ਸ੍ਰੀ ਫ਼ਤਹਿਗੜ੍ਹ ਸਾਹਿਬ/ 20 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਫਿਜ਼ਿਕਸ ਵਿਭਾਗ ਵੱਲੋਂ ਐਂਟੀ-ਰੈਗਿੰਗ ਸਪਤਾਹ ਦੇ ਤਹਿਤ ਸਲੋਗਨ ਲੇਖਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰੈਗਿੰਗ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸੀ। ਸਮਾਗਮ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਰਚਨਾਤਮਕ ਸੋਚ ਨੂੰ ਸਲੋਗਨਾਂ ਰਾਹੀਂ ਪ੍ਰਗਟ ਕੀਤਾ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾ ਸਿਰਫ਼ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਦੀਆਂ ਹਨ, ਸਗੋਂ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।