Friday, August 29, 2025  

ਪੰਜਾਬ

ਧਰਮ ਸਿੰਘ ਕਲੌੜ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਬਰ ਨਿਯੁਕਤ ਕੀਤੇ ਜਾਂਦੇ ਹਨ : ਟਿਵਾਣਾ

August 28, 2025
 
 
ਸ੍ਰੀ ਫ਼ਤਹਿਗੜ੍ਹ ਸਾਹਿਬ/28 ਅਗਸਤ:
(ਰਵਿੰਦਰ ਸਿੰਘ ਢੀਂਡਸਾ) 
 
“ਧਰਮ ਸਿੰਘ ਕਲੌੜ ਜੋ ਲੰਮੇ ਸਮੇ ਤੋ ਪਾਰਟੀ ਦੀ ਨਿਰਸਵਾਰਥ ਸੇਵਾ ਕਰਦੇ ਆ ਰਹੇ ਹਨ । ਬਤੌਰ ਇਲਾਕਾ ਸਕੱਤਰ ਫਤਹਿਗੜ੍ਹ ਸਾਹਿਬ ਦੀ ਜਿੰਮੇਵਾਰੀ ਨਿਭਾਉਦੇ ਆ ਰਹੇ ਸਨ, ਉਨ੍ਹਾਂ ਦੀਆਂ ਅਣਥੱਕ, ਨਿਰਸਵਾਰਥ, ਇਮਾਨਦਾਰੀ ਵਾਲੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਪ੍ਰਧਾਨ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਬਤੌਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਬਰ ਨਿਯੁਕਤ ਕੀਤਾ ਜਾਂਦਾ ਹੈ । ਪਾਰਟੀ ਵੱਲੋ ਇਹ ਨਿਯੁਕਤੀ ਕਰਦੇ ਹੋਏ ਜਿਥੇ ਧਰਮ ਸਿੰਘ ਕਲੌੜ ਨੂੰ ਮੁਬਾਰਕਬਾਦ ਦਿੱਤੀ ਗਈ, ਉਥੇ ਇਹ ਉਮੀਦ ਵੀ ਕੀਤੀ ਗਈ ਕਿ ਉਨ੍ਹਾਂ ਦੀਆਂ ਜਿੰਮੇਵਾਰੀਆਂ ਵਿਚ ਜੋ ਵੱਡਾ ਵਾਧਾ ਹੋਇਆ ਹੈ, ਉਹ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਜਿੰਮੇਵਾਰੀਆ ਨਿਭਾਉਣ ਦੇ ਨਾਲ-ਨਾਲ ਪਾਰਟੀ ਦੀ ਪੀ.ਏ.ਸੀ ਦੀਆਂ ਮੀਟਿੰਗਾਂ ਵਿਚ ਸਮੂਲੀਅਤ ਕਰਦੇ ਹੋਏ ਆਪਣੇ ਵਿਚਾਰਾਂ ਰਾਹੀ ਹੋਣ ਵਾਲੇ ਫੈਸਲਿਆਂ ਵਿਚ ਵੀ ਯੋਗਦਾਨ ਪਾਉਂਦੇ ਰਹਿਣਗੇ।”ਇਹ ਜਾਣਕਾਰੀ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕਰਦੇ ਹੋਏ ਦਿੱਤੀ । 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ