ਜਗਦੇਵ ਸਿੰਘ
ਅਮਲੋਹ/ 22 ਜੁਲਾਈ :
ਵਿਧਾਇਕ ਗੁਰਿੰਦਰ ਸਿੰਘ ਗੈਰੀ ਬਿੜਿੰਗ ਨੇ ਵਿਧਾਨ ਸਭਾ ਹਲਕਾ ਅਮਲੋਹ ਅਧੀਨ ਆਂਉਦੇ ਪਿੰਡਾਂ ਵਿੱਚ ਰੋਜ਼ਾਨਾ ਦੇ ਅਧਾਰ ਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਨ ਦੀ ਪ੍ਰਕਿਰਿਆਂ ਤੇਜ਼ ਕੀਤੀ ਹੋਈ ਹੈ।ਇਸ ਲੜੀ ਤਹਿਤ ਪਿੰਡ ਡੱਡਹੇੜੀ ਵਿਖੇ ਵਿਧਾਇਕ ਨੇ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਪੇਂਡੂ ਰੱਖਿਆਂ ਕਮੇਟੀ ਨੂੰ ਆਪਣੀ ਡਿਉੂਟੀ ਨਾਲ ਨਿਭਾਉਣ ਦਾ ਸੱਦਾ ਦਿੱਤਾ।ਗੈਰੀ ਬਿੜਿੰਗ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦਾ ਭਰਭੂਰ ਸਹਿਯੋਗ ਮਿਲ ਰਿਹਾ ਹੈ,ਅਤੇ ਢੁਕਵੀ ਫੀਡਬੈਕ ਮਿਲਣ ਨਾਲ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿੱਥੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਨਸ਼ਿਆਂ ਖਿਲਾਫ ਜੰਗ ਵਿੱਚ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਆ ਰਹੇ ਹਨ।ਉੱਥੇ ਹੀ ਪਿੰਡਾਂ ਅਤੇ ਸ਼ਹਿਰ ਦੇ ਲੋਕ ਇਸ ਨਸ਼ਿਆਂ ਖਿਲਾਫ ਵਿੱਡੀ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਲਈ ਤਿਆਰ ਬਰ ਤਿਆਰ ਹਨ।ਉਨ੍ਹਾਂ ਕਿਹਾ ਕਿ ਵੱਖ ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇੱਕਤਰਤਾ ਇਸ ਗੱਲ ਦਾ ਸਬੂਤ ਦੇ ਰਹੀ ਹੈ।ਕਿ ਲੋਕ ਪੰਜਾਬ ਸਰਕਾਰ ਦੀ ਸੋਚ ਤੇ ਪੂਰੀ ਨਿਡਰਤਾ ਨਾਲ ਪਹਿਰਾ ਦੇ ਰਹੇ ਹਨ।ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਇੱਕਜੁਟ ਹੋਣ ਦੀ ਸਹੁੰ ਵੀ ਚੁਕਾਈ ਗਈ।ਸਮਾਗਮ ਦੌਰਾਨ ਸਰਪੰਚ ਅਮਨਿੰਦਰ ਸਿੰਘ ਗਰੇਵਾਲ ਅਤੇ ਸਮੂਹ ਪੰਚਾਇਤ ਵੱਲੋਂ ਵਿਧਾਇਕ ਸਮੇਤ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।