ਸ੍ਰੀ ਫ਼ਤਹਿਗੜ੍ਹ ਸਾਹਿਬ/16 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਵਿਖੇ ਧੀਆਂ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਐਸ.ਡੀ.ਐਮ. ਬੱਸੀ ਪਠਾਣਾ ਹਰਵੀਰ ਕੌਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਵਲੋਂ ਮੁੱਖ ਮਹਿਮਾਨ ਹਰਵੀਰ ਕੌਰ ਦਾ ਕਾਲਜ ਪਹੁੰਚਣ ਤੇ ਸਵਾਗਤ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਤਰਾਂ ਦੇ ਤਿਉਹਾਰ ਜਿੱਥੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਦੇ ਹਨ ਉੱਥੇ ਹੀ ਵਿਦਿਆਰਥੀਆਂ ਵਿੱਚ ਇੱਕ ਨਵਾਂ ਜੋਸ਼ ਭਰਦੇ ਹਨ। ਐਸ.ਡੀ.ਐਮ ਹਰਵੀਰ ਕੌਰ ਨੇ ਵਿਦਿਆਰਥੀਆਂ ਨਾਲ ਰੂਬਰੂ ਹੁੰਦੇ ਹੋਏ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਸਾਡੇ ਸਮਾਜ ਨੂੰ ਇੱਕ ਬਿਹਤਰ ਸੇਧ ਦੇਣ ਦੇ ਲਈ ਕੰਮ ਕਰਦੇ ਹਨ। ਉਹਨਾਂ ਵੱਲੋਂ ਕਾਲਜ ਵੱਲੋਂ ਕੀਤੇ ਗਏ ਇਸ ਉਪਰਾਲੇ ਲਈ ਸਮੂਹ ਸਟਾਫ਼ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਗਈ। ਕਾਲਜ ਵਿਖੇ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਵੱਖ ਵੱਖ ਮੁਕਾਬਲੇ ਕਰਵਾਏ ਗਏ। ਜਿਹਨਾਂ ਵਿੱਚ ਵਿਦਿਆਰਥੀਆਂ ਵੱਲੋਂ ਵਧ ਚੜ੍ਹ ਕੇ ਭਾਗ ਲਿਆ ਗਿਆ।