ਪਠਾਨਕੋਟ - 25 ਅਗਸਤ ( ਰਮਨ ਕਾਲੀਆ)
ਜ਼ਿਲ੍ਹਾ ਮੈਜਿਸਟਰੇਟ-ਕਮ -ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਓਪਲ ਨੇ ਜ਼ਿਲ੍ਹਾ ਪਠਾਨਕੋਟ ਵਿੱਚ ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ, ਕਾਲਜ਼ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਮਿਤੀ 26.08.2025 ਨੂੰ ਛੁੱਟੀ ਘੋਸ਼ਿਤ ਕੀਤੀ ਹੈ।
ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਸਕੂਲ/ਕਾਲਜ਼/ਵਿੱਦਿਅਕ ਅਦਾਰੇ ਵਿੱਚ ਬੋਰਡ/ ਯੂਨੀਵਰਸਿਟੀ ਵੱਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਹੈ ਤਾਂ ਇਹ ਹੁਕਮ ਉਸ ਤੇ ਲਾਗੂ ਨਹੀਂ ਹੋਵੇਗਾ।