ਸ੍ਰੀ ਫਤਿਹਗੜ੍ਹ ਸਾਹਿਬ/25 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ , ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਜਿਲੇ ਅੰਦਰ ਪੈਂਦੇ ਧਾਰਮਿਕ ਸਥਾਨਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਜਿਲਾ ਸਿਹਤ ਅਫਸਰ ਕਮ ਸਹਾਇਕ ਸਿਵਲ ਸਰਜਨ ਡਾ. ਅਮਨਦੀਪ ਸਿੰਘ ਵੱਲੋਂ ਮੇਨ ਗੁਰਦੁਆਰਾ ਸਾਹਿਬ,ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਵੱਲੋਂ ਜੈਨ ਮੰਦਰ, ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਤੇ ਡਾ. ਸੰਪਨ ਵੱਲੋਂ ਗੁਰਦੁਆਰਾ ਸ੍ਰੀ ਮੋਤੀ ਰਾਮ ਮਹਿਰਾ ਅਤੇ ਜਿਲੇ ਦੇ ਹੋਰ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪੋ ਆਪਣੇ ਏਰੀਏ ਵਿੱਚ ਇਸ ਮੁਹਿੰਮ ਦੀ ਚੈਕਿੰਗ ਕੀਤੀ ਗਈ। ਮੁਹਿਮ ਦੀ ਚੈਕਿੰਗ ਕਰਨ ਮੌਕੇ ਜਾਣਕਾਰੀ ਦਿੰਦੇ ਹੋਏ ਜਿਲਾ ਸਿਹਤ ਅਫਸਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡੇਂਗੂ ਵਿਰੋਧੀ ਮੁਹਿੰਮ "ਹਰ ਸ਼ੁਕਰਵਾਰ- ਡੇਂਗੂ ਤੇ ਵਾਰ" ਤਹਿਤ ਇਸ ਸ਼ੁਕਰਵਾਰ ਲਈ ਵਿਭਾਗ ਵੱਲੋਂ ਧਾਰਮਿਕ ਸਥਾਨਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਤਾਂ ਕਿ ਇਹਨਾਂ ਧਾਰਮਿਕ ਸਥਾਨਾਂ ਤੇ ਸੇਵਾਦਾਰਾਂ ਅਤੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਜਾ ਸਕੇ , ਇਸ ਲਈ ਇਹਨਾਂ ਸਥਾਨਾਂ ਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੇਵਾਦਾਰਾਂ ਅਤੇ ਸੰਗਤਾਂ ਨੂੰ ਡੇਂਗੂ , ਇਸਦੇ ਲੱਛਣਾਂ, ਇਸਦੇ ਇਲਾਜ਼ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਜਿਥੇ ਵੀ ਲਾਰਵਾ ਮਿਲਿਆਂ ਟੀਮਾਂ ਵੱਲੋਂ ਉਸ ਨੂੰ ਮੌਕੇ ਤੇ ਨਸ਼ਟ ਕੀਤਾ ਗਿਆ ਅਤੇ ਸਪਰੇ ਵੀ ਕੀਤੀ ਗਈ। ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਸੇਵਾਦਾਰਾਂ ਅਤੇ ਸੰਗਤਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਉਹ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਮਨਾਉਣ ਅਤੇ ਆਪਣੇ ਘਰ, ਫਰਿਜ ਦੀ ਟਰੇ, ਕੂਲਰਾਂ, ਘਰਾਂ ਦੀਆਂ ਛੱਤਾਂ, ਘਰਾਂ ਦੇ ਬਾਹਰ ਖੜੇ ਪਾਣੀ ਦੇ ਸ੍ਰੋਤਾ ਨੂੰ ਖਤਮ ਕਰਨ ਅਤੇ ਮੱਛਰ ਦੀ ਪੈਦਾਵਾਰ ਨੂੰ ਘਟਾਉਣ ਵਿਚ ਆਪਣਾ ਹਿਸਾ ਪਾਉਣ। ਉਹਨਾਂ ਡੇਂਗੂ ਬੁਖਾਰ ਦੇ ਲੱਛਣ, ਚਿੰਨ, ਨਿਸ਼ਾਨੀਆਂ ਤੇ ਬਚਾਓ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ , ਗੁਰਦੀਪ ਸਿੰਘ,ਅਮਨਪ੍ਰੀਤ ਸਿੰਘ, ਸੀਨੀਅਰ ਫਾਰਮੇਸੀ ਅਫਸਰ ਸੰਦੀਪ ਸਿੰਘ ,ਕੁਲਵਿੰਦਰ ਕੌਰ, ਸਹਾਇਕ ਮਲੇਰੀਆ ਅਫਸਰ ਕੁਲਵੀਰ ਸਿੰਘ, ਸੋਮਨਾਥ, ਸਿਹਤ ਕਰਮਚਾਰੀ ਤੇਜਿੰਦਰ ਸਿੰਘ , ਮਨਜਿੰਦਰ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ, ਬਲਵਿੰਦਰ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ।