ਸ੍ਰੀ ਫ਼ਤਹਿਗੜ੍ਹ ਸਾਹਿਬ/20 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਪ੍ਰਮੁੱਖ ਸਕੱਤਰ,ਸਥਾਨਕ ਸਰਕਾਰ ਵਿਭਾਗ ਪੰਜਾਬ ਅਤੇ ਵਧੀਕ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਹਦੂਦ 'ਚ ਪੈਂਦੀ ਜਾਇਦਾਦ ਦੇ ਮਾਲਕਾਂ ਨੂੰ ਵਿਭਾਗ ਵੱਲੋਂ ਸਹੂਲਤ ਦਿੱਤੀ ਗਈ ਹੈ ਕਿ ਜੇਕਰ ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ 31/8/25 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ 'ਚ ਜਮ੍ਹਾਂ ਕਰਵਾ ਦਿੰਦੇ ਹਨ ਤਾਂ ਉਕਤ ਪ੍ਰਾਪਰਟੀ ਟੈਕਸ ਤੋਂ ਕੋਈ ਜ਼ੁਰਮਾਨਾ ਜਾਂ ਵਿਆਜ਼ ਨਹੀਂ ਵਸੂਲਿਆ ਜਾਵੇਗਾ।ਉਹ ਇਲਾਕਾ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਮਕਾਨ ਜਾਂ ਦੁਕਾਨ ਦਾ ਬਣਦਾ ਪ੍ਰਾਪਰਟੀ ਟੈਕਸ ਸਮੇਂ ਸਿਰ ਨਗਰ ਕੌਂਸਲ ਕੋਲ ਜਮ੍ਹਾਂ ਕਰਵਾ ਕੇ ਵਿਭਾਗ ਵੱਲੋਂ ਦਿੱਤੇ ਜਾ ਰਹੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।ਉਕਤ ਦਾਅਵਾ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕਾਰਜਸਾਧਕ ਅਫਸਰ ਚੇਤਨ ਸ਼ਰਮਾ ਨੇ ਇੱਕ ਪ੍ਰੈੱਸ ਨੋਟ ਰਾਹੀਂ ਕੀਤਾ।