ਸ੍ਰੀ ਫ਼ਤਹਿਗੜ੍ਹ ਸਾਹਿਬ/23 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਇੱਕ ਕੁਸ਼ਲ ਅਤੇ ਇਮਾਨਦਾਰ ਤਫਤੀਸ਼ੀ ਅਫ਼ਸਰ ਵਜੋਂ ਜਾਣੇ ਜਾਂਦੇ ਜੀ.ਆਰੀ.ਪੀ. ਥਾਣਾ ਸਰਹਿੰਦ ਦੇ ਐਸ.ਐਚ.ਓ. ਇੰਸਪੈਕਟਰ ਰਤਨ ਲਾਲ ਨੂੰ ਡੀ.ਜੀ.ਪੀ. ਪੰਜਾਬ ਵੱਲੋਂ ਤਿੰਨ ਮਹੀਨਿਆਂ 'ਚ ਦੂਸਰੀ ਵਾਰ ਕੰਮੈਨਡੇਸ਼ਨ ਡਿਸਕ ਨਾਲ ਸਨਮਾਨਤ ਕੀਤੇ ਜਾਣ ਦਾ ਸਮਾਚਾਰ ਹੈ।ਇਹ ਸਨਮਾਨ ਇੰਸਪੈਕਟਰ ਰਤਨ ਲਾਲ ਨੂੰ ਐਸ.ਐਚ.ਓ. ਜੀ.ਆਰ.ਪੀ. ਥਾਣਾ ਸਰਹਿੰਦ ਵਜੋਂ ਆਪਣੀ ਡਿਊਟੀ ਪੂਰੀ ਲਗਨ ਨਾਲ ਕਰਨ ਅਤੇ ਸੰਗੀਨ ਅਪਰਾਧਿਕ ਮਾਮਲਿਆਂ ਨੂੰ ਸੁਲਝਾਉਣ ਲਈ ਉਨ੍ਹਾਂ ਵੱਲੋਂ ਕੀਤੀ ਗਈ ਮਿਹਨਤ ਬਦਲੇ ਦਿੱਤੇ ਜਾਣ ਦੀ ਸੂਚਨਾ ਹੈ।ਡੀ.ਜੀ.ਪੀ. ਪੰਜਾਬ ਵੱਲੋਂ ਭੇਜੀ ਗਈ ਕੰਮੈਨਡੇਸ਼ਨ ਡਿਸਕ ਇੰਸਪੈਕਟਰ ਰਤਨ ਲਾਲ ਨੂੰ ਸਪੈਸ਼ਲ ਡੀ.ਜੀ.ਪੀ. ਰੇਲਵੇਜ਼ ਸ਼ਸ਼ੀ ਪ੍ਰਭਾ ਦਿਵੇਦੀ ਵੱਲੋਂ ਪ੍ਰਦਾਨ ਕੀਤੀ ਗਈ।ਇਸ ਸਨਮਾਨ ਲਈ ਆਪਣੇ ਸੀਨੀਅਰ ਅਧਿਕਾਰੀਆਂ ਦਾ ਅਤੇ ਆਪਣੀ ਸਮੁੱਚੀ ਟੀਮ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਇੰਸਪੈਕਟਰ ਰਤਨ ਲਾਲ ਨੇ ਕਿਹਾ ਕਿ ਉਹ ਅੱਗੋਂ ਵੀ ਆਪਣੀ ਡਿਊਟੀ ਪੂਰੀ ਸ਼ਿੱਦਤ ਅਤੇ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ।ਇਸ ਮੌਕੇ ਆਈ.ਜੀ. ਰੇਲਵੇਜ਼ ਬਲਜੀਤ ਸਿੰਘ ਰਾਠੌਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜ਼ੂਦ ਸਨ।