Tuesday, October 28, 2025  

ਪੰਜਾਬ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਹਿੰਦ ਵਿਖੇ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ

August 06, 2025

ਸ੍ਰੀ ਫਤਹਿਗੜ੍ਹ ਸਾਹਿਬ/6 ਅਗਸਤ:

(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ *ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ ਦਾ ਵਿੱਤੀ ਸੋ਼ਸਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਗੈਸ ਏਜੰਸੀਆਂ ਵਿੱਚ ਗੈਸ ਉਪਭੋਗਤਾਵਾਂ ਦੀ ਕਿਸੇ ਵੀ ਪੜਾਅ 'ਤੇ ਖੱਜਲ ਖੁਆਰੀ ਜਾਂ ਵਿੱਤੀ ਲੁੱਟ ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗੈਸ ਏਜੰਸੀ ਮਾਲਕ ਜਾਂ ਕਰਮਚਾਰੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਂਚ ਪੜਤਾਲ ਦੌਰਾਨ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੇ ਤੋਲ ਕੰਡੇ ਸਬੰਧੀ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਸਬੰਧੀ ਲੁੱਟ ਖਸੁੱਟ ਨੂੰ ਸਖਤੀ ਨਾਲ ਰੋਕਣ ਲਈ ਸਬੰਧਤ ਗੈਸ ਏਜੰਸੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਡੀ.ਐਫ.ਐਸ.ਸੀ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਗੈਸ ਏਜੰਸੀਆਂ ਖਿਲਾਫ਼ ਵਿਭਾਗੀ ਕਾਰਵਾਈ ਆਰੰਭੀ ਜਾਵੇ ਅਤੇ ਇਸ ਵਿੱਚ ਕਿਸੇ ਵੀ ਢਿੱਲਮਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਜ਼ਿਲ੍ਹੇ ਦੀਆਂ ਮੰਡੀਆਂ ਚੋਂ ਬੀਤੀ ਸ਼ਾਮ ਤੱਕ 2 ਲੱਖ 42 ਹਜ਼ਾਰ 541 ਮੀਟਰਕ ਟਨ ਝੋਨੇ ਦੀ ਖਰੀਦ: ਡਾ. ਸੋਨਾ ਥਿੰਦ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ