ਸ੍ਰੀ ਫ਼ਤਹਿਗੜ੍ਹ ਸਾਹਿਬ/8 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਸ੍ਰੀ ਫਤਹਿਗੜ੍ਹ ਸਾਹਿਬ ਵੱਲੋਂ 2025 ਬੈਚ ਦੇ ਨਵੇਂ ਵਿਦਿਆਰਥੀਆਂ ਲਈ ਕਰਵਾਏ ਗਏ ਓਰੀਏਂਟੇਸ਼ਨ ਪ੍ਰੋਗਰਾਮ ਦੌਰਾਨ ਡਾ. ਅਵਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬ੍ਰਹਿਮੰਡ ਦੇ ਰਹੱਸ ਵਿਸ਼ੇ ਉੱਤੇ ਇਕ ਜਾਣਕਾਰੀ ਭਰਪੂਰ ਲੈਕਚਰ ਦਿੱਤਾ। ਉਨ੍ਹਾਂ ਨੇ ਤਾਰਿਆਂ, ਗਲੈਕਸੀਆਂ, ਬਲੈਕ ਹੋਲ ਅਤੇ ਬਿਗ ਬੈਂਗ ਸਿਧਾਂਤ ਬਾਰੇ ਆਸਾਨ ਅਤੇ ਵਿਗਿਆਨਕ ਢੰਗ ਨਾਲ ਜਾਣੂ ਕਰਵਾਇਆ। ਪ੍ਰੋਗਰਾਮ ਦੇ ਅੰਤ ਵਿੱਚ ਉਨ੍ਹਾਂ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ ” ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਵੱਲੋਂ ਰੀਲੀਜ਼ ਕੀਤੀ ਗਈ।ਉਨ੍ਹਾਂ ਨੇ ਕਿਹਾ ਕਿ ਇਹ ਕਿਤਾਬ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੂਚੀ ਅਤੇ ਸੋਚ ਨੂੰ ਨਿਖਾਰਨ ਵਿੱਚ ਕਾਫੀ ਮਦਦਗਾਰ ਸਾਬਤ ਹੋਵੇਗੀ।ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ , ਨਵੇਂ ਵਿਦਿਆਰਥੀ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।