ਸ੍ਰੀ ਫਤਿਹਗੜ੍ਹ ਸਾਹਿਬ /21 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਅਚਨਚੇਤ ਚੈਕਿੰਗ ਕੀਤੀ, ਇਸ ਚੈਕਿੰਗ ਦੌਰਾਨ ਸਮੂਹ ਸਟਾਫ ਡਿਊਟੀ ਤੇ ਹਾਜ਼ਰ ਪਾਇਆ ਗਿਆ, ਨਿਰਧਾਰਿਤ ਦਵਾਈਆਂ ਦਾ ਸਟਾਕ ਵੀ ਲੋੜੀਂਦੀ ਮਾਤਰਾ ਵਿੱਚ ਉਪਲਬਧ ਪਾਇਆ ਗਿਆ। ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਲੀਨਿਕ ਵਿੱਚ ਇਲਾਜ ਕਰਾਉਣ ਲਈ ਆਉਂਦੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ ਅਤੇ ਜੱਚਾ ਬੱਚਾ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਤਵੱਜੋ ਦਿੰਦੇ ਹੋਏ ਗਰਭਵਤੀਆਂ ਦੀ ਅਰਲੀ ਰਜਿਸਟਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਰਜਿਸਟਰੇਸ਼ਨ ਦੌਰਾਨ ਹਾਈ ਰਿਸਕ ਕੇਸਾਂ ਦੀ ਲਿਸਟ ਬਣਾ ਕੇ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।