Sunday, July 27, 2025  

ਪੰਜਾਬ

ਹੈਲਪਲਾਈਨ 1076 `ਤੇ ਜ਼ਿਲ੍ਹੇ ਦੇ 1250 ਨਾਗਰਿਕਾਂ ਨੇ ਘਰ ਬੈਠੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲਿਆ : ਡਿਪਟੀ ਕਮਿਸ਼ਨਰ

July 26, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਚਲਾਈ ਜਾ ਰਹੀ 1076 ਹੈਲਪਲਾਈਨ ਸੇਵਾ, ਜ਼ਿਲ੍ਹੇ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਹੈਲਪਲਾਈਨ ਰਾਹੀਂ ਜਨਵਰੀ, 2025 ਤੋਂ ਹੁਣ ਤੱਕ ਜ਼ਿਲ੍ਹੇ ਦੇ 1250 ਨਾਗਰਿਕਾਂ ਨੇ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਦਾ, ਘਰ ਬੈਠੇ ਹੀ ਲਾਭ ਹਾਸਲ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦਿੱਤੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ 1076 'ਤੇ ਫੋਨ ਕਰਕੇ 406 ਪ੍ਰਕਾਰ ਦੀਆਂ ਸੇਵਾਵਾਂ, ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ ਜਾਂ ਮੌਤ ਸਰਟੀਫਿਕੇਟ, ਲੇਬਰ ਕਾਰਡ, ਟਰਾਂਸਪੋਰਟ ਵਿਭਾਗ ਆਦਿ ਵੀ ਸ਼ਾਮਿਲ ਹਨ, ਦਾ ਲਾਭ ਹਾਸਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਦਫਤਰਾਂ ਨਾਲ ਸਬੰਧਤ ਇੰਨ੍ਹਾਂ ਸਰਕਾਰੀ ਸੇਵਾਵਾਂ ਲਈ ਪ੍ਰਾਰਥੀ, ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ ਭਾਵ ਇੰਨ੍ਹਾਂ 406 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ਹੈ ।ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ 1076 ਹੈਲਪ ਲਾਇਨ ਨੰਬਰ ਰਾਹੀਂ ਗ੍ਰਹਿ ਤੇ ਨਿਆਂ ਵਿਭਾਗ ਨਾਲ ਸਬੰਧਤ 46 ਸੇਵਾਵਾਂ, ਲੇਬਰ ਵਿਭਾਗ ਦੀਆਂ 45 ਸੇਵਾਵਾਂ, ਟਰਾਂਸਪੋਰਟ ਵਿਭਾਗ ਦੀਆਂ 39 ਸੇਵਾਵਾਂ, ਮਾਲ ਵਿਭਾਗ ਨਾਲ ਸਬੰਧਤ 48 ਸੇਵਾਵਾਂ, ਸਿਹਤ ਤੇ ਪਰਿਵਾਰ ਭਲਾਈ ਨਾਲ ਸਬੰਧਤ 37 ਸੇਵਾਵਾਂ, ਸਥਾਨਕ ਸਰਕਾਰਾਂ ਵਿਭਾਗ ਦੀਆਂ 12, ਸਮਾਜਿਕ ਸੁਰੱਖਿਆ ਵਿਭਾਗ ਦੀਆਂ 13 ਅਤੇ ਸਾਂਝ ਕੇਂਦਰ ਨਾਲ ਸਬੰਧਤ 17 ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਤੀਨਿਧੀ ਨਿਯੁਕਤ ਕੀਤੇ ਗਏ ਹਨ ਜੋ ਕਿ ਤੈਅ ਸਮੇਂ ਅੰਦਰ ਬਿਨੈਕਾਰਾਂ ਦੇ ਘਰ ਜਾ ਕੇ ਸੇਵਾ ਪ੍ਰਦਾਨ ਕਰਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1076 ਹੈਲਪ ਲਾਈਨ ਰਾਹੀਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ 206, ਪੁਲਿਸ ਵਿਭਾਗ ਦੀਆਂ 292, ਪ੍ਰਸੋਨਲ ਵਿਭਾਗ ਦੀਆਂ 109, ਮਾਲ ਵਿਭਾਗ ਨਾਲ ਸਬੰਧਤ 107, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ 15, ਸਮਾਜਿਕ ਨਿਆ ਤੇ ਘੱਟ ਗਿਣਤੀਆਂ ਨਾਲ ਸੰਬੰਧਿਤ ਵਿਭਾਗ ਦੀਆਂ 237, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨਾਲ ਸੰਬੰਧਿਤ 200, ਲੇਬਰ ਵਿਭਾਗ ਨਾਲ ਸਬੰਧਤ 56 ਅਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ 28 ਸੇਵਾਵਾਂ ਹਾਸਿਲ ਕਰਨ ਲਈ ਨਾਗਰਿਕਾਂ ਵੱਲੋਂ 1076 ਹੈਲਪਲਾਈਨ ਨੰਬਰ ਉੱਤੇ ਸੰਪਰਕ ਕੀਤਾ ਗਿਆ।ਡਾ: ਸੋਨਾ ਥਿੰਦ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦੇ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸਰਕਾਰੀ ਨੁਮਾਂਇੰਦਾ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਲਈ ਸਾਰੀਆਂ ਸਹੂਲਤਾਂ ਮੁਫਤ : ਡਾ. ਦਵਿੰਦਰਜੀਤ ਕੌਰ

ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਲਈ ਸਾਰੀਆਂ ਸਹੂਲਤਾਂ ਮੁਫਤ : ਡਾ. ਦਵਿੰਦਰਜੀਤ ਕੌਰ

350 ਸਾਲਾ ਗੁਰਪੁਰਬ ਮੌਕੇ ਸਰਕਾਰ ਵੱਲੋਂ ਵੋਟ ਬੈਂਕ ਵਧਾਉਣ ਹਿੱਤ ਕੀਤੇ ਗਏ ਅਮਲ ਨਿੰਦਣਯੋਗ : ਮਾਨ

350 ਸਾਲਾ ਗੁਰਪੁਰਬ ਮੌਕੇ ਸਰਕਾਰ ਵੱਲੋਂ ਵੋਟ ਬੈਂਕ ਵਧਾਉਣ ਹਿੱਤ ਕੀਤੇ ਗਏ ਅਮਲ ਨਿੰਦਣਯੋਗ : ਮਾਨ

ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਖੱਟਿਆ ਨਾਮਣਾ

ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਖੱਟਿਆ ਨਾਮਣਾ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪੰਜ ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪੰਜ ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ

ਇੰਦਰਪਾਲ ਸਿੰਘ ਨੇ ਗੇਟ 2025 ਦੀ ਪ੍ਰੀਖਿਆ ਪਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਵਧਾਇਆ ਮਾਣ 

ਇੰਦਰਪਾਲ ਸਿੰਘ ਨੇ ਗੇਟ 2025 ਦੀ ਪ੍ਰੀਖਿਆ ਪਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਵਧਾਇਆ ਮਾਣ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਈਜੀ ਰਜਿਸਟਰੇਸ਼ਨ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਈਜੀ ਰਜਿਸਟਰੇਸ਼ਨ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼

ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸਰਕਾਰੀ ਸਕੂਲਾਂ, ਰਾਸ਼ਨ ਡਿਪੂਆਂ ਤੇ ਆਂਗਣਵਾੜੀ ਕੇਂਦਰਾਂ ਦੇ ਬਾਹਰ ਹੈਲਪਲਾਈਨ ਨੂੰ ਦਰਸਾਉਂਦੇ ਸੂਚਨਾ ਬੋਰਡ ਲਗਾਏ ਜਾਣ: ਜਸਵੀਰ ਸਿੰਘ ਸੇਖੋਂ

ਸਰਕਾਰੀ ਸਕੂਲਾਂ, ਰਾਸ਼ਨ ਡਿਪੂਆਂ ਤੇ ਆਂਗਣਵਾੜੀ ਕੇਂਦਰਾਂ ਦੇ ਬਾਹਰ ਹੈਲਪਲਾਈਨ ਨੂੰ ਦਰਸਾਉਂਦੇ ਸੂਚਨਾ ਬੋਰਡ ਲਗਾਏ ਜਾਣ: ਜਸਵੀਰ ਸਿੰਘ ਸੇਖੋਂ

ਸਿਹਤ ਅਧਿਕਾਰੀਆਂ ਨੇ

ਸਿਹਤ ਅਧਿਕਾਰੀਆਂ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਦੀ ਕੀਤੀ ਚੈਕਿੰਗ  

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਨਸ਼ੇ ਛੱਡਣ ਲਈ ਦਿੱਤੀਆਂ ਜਾ ਰਹੀਆਂ ਦਵਾਈਆਂ ਸਬੰਧੀ ਜਾਂਚ ਕਰਕੇ ਭੇਜੀ ਜਾਵੇ ਰਿਪੋਰਟ: ਡਾ. ਸੋਨਾ ਥਿੰਦ

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਨਸ਼ੇ ਛੱਡਣ ਲਈ ਦਿੱਤੀਆਂ ਜਾ ਰਹੀਆਂ ਦਵਾਈਆਂ ਸਬੰਧੀ ਜਾਂਚ ਕਰਕੇ ਭੇਜੀ ਜਾਵੇ ਰਿਪੋਰਟ: ਡਾ. ਸੋਨਾ ਥਿੰਦ