ਸ੍ਰੀ ਫ਼ਤਹਿਗੜ੍ਹ ਸਾਹਿਬ/4 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਭਾਰਤੀ ਜਨਤਾ ਪਾਰਟੀ ਦੀ ਸਰਹਿੰਦ ਵਿਖੇ ਭਾਜਪਾ ਦੇ ਜਿਲਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਇੱਕ ਇਕੱਤਰਤਾ ਹੋਈ।ਜਿਸ ਵਿੱਚ ਜ਼ਿਲ੍ਹਾ ਚੋਣ ਇੰਚਾਰਜ ਸਾਬਕਾ ਮੰਤਰੀ ਤੀਕਸ਼ਨ ਸੂਦ ਅਤੇ ਜਿਲਾ ਚੋਣ ਅਬਜ਼ਰਵਰ ਬੀਬਾ ਅਮਨਜੋਤ ਕੌਰ ਰਾਮੂਵਾਲੀਆ ਉਚੇਚੇ ਤੌਰ 'ਤੇ ਸ਼ਾਮਿਲ ਹੋਏ । ਇਸ ਮੌਕੇ ਦੂਜੀ ਵਾਰ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਦੀਦਾਰ ਸਿੰਘ ਭੱਟੀ ਨੂੰ ਲਗਾਤਰ ਦੂਸਰੀ ਵਾਰ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ। ਤੀਕਸ਼ਨ ਸੂਦ ਅਤੇ ਅਮਨਜੋਤ ਕੌਰ ਰਾਮੂਵਾਲੀਆ ਨੇ ਇਸ ਮੌਕੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਹਾਈ ਕਮਾਨ ਦੇ ਹੁਕਮਾਂ ਤਹਿਤ ਜ਼ਿਲ੍ਹੇ ਦੀ ਚੋਣ ਕਰਵਾਈ ਗਈ ਸੀ ਅਤੇ ਚੋਣ ਵਿੱਚ ਦੀਦਾਰ ਸਿੰਘ ਭੱਟੀ ਦੇ ਹੱਕ ਵਿੱਚ ਵਰਕਰਾਂ ਵੱਲੋਂ ਸਹਿਮਤੀ ਜਤਾਈ ਗਈ, ਜਿਸ ਕਰਕੇ ਉਹਨਾਂ ਨੂੰ ਦੂਸਰੀ ਵਾਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ । ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਹਾਈ ਕਮਾਨ ਵੱਲੋਂ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਥਾਪ ਕੇ ਜੋ ਮਾਣ ਬਖਸ਼ਿਆ ਗਿਆ ਹੈ ਉਸ ਲਈ ਉਹ ਸਮੁੱਚੇ ਵਰਕਰਾਂ,ਅਹੁਦੇਦਾਰਾਂ ਅਤੇ ਪਾਰਟੀ ਲੀਡਰਸ਼ਿਪ ਦੇ ਧੰਨਵਾਦੀ ਹਨ। ਉਹਨਾਂ ਕਿਹਾ ਕਿ ਉਹ ਵਿਸ਼ਵਾਸ ਦਵਾਉਂਦੇ ਹਨ ਕਿ ਉਹ ਪਾਰਟੀ ਦੀ ਬੇਹਤਰੀ ਲਈ ਅੱਗੋਂ ਵੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ।