ਪਠਾਨਕੋਟ , 31 ਜੁਲਾਈ (ਰਮਨ ਕਾਲੀਆ)
ਪਿਛਲੇ ਦਿਨ ਸ.ਭਗਵੰਤ ਸਿੰਘ ਮਾਨ ਮੱਖ ਮੰਤਰੀ ਪੰਜਾਬ ਵੱਲੋਂ ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਦਿੱਤੇ ਹਨ ਉਪਰੋਕਤ ਮੁਲਾਜਮਾਂ ਵਿੱਚੋਂ 17 ਮੁਲਾਜਮ ਜਿਲ੍ਹਾ ਪਠਾਨਕੋਟ ਦੇ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਕਾਨੂੰਨੀ ਤੇ ਪ੍ਰਸ਼ਾਸਕੀ ਅੜਿੱਕੇ ਦੂਰ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰ ਕੇ ਇਨ੍ਹਾਂ ਨਾਲ ਲੱਗਿਆ ਕੰਟਰੈਕਟ ਦਾ ਸ਼ਬਦ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲਿਆਂ ਸਦਕਾ ਹੀ ਇਨ੍ਹਾਂ ਮੁਲਾਜਮਾਂ ਨੂੰ ਪੱਕਿਆਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਤੱਕ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਮੁਲਾਜਮਾਂ ਨਾਲ ਧੱਕਾ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਮੁਲਾਜਮਾਂ ਦੇ ਸੁਪਨੇ ਸੱਚ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਹੱਕਾਂ ਤੋਂ ਬਾਂਝਿਆ ਰੱਖਿਆ ਗਿਆ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਉਪਰਾਲੇ ਕੀਤੇ ਜਾ ਹਨ ਕਿ ਲੋਕਾਂ ਨੂੰ ਚੰਗੀ ਸਿਹਤ ਮਿਲੇ, ਚੰਗੀ ਸਿੱਖਿਆ ਮਿਲੇ, ਬਿਜਲੀ ਫ੍ਰੀ, ਪੀਣ ਵਾਲਾ ਸੁੱਧ ਪਾਣੀ ਮਿਲੇ ਅਤੇ ਲੋਕਾਂ ਦਾ ਬੁਨਿਆਦੀ ਢਾਂਚਾ ਸਰਕਾਰ ਵੱਲੋਂ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਦਫ਼ਾ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਇਹ ਆਪਣੇ ਆਪ ਵਿੱਚ ਇਕ ਇਤਿਹਾਸ ਹੈ।