ਚੰਡੀਗੜ੍ਹ, 14 ਅਗਸਤ
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਪਾਕਿਸਤਾਨ ਦੇ ISI-ਸਮਰਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ, ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭੁੱਲਰ ਪਿੰਡ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਰਾਮਪੁਰਾ ਪਿੰਡ ਦੇ ਵਸਨੀਕ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ।
ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 86P ਹੈਂਡ ਗ੍ਰਨੇਡ ਅਤੇ ਇੱਕ 9MM ਪਿਸਤੌਲ ਦੇ ਨਾਲ-ਨਾਲ ਪੰਜ ਕਾਰਤੂਸ ਬਰਾਮਦ ਕੀਤੇ ਹਨ।
ਇਹ ਘਟਨਾਕ੍ਰਮ ਆਜ਼ਾਦੀ ਦਿਵਸ ਤੋਂ ਪਹਿਲਾਂ ਅਤੇ ਪੰਜਾਬ ਪੁਲਿਸ ਵੱਲੋਂ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86P ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕਰਨ ਤੋਂ ਦੋ ਦਿਨ ਬਾਅਦ ਆਇਆ ਹੈ।