ਸ੍ਰੀ ਫਤਿਹਗੜ੍ਹ ਸਾਹਿਬ/20 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਤਿੰਨ ਦਿਨਾਂ ਰੋਜਾ ਸ਼ਰੀਫ ਉਰਸ਼ ਜੋ ਸਰਹਿੰਦ ਵਿਖੇ 21 ਤੋਂ 23 ਅਗਸਤ ਤੱਕ ਮਨਾਇਆ ਜਾ ਰਿਹਾ ਹੈ ਉਸ ਦੌਰਾਨ ਸਿਹਤ ਵਿਭਾਗ ਵੱਲੋਂ ਸ਼ਰਧਾਲੂਆਂ ਨੂੰ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ , ਇਸ ਸਬੰਧੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਸੇਵਾਵਾਂ ਪ੍ਰਦਾਨ ਵਾਲੇ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਨਾਲ ਮੀਟਿੰਗ ਕੀਤੀ ਅਤੇ ਡਿਊਟੀਆਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ। ਸਿਵਲ ਸਰਜਨ ਨੇ ਦੱਸਿਆ ਕਿ ਰੋਜ਼ਾ ਸ਼ਰੀਫ ਦੌਰਾਨ ਸ਼ਰਧਾਲੂਆਂ ਨੂੰ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਆਰਜੀ ਡਿਸਪੈਂਸਰੀ ਤਾਇਨਾਤ ਕੀਤੀ ਜਾਵੇਗੀ , ਇਸ ਡਿਸਪੈਂਸਰੀ ਵਿੱਚ ਸਵੇਰੇ, ਸ਼ਾਮ ਅਤੇ ਰਾਤ ਦੀ ਡਿਊਟੀ ਤੇ ਡਾਕਟਰ ,ਫਾਰਮਾਸਿਸਟ ਅਤੇ ਦਰਜਾ ਚਾਰ ਕਰਮਚਾਰੀਆਂ ਦਾ ਤਿੰਨ ਦਿਨ ਦਾ ਰੋਸ਼ਟਰ ਬਣਾ ਕੇ ਡਿਊਟੀ ਲਗਾਈ ਜਾ ਚੁੱਕੀ ਅਤੇ ਲੋੜ ਅਨੁਸਾਰ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਚੁੱਕਾ ਹੈ। ਉਹਨਾਂ ਦੱਸਿਆ ਕਿ ਡਿਸਪੈਂਸਰੀ ਦੇ ਨਾਲ ਨਾਲ ਸਟਾਫ ਅਤੇ ਦਵਾਈਆਂ ਸਮੇਤ ਇੱਕ ਐਂਬੂਲੈਂਸ ਵੀ ਤਾਇਨਾਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸ਼ਰਧਾਲੂਆਂ ਦੇ ਖਾਣ ਪੀਣ ਦਾ ਧਿਆਨ ਰੱਖਦੇ ਹੋਏ ਇਕ ਫੂਡ ਟੀਮ ਦੀ ਡਿਊਟੀ ਵੀ ਲਗਾਈ ਗਈ ਹੈ ਜੋ ਖਾਣ ਪੀਣ ਦੀਆਂ ਦੁਕਾਨਾਂ ਅਤੇ ਲੰਗਰਾ ਦੀ ਦੇਖ ਰੇਖ ਕਰੇਗੀ ਅਤੇ ਵਿਭਾਗ ਦੀਆਂ ਟੀਮਾਂ ਵੱਲੋਂ ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਵੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਸਾਰੇ ਪ੍ਰਬੰਧ ਲਈ ਜਿਲਾ ਸਿਹਤ ਅਫਸਰ ਡਾ. ਅਮਨਦੀਪ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਤੇ ਜ਼ਿਲਾ ਸਿਹਤ ਅਫਸਰ ਡਾ. ਅਮਨਦੀਪ ਸਿੰਘ, ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਸਹਾਇਕ ਮਲੇਰੀਆ ਅਫਸਰ ਸੋਮਨਾਥ ਤੇ ਕੁਲਵੀਰ ਸਿੰਘ ਵੀ ਹਾਜ਼ਰ ਸਨ।