ਸ੍ਰੀ ਫਤਿਹਗੜ੍ਹ ਸਾਹਿਬ/22 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਭਰ ਅੰਦਰ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਸਰਕਾਰੀ ਦਫਤਰਾਂ ਅਤੇ ਵੱਖ-ਵੱਖ ਅਦਾਰਿਆਂ ਵਿੱਚ ਮੱਛਰ ਦੇ ਲਾਰਵੇ ਸਬੰਧੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ, ਸਰਹਿੰਦ ਤੇ ਫਤਿਹਗੜ੍ਹ ਸਾਹਿਬ ਵਿੱਚ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਦੀ ਦੇਖ ਰੇਖ ਹੇਠ ਕੀਤੀਆਂ ਜਾ ਰਹੀਆਂ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਸਿਵਲ ਸਰਜਨ ਵੱਲੋਂ ਚੈਕਿੰਗ ਕੀਤੀ ਗਈ ।ਇਸ ਮੌਕੇ ਤੇ ਦਫਤਰਾਂ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਦਿਆਂ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਤੇ ਹੋਰ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ । ਉਹਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ ਇਸ ਲਈ ਗਮਲਿਆਂ, ਕੂਲਰਾਂ, ਫਰਿਜ ਦੀ ਟਰੇ ਵਿੱਚ ਜਾਂ ਕਿਤੇ ਹੋਰ ਪਾਣੀ ਨੂੰ ਖੜਾ ਨਾ ਹੋਣ ਦਿੱਤਾ ਜਾਵੇ ਉਹਨਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰੀਆਂ ਬਾਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ, ਮੱਛਰ ਭਜਾਊ ਕਰੀਮਾਂ, ਜਾਲੀਦਾਰ ਦਰਵਾਜੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਸਰਕਾਰੀ ਸਿਹਤ ਕੇਂਦਰਾਂ ਵਿੱਚ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਤੇ ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ,ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ,ਅਮਨਪ੍ਰੀਤ ਸਿੰਘ, ਇਨਸੈਕਟ ਕੁਲੇਕਟਰ ਮਨਦੀਪ ਕੌਰ, ਸਿਹਤ ਕਰਮਚਾਰੀ ਜਗਰੂਪ ਸਿੰਘ, ਹਰੀ ਸਿੰਘ, ਬਰੀਡ ਚੈੱਕ ਕਰ ਹਰਦੀਪ ਸਿੰਘ ਅਤੇ ਨਰਸਿੰਗ ਵਿਦਿਆਰਥੀ ਆਦਿ ਹਾਜ਼ਰ ਸਨ।