ਸ੍ਰੀ ਫ਼ਤਹਿਗੜ੍ਹ ਸਾਹਿਬ/31 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ 100 ਤੋਂ ਵੱਧ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਸਾਹਮਣੇ ਰੁੱਖ ਲਗਾਉਣ ਦੀ ਮੁਹਿੰਮ ਦਾ ਸਫ਼ਲ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ, ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣਾ ਅਤੇ ਹਰੇ-ਭਰੇ ਵਾਤਾਵਰਣ ਸਬੰਧੀ ਜਾਗਰੂਕਤਾ ਫੈਲਾਉਣਾ ਸੀ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਸੁਰੱਖਿਆ ਹਰ ਨਾਗਰਿਕ ਦਾ ਨੈਤਿਕ ਫਰਜ਼ ਹੈ, ਇਸ ਲਈ ਵਾਤਾਵਰਣ ਨੂੰ ਬਚਾਉਣ ਲਈ ਹਰ ਕਿਸੇ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਸਮਾਗਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਚੇਅਰਪਰਸਨ ਡੀ.ਐਲ.ਐਸ.ਏ. ਅਰੁਣ ਗੁਪਤਾ, ਸੀ.ਜੇ.ਐਮ., ਸਕੱਤਰ, ਡੀ.ਐਲ.ਐਸ.ਏ. ਅਸ਼ੋਕ ਕੁਮਾਰ ਚੌਹਾਨ, ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਅਤੇ ਡਿਫੈਂਸ ਕਾਊਂਸਲ ਸਰਤਾਜ ਸਿੰਘ ਸੋਢੀ ਸਮੇਤ ਪਤਵੰਤੇ ਸੱਜਣ ਸ਼ਾਮਲ ਹੋਏ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰਾਂ ਪ੍ਰੋ. ਬੀਰਿੰਦਰ ਸਿੰਘ ਸਰਾਓ, ਪ੍ਰੋ. ਰਵਿੰਦਰ ਕੌਰ, ਪ੍ਰੋ. ਹਰਭਿੰਦਰ ਸਿੰਘ, ਡਾ. ਨੈਨਾ ਖੁੱਲਰ ਅਤੇ ਪ੍ਰੋ. ਹਰਮਨਜੋਤ ਕੌਰ ਦੀ ਅਗਵਾਈ ਵਿਚ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਵਿਦਿਆਰਥੀਆਂ ਵਿੱਚ ਵਾਤਾਵਰਣ ਜਾਗਰੂਕਤਾ ਸਬੰਧੀ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕੀਤਾ ਗਿਆ।