Sunday, October 05, 2025  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵੱਲੋਂ 2025 ਬੈਚ ਲਈ ਓਰੀਐਂਟੇਸ਼ਨ ਪ੍ਰੋਗਰਾਮ 

July 24, 2025
ਸ੍ਰੀ ਫ਼ਤਹਿਗੜ੍ਹ ਸਾਹਿਬ/24 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
 
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵੱਲੋਂ 2025 ਬੈਚ ਦੇ ਨਵੇਂ ਵਿਦਿਆਰਥੀਆਂ ਦੀ ਖੁਸ਼ਾਮਦੀਦ ਕਰਦਿਆਂ ਕਾਲਜ ਵਿਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬੀ.ਟੈਕ., ਬੀ.ਬੀ.ਏ, ਬੀ.ਸੀ.ਏ, ਐਮ.ਬੀ.ਏ., ਐਮ.ਟੈਕ. ਅਤੇ ਐਲਈਈਟੀ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਸਮੇਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਦਿਨ ਦੀ ਸ਼ੁਰੂਆਤ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਅਤੇ ਕੈਂਪਸ ਦੇ ਜਾਣ-ਪਛਾਣ ਦੌਰੇ ਨਾਲ ਹੋਈ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ, ਜਿਸ ਨਾਲ ਪੂਰੇ ਮਾਹੌਲ ਵਿੱਚ ਆਧਿਆਤਮਿਕਤਾ ਦੀ ਲਹਿਰ ਛਾ ਗਈ।ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਇਨਸਾਨੀ ਕਦਰਾਂ ਕੀਮਤਾਂ ਅਤੇ ਅਕਾਦਮਿਕ ਸ਼੍ਰੇਸ਼ਠਤਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਅਪਲਾਈਡ ਸਾਇੰਸ ਵਿਭਾਗ ਦੇ ਮੁਖੀ ਡਾ. ਅਮ੍ਰਿਤਬੀਰ ਸਿੰਘ ਨੇ ਅਕਾਦਮਿਕ ਅਤੇ ਨਿੱਜੀ ਵਿਕਾਸ ਵਿਚ ਸੰਤੁਲਨ ਬਣਾਈ ਰੱਖਣ ਬਾਰੇ ਮਹੱਤਵਪੂਰਨ ਗੱਲਾਂ ਸਾਂਝੀਆਂ ਕੀਤੀਆਂ।ਡੀਨ ਅਕਾਦਮਿਕ ਡਾ. ਲਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵੱਲੋਂ ਦਿੱਤੇ ਜਾਣ ਵਾਲੇ਼ ਵਜ਼ੀਫੇ ਅਤੇ ਅਕਾਦਮਿਕ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਤੇ ਇਨ੍ਹਾਂ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।ਇਸ ਸਮਾਗਮ ਦੀ ਖਾਸ ਆਕਰਸ਼ਣ ਰਹੇ ਕਾਲਜ ਦੇ ਪ੍ਰਸਿੱਧ ਸਾਬਕਾ ਵਿਦਿਆਰਥੀ ਕੁੰਵਰ ਸਾਹਿਬ ਸਿੰਘ, ਜਿਨ੍ਹਾਂ ਨੇ ਆਪਣੇ ਜੀਵਨ ਦੇ ਅਨੁਭਵ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਨਵੀਨਤਾ ਨਾਲ ਸੋਚਣ ਅਤੇ ਅਨੁਸ਼ਾਸਨ ਨੂੰ ਜੀਵਨ ਦਾ ਅਭਿਨੰਗ ਬਣਾਉਣ ਲਈ ਪ੍ਰੇਰਿਤ ਕੀਤਾ। ਕੀਨੋਟ ਸਪੀਕਰ ਵਜੋਂ ਪੰਜਾਬੀ ਯੂਨੀਵਰਸਿਟੀ ਦੇ ਡਾ. ਜਸਵਿੰਦਰ ਸਿੰਘ ਨੇ "ਸਿੱਖਿਆ ਪ੍ਰਣਾਲੀ ਦੀ ਸੰਕਲਪਨਾ" ਵਿਸ਼ੇ 'ਤੇ ਵਿਚਾਰ ਪ੍ਰਸਤੁਤ ਕੀਤੇ। ਉਨ੍ਹਾਂ ਨੇ ਸਿੱਖ ਧਰਮ ਦੇ ਫਲਸਫੇ ਬਾਰੇ ਗੱਲ ਕਰਦਿਆਂ ਪ੍ਰੋ. ਪੂਰਨ ਸਿੰਘ ਜੀ ਦੇ ਜੀਵਨ ਅਤੇ ਰਚਨਾਤਮਕ ਵਿਚਾਰਾਂ ਦੀ ਉਦਾਹਰਨ ਦਿੱਤੀ, ਜੋ ਇੱਕ ਵਿਗਿਆਨੀ, ਕਵੀ ਅਤੇ ਫ਼ਲਸਫ਼ੀ ਸਨ। ਉਨ੍ਹਾਂ ਦੇ ਵਿਚਾਰਾਂ ਰਾਹੀਂ ਵਿਗਿਆਨਕ, ਆਧਿਆਤਮਿਕ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮਿਲਾਪ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਕ ਦਿਸ਼ਾ ਦਿੱਤੀ।ਇਹ ਸਮਾਰੋਹ ਕਾਫ਼ੀ ਸਫਲ ਰਿਹਾ ਤੇ ਨਵੇਂ ਵਿਦਿਆਰਥੀਆਂ ਲਈ ਉਤਸ਼ਾਹ ਅਤੇ ਉਮੀਦਾਂ ਨਾਲ ਭਰਪੂਰ ਇੱਕ ਨਵਾਂ ਅਕਾਦਮਿਕ ਅਧਿਆਇ ਸ਼ੁਰੂ ਹੋਇਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਕੱਲ੍ਹ 71 ਸਰਕਾਰੀ ਅਧਿਆਪਕਾਂ ਦਾ ਸਨਮਾਨ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਕੱਲ੍ਹ 71 ਸਰਕਾਰੀ ਅਧਿਆਪਕਾਂ ਦਾ ਸਨਮਾਨ ਕਰਨਗੇ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦਾ ਅਹਿਮ ਯੋਗਦਾਨ : ਗੁਰਮੀਤ ਸਿੰਘ ਖੁੱਡੀਆਂ 

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦਾ ਅਹਿਮ ਯੋਗਦਾਨ : ਗੁਰਮੀਤ ਸਿੰਘ ਖੁੱਡੀਆਂ 

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਅਤੀ ਜਰੂਰੀ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ 

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਅਤੀ ਜਰੂਰੀ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਇੰਟਰ ਕਲਾਸ ਮੂਟ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਇੰਟਰ ਕਲਾਸ ਮੂਟ ਮੁਕਾਬਲਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲਗਾਇਆ ਗਿਆ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲਗਾਇਆ ਗਿਆ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ "ਏਆਈ ਅਤੇ ਉਭਰਦੀ ਤਕਨੀਕ ਵਿੱਚ ਇੰਜੀਨੀਅਰਿੰਗ ਉੱਤਮਤਾ" ਵਿਸ਼ੇ 'ਤੇ ਮਾਹਿਰ ਭਾਸ਼ਣ

ਡੀਬੀਯੂ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਅਲੂਮਨੀ ਮੀਟ ‘ਬੈਕ ਟੂ ਕੈਂਪਸ’

ਡੀਬੀਯੂ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਅਲੂਮਨੀ ਮੀਟ ‘ਬੈਕ ਟੂ ਕੈਂਪਸ’

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ “ਮਾਸਟਰਿੰਗ ਟੈਸਟਿੰਗ ਐਂਡ ਆਟੋਮੇਸ਼ਨ” ਵਰਕਸ਼ਾਪ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ “ਮਾਸਟਰਿੰਗ ਟੈਸਟਿੰਗ ਐਂਡ ਆਟੋਮੇਸ਼ਨ” ਵਰਕਸ਼ਾਪ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ