ਸ੍ਰੀ ਫ਼ਤਹਿਗੜ੍ਹ ਸਾਹਿਬ/28 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਗਲੋਬਲ ਸਕੂਲ ਵਿੱਚ ਉਤਸ਼ਾਹ, ਪਰੰਪਰਾ ਅਤੇ ਸੱਭਿਆਚਾਰਕ ਮਾਣ ਨਾਲ ਭਰਪੂਰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਇਸ ਮੌਕੇ ਬੜੇ ਸੋਹਣੇ ਰਵਾਇਤੀ ਪਹਿਰਾਵੇ ਪਹਿਨ ਕੇ ਤਿਉਹਾਰ ਵਾਲਾ ਮਾਹੌਲ ਬਣਾਇਆ ਹੋਇਆ ਸੀ।ਚੌਥੀ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਆਪਣੀਆਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ, ਜੋ ਕਿ ਭੰਗੜੇ ਅਤੇ ਸ਼ਾਨਦਾਰ ਗਿੱਧੇ ਦੇ ਪ੍ਰਦਰਸ਼ਨਾਂ ਪ ਪੰਜਾਬੀ ਵਿਰਸੇ ਦੀ ਅਮੀਰੀ ਨੂੰ ਦਰਸਾਉਂਦੀਆਂ ਸਨ।ਇਸ ਸਮਾਗਮ ਦਾ ਮੁੱਖ ਆਕਰਸ਼ਣ ਮਿਸ ਤੀਜ 2025 ਮੁਕਾਬਲਾ ਸੀ। ਜਿਸ ਰਾਹੀਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਐਸ਼ਵੀਰ ਕੌਰ ਨੂੰ ਮਿਸ ਤੀਜ 2025 ਦਾ ਤਾਜ ਪਹਿਨਾਇਆ ਗਿਆ, ਜਦੋਂ ਕਿ ਭਵਨੀਸ਼ਾ ਨੂੰ ਸਰਵੋਤਮ ਪੇਸ਼ਕਾਰੀ ਲਈ ਸਨਮਾਨਿਤ ਕੀਤਾ ਗਿਆ, ਅਤੇ ਗੁਰਲੀਨ ਕੌਰ ਨੂੰ ਐਥਨਿਕ ਐਲੀਗੈਂਸ ਦਾ ਖਿਤਾਬ ਦਿੱਤਾ ਗਿਆ।ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਭਾਗੀਦਾਰਾਂ ਦੀ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਇੰਦੂ ਸ਼ਰਮਾ ਨੇ ਤੀਜ ਦੇ ਸੱਭਿਆਚਾਰਕ ਮਹੱਤਵ ’ਤੇ ਚਾਨਣਾ ਪਾਇਆ।ਇਸ ਮੌਕੇ ਲੜਕੀਆਂ ਵੱਲੋਂ ਝੂਟੀਆਂ ਗਈਆਂ ਪੀਂਘਾਂ ਅਤੇ ਰਵਾਇਤੀ ਮਠਿਆਈਆਂ ਦੇ ਸਵਾਦ ਨੇ ਤੀਆਂ ਦੇ ਇਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।