ਸ੍ਰੀ ਫਤਿਹਗੜ੍ਹ ਸਾਹਿਬ/ 28 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਕੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਇਹਨਾਂ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਵੀ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪੋ ਆਪਣੇ ਏਰੀਏ ਵਿੱਚ ਸਿਹਤ ਸੈਂਟਰਾਂ ਦੀ ਸਮੇਂ ਸਮੇਂ ਤੇ ਸਪੋਰਟਿਵ ਸੁਪਰਵੀਜ਼ਨ ਕਰਨੀ ਯਕੀਨੀ ਬਣਾਉਣ ਤਾਂਜੋ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾ ਦੇ ਮਹੀਨਾਵਾਰੀ ਟੀਚੇ ਪੂਰੇ ਕੀਤੇ ਜਾਣ ਤੇ ਇਸਦੀ ਰਿਪੋਰਟ ਜਿਲਾ ਪੱਧਰ ਤੇ ਭੇਜੀ ਜਾਵੇ ,ਸਾਰੀਆਂ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ।