ਸ੍ਰੀ ਫ਼ਤਹਿਗੜ੍ਹ ਸਾਹਿਬ/23 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਪੋਸਟ ਗਰੇਜੁਏਟ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ (ਐਮ. ਏ - ਰਾਜਨੀਤੀ ਸ਼ਾਸਤਰ, ਭਾਗ ਦੂਜਾ) ਪੁੱਤਰੀ ਸਰਬਜੀਤ ਸਿੰਘ ਵੱਲੋਂ ਦਸੰਬਰ 2024 ਦੀ ਯੂ ਜੀ ਸੀ-ਨੈਟ ਦੀ ਪ੍ਰੀਖਿਆ ਪਾਸ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਵਨੀਤਾ ਗਰਗ ਦੁਆਰਾ ਵਿਦਿਆਰਥਣ ਨੂੰ ਵਧਾਈ ਦਿੰਦਿਆ ਕਿਹਾ ਗਿਆ ਕਿ ਅਜਿਹੇ ਹੋਣਹਾਰ ਵਿਦਿਆਰਥੀਆਂ ਦੀ ਸਾਡੇ ਦੇਸ਼ ਅਤੇ ਸਮਾਜ ਨੂੰ ਬੇਹੱਦ ਲੋੜ ਹੈ। ਕਾਲਜ ਦੀ ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ. ਜਸਪ੍ਰੀਤ ਕੌਰ ਵੱਲੋਂ ਵਿਦਿਆਰਥਣ ਦੇ ਵਿੱਦਿਅਕ ਖੇਤਰ ਵਿੱਚ ਅਣਥੱਕ ਯਤਨਾਂ ਦੇ ਨਾਲ ਹੀ ਵਿਦਿਆਰਥਣ ਦੇ ਦੂਜੇ ਖੇਤਰਾਂ ਵਿੱਚ ਵੀ ਕੀਤੀਆਂ ਗਈਆਂ ਵੱਡੀਆਂ ਪ੍ਰਾਪਤੀਆਂ ਜਿਵੇਂ ਕਿ ਭਾਸ਼ਣ ਪ੍ਰਤੀਯੋਗਿਤਾ ਅਤੇ ਕਵਿਤਾ ਉਚਾਰਣ ਆਦਿ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੁਆਰਾ ਜਸ਼ਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਹੋਰ ਉੱਚੀਆਂ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।