Thursday, July 31, 2025  

ਪੰਜਾਬ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਸੱਦੀ ਮੀਟਿੰਗ 

July 30, 2025
ਸ੍ਰੀ ਫਤਿਹਗੜ੍ਹ ਸਾਹਿਬ/30 ਜੁਲਾਈ :
(ਰਵਿੰਦਰ ਸਿੰਘ ਢੀਂਡਸਾ) 
 
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਅਤੇ ਜ਼ਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਜਰੂਰੀ ਮੀਟਿੰਗ ਸੱਦੀ ਗਈ । ਇਸ ਮੀਟਿੰਗ ਵਿੱਚ ਸਿਵਲ ਸਰਜਨ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿਹਤ ਸਕੱਤਰ, ਸਿਹਤ ਡਾਇਰੈਕਟਰ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਵੱਲੋਂ ਸੂਬਾ ਪੱਧਰੀ ਸਿਵਲ ਸਰਜਨ ਕਾਨਫਰੰਸ ਦੌਰਾਨ ਦਿੱਤੀਆਂ ਹਦਾਇਤਾਂ ਸਬੰਧੀ ਜਾਣੂ ਕਰਵਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਇਨਾਂ ਕੇਂਦਰਾਂ ਵਿੱਚ ਹਲਕਾਅ ਤੋਂ ਬਚਾਅ ਲਈ ਵੈਕਸੀਨ, ਪਰਿਵਾਰ ਭਲਾਈ ਦੇ ਪੰਜ ਤਰ੍ਹਾਂ ਦੇ ਸਾਧਨ , ਲੋੜੀਂਦੀਆਂ ਦਵਾਈਆਂ ਤੇ ਮਰੀਜ਼ਾਂ ਲਈ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਕਰਾਉਣੀ ਆ ਯਕੀਨੀ ਬਣਾਈਆਂ ਜਾਣ। ਉਹਨਾਂ ਕਿਹਾ ਕਿ ਸਿਹਤ ਕੇਂਦਰਾਂ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ ਸਾਰੀਆਂ ਦਵਾਈਆਂ ਅੰਦਰੋਂ ਹੀ ਦਿੱਤੀਆਂ ਜਾਣ ਅਤੇ ਲੋੜੀਂਦੇ ਲੈਬ ਟੈਸਟ ਵੀ ਅੰਦਰੋਂ ਹੀ ਕੀਤੇ ਜਾਣ। ਸਿਵਲ ਸਰਜਨ ਨੇ ਕਿਹਾ ਕਿ ਆਪਰੇਸ਼ਨ ਥੀਏਟਰ, ਐਮਰਜੈਂਸੀ, ਐਮਰਜਂਸੀ ਵਾਰਡ,ਲੇਬਰ ਰੂਮ ਆਦਿ ਥਾਵਾਂ ਤੇ ਆਕਸੀਜਨ ਸਪਲਾਈ ਤੇ ਬਿਜਲੀ ਬੈਕਅਪ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਹਦਾਇਤ ਕੀਤੀ ਕਿ 368 ਕਿਸਮਾਂ ਦੀਆਂ ਜਰੂਰੀ ਦਵਾਈਆਂ ਦਾ ਘੱਟੋ ਘੱਟ ਇੱਕ ਮਹੀਨੇ ਦਾ ਬਫਰ ਸਟਾਕ ਰੱਖਣਾ ਯਕੀਨੀ ਬਣਾਇਆ ਜਾਵੇ। ਉਹਨਾਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਮਿੱਥੇ ਟੀਚੇ ਸਮੇਂ ਸਿਰ ਪੂਰੇ ਕੀਤੇ ਜਾਣ । ਇਸ ਮੌਕੇ ਤੇ ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲਾ ਸਿਹਤ ਅਫਸਰ ਡਾ. ਅਮਨਦੀਪ ਸਿੰਘ, ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ, ਜ਼ਿਲਾ ਐਪੀਡਿਮਾਲੋਜਿਸਟ ਡਾ. ਸੰਪਨ ਅਤਰੀ , ਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਡੀਪੀਐਮ ਕਸੀਤਿਜ ਸੀਮਾ, ਜਿਲਾ ਮਨੀਟਰਿੰਗ ਐਂਡ ਇਵੈਲੂਏਸ਼ਨ ਅਫਸਰ ਵਿਕੀ ਵਰਮਾ ਤੋਂ ਇਲਾਵਾ ਜ਼ਿਲਾ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਫਾਇਰ ਬ੍ਰਿਗੇਡ ਮੰਡੀ ਗੋਬਿੰਦਗੜ੍ਹ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਆਯੁਰਵੇਦ ਕਾਲਜ ਵਿੱਚ ਕੀਤੀ ਮੌਕ ਡ੍ਰਿਲ

ਫਾਇਰ ਬ੍ਰਿਗੇਡ ਮੰਡੀ ਗੋਬਿੰਦਗੜ੍ਹ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਆਯੁਰਵੇਦ ਕਾਲਜ ਵਿੱਚ ਕੀਤੀ ਮੌਕ ਡ੍ਰਿਲ

ਬੀ.ਬੀ.ਐਸ.ਬੀ.ਈ.ਸੀ. ਵਿਖੇ ਓਰੀਏਂਟੇਸ਼ਨ ਪ੍ਰੋਗਰਾਮ 'ਚ ਅਦਾਕਾਰ ਹੌਬੀ ਧਾਲੀਵਾਲ ਨੇ ਕੀਤੀ ਸ਼ਮੂਲੀਅਤ

ਬੀ.ਬੀ.ਐਸ.ਬੀ.ਈ.ਸੀ. ਵਿਖੇ ਓਰੀਏਂਟੇਸ਼ਨ ਪ੍ਰੋਗਰਾਮ 'ਚ ਅਦਾਕਾਰ ਹੌਬੀ ਧਾਲੀਵਾਲ ਨੇ ਕੀਤੀ ਸ਼ਮੂਲੀਅਤ

ਸੈਂਟਰਲ ਜੀਐਸਟੀ ਲੁਧਿਆਣਾ ਨੇ 62 ਕਰੋੜ ਰੁਪਏ ਦੀ ਚੋਰੀ ਦਾ ਪਰਦਾਫਾਸ਼ ਕੀਤਾ; ਦੋ ਨੂੰ ਗ੍ਰਿਫ਼ਤਾਰ ਕੀਤਾ

ਸੈਂਟਰਲ ਜੀਐਸਟੀ ਲੁਧਿਆਣਾ ਨੇ 62 ਕਰੋੜ ਰੁਪਏ ਦੀ ਚੋਰੀ ਦਾ ਪਰਦਾਫਾਸ਼ ਕੀਤਾ; ਦੋ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਵਿੱਚ 214 ਬਾਲ ਭਿਖਾਰੀਆਂ ਨੂੰ ਬਚਾਇਆ ਗਿਆ, 106 ਪਰਿਵਾਰਾਂ ਨਾਲ ਮਿਲਾਏ ਗਏ: ਮੰਤਰੀ

ਪੰਜਾਬ ਵਿੱਚ 214 ਬਾਲ ਭਿਖਾਰੀਆਂ ਨੂੰ ਬਚਾਇਆ ਗਿਆ, 106 ਪਰਿਵਾਰਾਂ ਨਾਲ ਮਿਲਾਏ ਗਏ: ਮੰਤਰੀ

ਪੰਜਾਬ ਕੈਬਨਿਟ ਨੇ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ

ਪੰਜਾਬ ਕੈਬਨਿਟ ਨੇ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ

ਬੱਚਿਆਂ ਦੀ ਤਸਕਰੀ ਜਿਹੇ ਘਿਨੌਣੇ ਅਪਰਾਧਾਂ ਨੂੰ ਇਕਜੁੱਟ ਹੋ ਕੇ ਰੋਕਿਆ ਜਾਵੇ: ਜ਼ਿਲ੍ਹਾ ਤੇ ਸੈਸ਼ਨ ਜੱਜ

ਬੱਚਿਆਂ ਦੀ ਤਸਕਰੀ ਜਿਹੇ ਘਿਨੌਣੇ ਅਪਰਾਧਾਂ ਨੂੰ ਇਕਜੁੱਟ ਹੋ ਕੇ ਰੋਕਿਆ ਜਾਵੇ: ਜ਼ਿਲ੍ਹਾ ਤੇ ਸੈਸ਼ਨ ਜੱਜ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਐਲੂਮਨੀ ਮੀਟ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਐਲੂਮਨੀ ਮੀਟ

ਬੈਲ ਗੱਡੀਆਂ ਦੀ ਦੌੜ ਪੰਜਾਬ ਦੀ ਸ਼ਾਨਦਾਰ ਵਿਰਾਸਤ ਨੂੰ ਦਰਸਾਉਂਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਬੈਲ ਗੱਡੀਆਂ ਦੀ ਦੌੜ ਪੰਜਾਬ ਦੀ ਸ਼ਾਨਦਾਰ ਵਿਰਾਸਤ ਨੂੰ ਦਰਸਾਉਂਦੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਕਾਰਕੁਨ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਕਾਰਕੁਨ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਐਨਸੀਸੀ ਯੂਨਿਟ ਨੇ ਕਾਰਗਿਲ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਦੇਸ਼ ਭਗਤ ਯੂਨੀਵਰਸਿਟੀ ਦੀ ਐਨਸੀਸੀ ਯੂਨਿਟ ਨੇ ਕਾਰਗਿਲ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ