ਸ੍ਰੀ ਫ਼ਤਹਿਗੜ੍ਹ ਸਾਹਿਬ/25 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸੁਤੰਤਰਤਾ ਸੰਗਰਾਮੀ ਗਿਆਨੀ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ, ਸਨੌਰ, ਜ਼ਿਲ੍ਹਾ ਪਟਿਆਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਗਰਾ, ਜ਼ਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਵਿੱਦਿਅਕ ਦੌਰਾ ਕੀਤਾ। ਸਨੌਰ ਸਕੂਲ ਦੀ ਪ੍ਰਿੰਸੀਪਲ ਰੇਣੂ ਰਾਣੀ ਅਤੇ ਸੰਗਰੂਰ ਸਕੂਲ ਦੀ ਪ੍ਰਿੰਸੀਪਲ ਵੀਣਾ ਰਾਣੀ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਦਾ ਸਕੂਲ ਦੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਸਬੰਧੀ ਜਾਣਕਾਰੀ ਦੇਣ ਲਈ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੋਨਾਂ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸੁਆਗਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਦੌਰੇ ਲਾਹੇਵੰਦ ਬਣਾਉਣ ਲਈ ਕਾਲਜ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ, ਸਨੌਰ, ਪਟਿਆਲਾ ਦੇ ਅਧਿਆਪਕ ਸ਼ਿਵਾਨੀ ਜਿੰਦਲ, ਰਸ਼ਿਮ ਰਾਣੀ ਅਤੇ ਸੁਨੀਤਾ ਰਾਣੀ, ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਗਰਾ, ਸੰਗਰੂਰ ਦੇ ਅਧਿਆਪਕ ਅਸ਼ਵਨੀ, ਪਰਮਜੀਤ ਸਿੰਘ, ਮਨੂ ਅਤੇ ਸੰਚਿਤਾ ਨੇ ਕਾਲਜ ਵਿਖੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵਿੱਦਿਅਕ ਸਹੂਲਤਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਵਿੱਦਿਅਕ ਦੌਰਾ ਉਨ੍ਹਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਭਰਪੂਰ ਰਿਹਾ ਹੈ।ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ ਜਿਸ ਦੌਰਾਨ ਉਨ੍ਹਾਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ, ਵੈੱਬ ਡਿਜ਼ਾਈਨਿੰਗ ਅਤੇ ਸਾਈਬਰ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮਹਾਨ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਵੀ ਕਰਵਾਏ ਗਏ।ਇਸ ਮੌਕੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਨੈਨਾ ਖੁੱਲਰ, ਡਾ. ਕੰਵਲਦੀਪ ਕੌਰ ਉੱਭਾ ਅਤੇ ਡਾ. ਕਮਲਜੀਤ ਕੌਰ ਸਰਾਓ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਤੇ ਜਾਣਕਾਰੀ ਭਰਭੂਰ ਲੈਕਚਰ ਦਿੱਤੇ ਅਤੇ ਕਾਲਜ ਵਿੱਚ ਮੌਜੂਦ ਵਿੱਦਿਅਕ ਸੁਵਿਧਾਵਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ।