ਸ੍ਰੀ ਫ਼ਤਹਿਗੜ੍ਹ ਸਾਹਿਬ/ 7 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਕਮਰਸ ਵਿਭਾਗ ਵੱਲੋਂ ਸੈਸ਼ਨ 2025-2026 ਲਈ ਕਮਰਸ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਇਹ ਐਸੋਸੀਏਸ਼ਨ ਹਰ ਸਾਲ ਕਾਲਜ ਦੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ, ਸਮਾਜ ਭਲਾਈ ਦੇ ਕਾਰਜਾਂ ਅਤੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਵਿਕਸਤ ਕਰਨ ਲਈ ਗਿਆਨ ਭਰਪੂਰ ਸਮਾਗਮਾਂ ਦਾ ਆਯੋਜਨ ਕਰਦੀ ਹੈ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸਮੀਰ ਸਿੰਘ ਨੇ ਕਮਰਸ ਐਸੋਸੀਏਸ਼ਨ ਲਈ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਕਮਰਸ ਵਿਭਾਗ ਦੇ ਵਿਦਿਆਰਥੀਆਂ ਦਾ ਇਹ ਸੰਗਠਨ ਹਰ ਸਾਲ ਵੱਖ ਵੱਖ ਉਸਾਰੂ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਂਦਾ ਹੈ ਅਤੇ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾ ਸ੍ਰੋਤ ਬਣਦਾ ਹੈ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵੀ ਕਮਰਸ ਐਸੋਸੀਏਸ਼ਨ ਦੇ ਨਵੇ ਚੁਣੇ ਗਏ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਸੁਸਾਇਟੀ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤੀ ਗਈ ਅਤੇ ਇਸ ਮੌਕੇ ਵਿਭਾਗ ਦੇ ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਨੂੰ ਕਮਰਸ ਐਸੋਸੀਏਸ਼ਨ ਦੇ ਟੀਚਰ ਇੰਚਾਰਜ ਨਿਯੁਕਤ ਕੀਤਾ ਗਿਆ। ਵਰਣਨਯੋਗ ਹੈ ਕਿ ਇਸ ਚੋਣ ਵਿੱਚ ਕਮਰਸ ਵਿਭਾਗ ਦੇ ਐਮ.ਕਾਮ. ਭਾਗ ਦੂਸਰਾ ਦੀ ਹੋਣਹਾਰ ਵਿਦਿਆਰਥਣ ਜਸਮੀਨ ਕੌਰ ਨੂੰ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਕਮਲਪ੍ਰੀਤ ਕੌਰ ਨੂੰ ਉਪ ਪ੍ਰਧਾਨ, ਸਿਮਰਪ੍ਰੀਤ ਕੌਰ ਨੂੰ ਸਕੱਤਰ, ਹਰਸ਼ਦੀਪ ਕੌਰ ਨੂੰ ਫਾਈਨਾਂਸ ਸਕੱਤਰ, ਗੁਰਲੀਨ ਕੌਰ, ਸੁਖਪ੍ਰੀਤ ਕੌਰ ਅਤੇ ਇੰਦਰਪ੍ਰੀਤ ਸਿੰਘ ਨੂੰ ਜੁਆਇੰਟ ਸਕੱਤਰ, ਮੰਨਤਪ੍ਰੀਤ ਕੌਰ ਅਤੇ ਨਵਨੀਤ ਕੌਰ ਨੂੰ ਕੈਸ਼ੀਅਰ, ਜਸ਼ਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਘੋਸ਼ਿਤ ਕੀਤਾ ਗਿਆ। ਇਸ ਮੌਕੇ ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ ਅਤੇ ਹੋਰ ਅਧਿਆਪਕ ਸਾਹਿਬਾਨ ਹਾਜ਼ਰ ਸਨ।