Wednesday, November 05, 2025  

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ

July 22, 2025

ਅੰਮ੍ਰਿਤਸਰ, 22 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ 'ਤੇ ਵੇਰਵੇ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ਵਿੱਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀ ਸਥਿਤੀ 'ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਵਿੱਤਰ ਸ਼ਹਿਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ