਿਆਰ ਕਰਨਾ ਅਤੇ ਰੋਜ਼ਗਾਰ ਯੋਗ ਬਣਾਉਣਾ ਸੀ। ਉਨ੍ਹਾਂ ਨੇ ਸਿਖਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਸਰਟੀਫਿਕੇਟ ਵੰਡੇ। ਏਡੀਸੀ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਤੰਦਰੁਸਤ ਹੋਣ ਮਗਰੋਂ ਸਰਕਾਰੀ ਸਕੀਮਾਂ ਦਾ ਲਾਭ ਲੈਂਦੇ ਹੋਏ ਜੀਵਨ ਵਿੱਚ ਨਵਾਂ ਅਧਿਆਇ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਕੁਮਾਰ ਸੈਣੀ, ਜ਼ਿਲ੍ਹਾ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ, ਕੈਰੀਅਰ ਕੌਂਸਲਰ ਹਰਮਨਦੀਪ ਸਿੰਘ, ਜ਼ਿਲ੍ਹਾ ਹੁਨਰ ਵਿਕਾਸ ਮੈਨੇਜਰ ਮੁਕੇਸ਼ ਕੁਮਾਰ, ਜ਼ਿਲ੍ਹਾ ਥੀਮੈਟਿਕ ਐਕਸਪਰਟ ਅਮਰਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

'ਆਪ' ਦੀ ਅਨਮੋਲ ਗਗਨ ਮਾਨ ਨੇ ਰਾਜਨੀਤੀ ਛੱਡ ਦਿੱਤੀ, ਖਰੜ ਦੇ ਵਿਧਾਇਕ ਵਜੋਂ ਦਿੱਤਾ ਅਸਤੀਫਾ, 'ਮੇਰਾ ਦਿਲ ਭਾਰੀ ਹੈ...'

'ਆਪ' ਦੀ ਅਨਮੋਲ ਗਗਨ ਮਾਨ ਨੇ ਰਾਜਨੀਤੀ ਛੱਡ ਦਿੱਤੀ, ਖਰੜ ਦੇ ਵਿਧਾਇਕ ਵਜੋਂ ਦਿੱਤਾ ਅਸਤੀਫਾ, 'ਮੇਰਾ ਦਿਲ ਭਾਰੀ ਹੈ...'

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਡਾ. ਮੰਜੂ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਕਰਮਚਾਰੀਆਂ ਨੇ ਪਿੰਡ ਖਰੇ ਵਿਖੇ ਕੀਤੀ ਕੂਲਰਾਂ ਦੀ ਜਾਂਚ

ਡਾ. ਮੰਜੂ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਕਰਮਚਾਰੀਆਂ ਨੇ ਪਿੰਡ ਖਰੇ ਵਿਖੇ ਕੀਤੀ ਕੂਲਰਾਂ ਦੀ ਜਾਂਚ

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ 'ਤੇ ਕੀਤੇ ਦਸਤਖਤ

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ 'ਤੇ ਕੀਤੇ ਦਸਤਖਤ

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਘਰੋਟਾ ਵਿਖੇ ਸਕੂਲ ਆਫ ਹੈਪੀਨੈਸ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਘਰੋਟਾ ਵਿਖੇ ਸਕੂਲ ਆਫ ਹੈਪੀਨੈਸ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਗੋਲਡਨ ਟੈਂਪਲ ਬੰਬ ਦੀ ਧਮਕੀ: ਬੇਰੁਜ਼ਗਾਰ ਸਾਫਟਵੇਅਰ ਇੰਜੀਨੀਅਰ ਹਿਰਾਸਤ ਵਿੱਚ

ਗੋਲਡਨ ਟੈਂਪਲ ਬੰਬ ਦੀ ਧਮਕੀ: ਬੇਰੁਜ਼ਗਾਰ ਸਾਫਟਵੇਅਰ ਇੰਜੀਨੀਅਰ ਹਿਰਾਸਤ ਵਿੱਚ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ